ਐਡਵੋਕੇਟ ਜਨਰਲ ਦੇ ਅਸਤੀਫੇ ਤੋਂ ਬਾਅਦ ਨਵਜੋਤ ਸਿੱਧੂ ਅੱਜ ਕਰਨਗੇ ਪੰਜਾਬ ਕਾਂਗਰਸ ਭਵਨ ਵਿੱਚ ਵਾਪਸੀ
ਚੰਡੀਗੜ੍ਹ,16 ਨਵੰਬਰ(ਵਿਸ਼ਵ ਵਾਰਤਾ) – ਆਪਣਾ ਅਸਤੀਫਾ ਵਾਪਸ ਲੈਣ ਤੋਂ ਬਾਅਦ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਅੱਜ ਚੰਡੀਗੜ੍ਹ ਸਥਿਤ ਕਾਂਗਰਸ ਭਵਨ ਵਿੱਚ ਆਪਣਾ ਅਹੁਦੇ ਦਾ ਕਾਰਜਭਾਰ ਵਾਪਸ ਸੰਭਾਲਣਗੇ। ਦੱਸ ਦਈਏ ਕਿ ਅੱਜ ਸਵਾ ਤਿੰਨ ਵਜੇ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਹੈ । ਜਿਸ ਤੋਂ ਪਹਿਲਾਂ ਲਗਭਗ 2:30 ਵਜੇ ਮੁੱਖ ਮੰਤਰੀ ਚੰਨੀ ਅਤੇ ਹਰੀਸ਼ ਚੌਧਰੀ ਦੀ ਹਾਜ਼ਰੀ ਵਿੱਚ ਸਿੱਧੂ ਚਾਰਜ ਸੰਭਾਲ ਸਕਦੇ ਹਨ।
ਜਿਕਰਯੋਗ ਹੈ ਕਿ ਸਿੱਧੂ ਨੇ ਨੇ 28 ਸਤੰਬਰ ਨੂੰ ਪੰਜਾਬ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਉਹ ਪੰਜਾਬ ਦੇ ਨਵੇਂ ਐਡਵੋਕੇਟ ਜਨਰਲ ਏਪੀਐਸ ਦਿਓਲ ਅਤੇ ਡੀਜੀਪੀ ਇਕਬਾਲਪ੍ਰੀਤ ਸਹੋਤਾ ਦੀ ਨਿਯੁਕਤੀ ਦਾ ਵਿਰੋਧ ਕਰ ਰਹੇ ਸਨ। ਹਾਲਾਂਕਿ 5 ਨਵੰਬਰ ਨੂੰ ਉਨ੍ਹਾਂ ਨੇ ਆਪਣਾ ਅਸਤੀਫਾ ਵਾਪਸ ਲੈ ਲਿਆ ਸੀ।