ਐਡਵੋਕੇਟ ਜਨਰਲ ਦੇ ਅਸਤੀਫੇ ਦੀਆਂ ਅਫ਼ਵਾਹਾਂ ਵਿਚਾਲੇ ਕੇਦਰਨਾਥ ਦਰਸ਼ਨ ਲਈ ਰਵਾਨਾ ਹੋਏ ਮੁੱਖ ਮੰਤਰੀ ਚੰਨੀ ਅਤੇ ਨਵਜੋਤ ਸਿੱਧੂ
ਪੰਜਾਬ ਕਾਂਗਰਸ ਇੰਚਾਰਜ ਹਰੀਸ਼ ਚੌਧਰੀ ਤੇ ਸਪੀਕਰ ਰਾਣਾ ਕੇਪੀ ਵੀ ਨਾਲ,ਪੰਜਾਬ ਕਾਂਗਰਸ ‘ਚ ਮਤਭੇਦ ਸੁਲਝਾਉਣ ਦੀ ਕੋਸ਼ਿਸ਼!
ਚੰਡੀਗੜ੍ਹ,2 ਨਵੰਬਰ(ਵਿਸ਼ਵ ਵਾਰਤਾ)- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੱਜ ਪੰਜਾਬ ਕਾਂਗਰਸ ਮਸਲਿਆਂ ਦੇ ਇੰਚਾਰਜ ਹਰੀਸ਼ ਚੌਧਰੀ ਅਤੇ ਵਿਧਾਨ ਸਭਾ ਸਪੀਕਰ ਰਾਣਾ ਕੇਪੀ ਦੇ ਨਾਲ ਕੇਦਾਰਨਾਥ ਦੇ ਦਰਸ਼ਨ ਲਈ ਰਵਾਨਾ ਹੋ ਗਏ ਹਨ। ਸਾਰੇ ਆਪਣੀ ਮੰਜ਼ਿਲ ਵੱਲ ਰਵਾਨਾ ਹੋਣ ਤੋਂ ਪਹਿਲਾਂ ਦੇਹਰਾਦੂਨ ਵਿਖੇ ਪੰਜਾਬ ਮਾਮਲਿਆਂ ਦੇ ਸਾਬਕਾ ਇੰਚਾਰਜ ਹਰੀਸ਼ ਰਾਵਤ ਨੂੰ ਵੀ ਮਿਲੇ । ਇੱਥੇ ਹੀ ਵੀ ਦੱਸਣਾ ਬਣਦਾ ਹੈ ਕਿ ਕੱਲ੍ਹ ਸਾਰਾ ਦਿਨ ਪੰਜਾਬ ਦੇ ਐਡਵੋਕੇਟ ਜਨਰਲ ਏਪੀਐਸ ਦਿਓਲ ਦੇ ਅਸਤੀਫੇ ਦੀਆਂ ਖਬਰਾਂ ਆਉਂਦੀਆਂ ਰਹੀਆਂ ਹਨ। ਹਾਲਾਂਕਿ ਉਹਨਾਂ ਵੱਲੋਂ ਅਸਤੀਫੇ ਦੀਆਂ ਖਬਰਾਂ ਨੂੰ ਨਕਾਰ ਦਿੱਤਾ ਗਿਆ ਪਰ , ਇਹ ਵੀ ਜ਼ਿਕਰਯੋਗ ਹੈ ਕਿ ਐਡਵੋਕੇਟ ਜਨਰਲ ਦੀ ਨਿਯੁਕਤੀ ਤੇ ਸਿੱਧੂ ਨੇ ਨਾਰਾਜ਼ਗੀ ਜ਼ਾਹਿਰ ਕੀਤੀ ਸੀ ਅਤੇ ਅਸਤੀਫਾ ਦੇ ਦਿੱਤਾ ਸੀ। ਇਸ ਲਈ ਇਹਨਾਂ ਖਬਰਾਂ ਦੇ ਅਗਲੇ ਹੀ ਦਿਨ ਸਿੱਧੂ ਅਤੇ ਚੰਨੀ ਦੀ ਇਸ ਫੇਰੀ ਨੂੰ ਲੈ ਕੇ ਚਰਚਾਵਾਂ ਛਿੜ ਗਈਆਂ ਹਨ।