ਐਨਆਈਏ ਕੋਰਟ ਤੋਂ ਬਾਅਦ ਹਾਈਕੋਰਟ ਪਹੁੰਚਿਆ ਜੇਲ੍ਹ ਵਿੱਚ ਬੰਦ ਗੈਂਗਸਟਰ ਲਾਰੇਂਸ ਬਿਸ਼ਨੋਈ
ਹਾਈਕੋਰਟ ਹੋਇਆ ਬਿਸ਼ਨੋਈ ਦੀ ਪਟੀਸ਼ਨ ਤੇ ਸੁਣਵਾਈ ਲਈ ਸਹਿਮਤ
ਪੜ੍ਹੋ ਕਦੋਂ ਹੋਵੇਗੀ ਸੁਣਵਾਈ
ਚੰਡੀਗੜ੍ਹ,31 ਮਈ(ਵਿਸ਼ਵ ਵਾਰਤਾ)- ਬੀਤੇ ਕੱਲ੍ਹ ਹੇਠਲੀ ਐਨਆਈਏ ਅਦਾਲਤ ਤੋਂ ਬਾਅਦ ਹੁਣ ਦਿੱਲੀ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਦੱਸ ਦਈਏ ਪੰਜਾਬੀ ਗਾਇਕ ਤੇ ਕਾਂਗਰਸੀ ਆਗੂ ਸਿੱਧੂ ਮੂਸੇਵਾਲਾ ਦੇ ਕਤਲ ਦੀ ਜਿੰਮੇਵਾਰੀ ਲਾਰੇਂਸ ਬਿਸ਼ਨੋਈ ਗੈਂਗ ਵੱਲੋਂ ਲਈ ਹੈ। ਇਸ ਸੰਬੰਧ ਵਿੱਚ ਦਿੱਲੀ ਦੀ ਤਿਹਾੜ ਜੇਲ੍ਹ ਵਿੱਚ ਬੰਦ ਲਾਰੈਂਸ ਬਿਸ਼ਨੋਈ ਨੇ ਐੱਨਆਈਏ ਕੋਰਟ ਕੋਲੋਂ ਆਪਣੀ ਸੁਰੱਖਿਆ ਸਬੰਧੀ ਪਟੀਸ਼ਨ ਦਾਇਰ ਕਰ ਕੇ ਮੰਗ ਕੀਤੀ ਸੀ ਕਿ ਪੰਜਾਬ ਪੁਲਿਸ ਉਸ ਦਾ ਐਨਕਾਉਂਟਰ ਕਰ ਸਕਦੀ ਹੈ। ਇਸ ਲਈ ਉਸ ਨੂੰ ਸੁਰੱਖਿਆ ਮੁਹੱਈਆ ਕਰਵਾਈ ਜਾਵੇ ਤੇ ਪੰਜਾਬ ਪੁਲਿਸ ਨੂੰ ਨਾ ਸੌਂਪਿਆ ਜਾਵੇ।ਜਿਸ ਨੂੰ ਐਨਆਈਏ ਕੋਰਟ ਨੇ ਮੰਨਜ਼ੂਰ ਨਹੀਂ ਕੀਤਾ ਸੀ ਅਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਸੀ। ਹੁਣ ਬਿਸ਼ਨੋਈ ਨੇ ਆਪਣੇ ਵਕੀਲਾਂ ਦੇ ਜਰੀਏ ਹਾਈਕੋਰਟ ਵਿੱਚ ਪਟੀਸ਼ਨ ਪਾਈ ਹੈ। ਜਿਸ ਤੇ ਕੱਲ੍ਹ 1 ਜੂਨ ਨੂੰ ਸੁਣਵਾਈ ਹੋਵੇਗੀ।