ਐਨਓਸੀਜ਼ ਅਤੇ ਰਜਿਸਟਰੀਆਂ ਦੇ ਮਾਮਲੇ ਨੂੰ ਲੈ ਕੇ ਪੰਜਾਬ ਸਰਕਾਰ ਦੀ ਅੱਜ ਉੱਚ ਪੱਧਰੀ ਮੀਟਿੰਗ
ਚੰਡੀਗੜ੍ਹ,10 ਅਗਸਤ(ਵਿਸ਼ਵ ਵਾਰਤਾ)- ਰਜਿਸਟਰੀਆਂ ਲਈ ਐਨਓਸੀਜ਼ ਦੇ ਮਾਮਲੇ ‘ਚ ਪੰਜਾਬ ਸਰਕਾਰ ਨੇ ਉੱਚ ਪੱਧਰੀ ਮੀਟਿੰਗ ਸੱਦੀ ਹੈ। ਇਸ ਮੀਟਿੰਗ ਵਿੱਚ ਸੂਚਨਾ ਅਤੇ ਲੋਕ ਸੰਪਰਕ ਅਤੇ ਹਾਊਸਿੰਗ ਅਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ, ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਅਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਇੰਦਰਬੀਰ ਸਿੰਘ ਨਿੱਝਰ ਤੋਂ ਇਲਾਵਾ ਕਈ ਹੋਰ ਮੰਤਰੀ ਅਤੇ ਇਹਨਾਂ ਵਿਭਾਗਾਂ ਦੇ ਅਧਿਕਾਰੀ ਸ਼ਾਮਿਲ ਹੋਣਗੇ। ਮੀਟਿੰਗ ਅੱਜ ਦੁਪਿਹਰ 12 ਵਜੇ ਪੰਜਾਬ ਭਵਨ ਚੰਡੀਗੜ੍ਹ ਵਿਕਖੇ ਹੋਵੇਗੀ।