ਐਨਸੀਸੀ ਕੈਡੇਟਾਂ ਵਾਲੀ ਪੱਗ ਬੰਨ੍ਹੀ ਨਜ਼ਰ ਆਏ ਪ੍ਰਧਾਨ ਮੰਤਰੀ ਮੋਦੀ

ਦਿੱਲੀ, 28 ਜਨਵਰੀ (ਵਿਸ਼ਵ ਵਾਰਤਾ) : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਦਿੱਲੀ ਦੇ ਕਰਿਅੱਪਾ ਮੈਦਾਨ ਵਿਚ ਨੈਸ਼ਨਲ ਕੈਡੇਟ ਕੋਰ ਦੀ ਰੈਲੀ ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਐਨਸੀਸੀ ਰੈਲੀ ਵਿੱਚ ਸਿੱਖ ਪਹਿਰਾਵੇ ਵਿੱਚ ਨਜ਼ਰ ਆਏ। ਉਸ ਨੇ ਗੂੜ੍ਹੇ ਹਰੇ ਰੰਗ ਦਾ ਸਫਾ ਪਾਇਆ ਹੋਇਆ ਸੀ। ਉਸ ਨੇ ਕਾਲੇ ਚਸ਼ਮੇ ਵੀ ਪਾਏ ਹੋਏ ਸਨ। ਪ੍ਰਧਾਨ ਮੰਤਰੀ ਨੇ ਗਾਰਡ ਆਫ਼ ਆਨਰ ਦਾ ਨਿਰੀਖਣ ਕੀਤਾ ਅਤੇ ਮਾਰਚ ਪਾਸਟ ਤੋਂ ਸਲਾਮੀ ਲਈ।























