ਐਮਐਸਪੀ ਤੇ ਬਣਾਈ ਗਈ ਕਮੇਟੀ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਧਾਨ ਮੰਤਰੀ,ਗ੍ਰਹਿ ਮੰਤਰੀ ਅਤੇ ਖੇਤੀਬਾੜੀ ਮੰਤਰੀ ਨੂੰ ਲਿਖੀਆਂ ਚਿੱਠੀਆਂ
ਪੜ੍ਹੋ ਕੇਂਦਰ ਸਰਕਾਰ ਦੇ ਸਾਹਮਣੇ ਰੱਖੀਆਂ ਕਿਹੜੀਆਂ ਮੰਗਾਂ
ਚੰਡੀਗੜ੍ਹ,22 ਜੁਲਾਈ(ਵਿਸ਼ਵ ਵਾਰਤਾ)- ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ,ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਨੂੰ ਚਿੱਠੀ ਲਿਖ ਕੇ ਮੰਗ ਕੀਤੀ ਹੈ ਕਿ ਕੇਂਦਰ ਸਰਕਾਰ ਵੱਲੋਂ ਬਣਾਈ ਗਈ ਐਮਐਸਪੀ ਤੇ ਕਮੇਟੀ ਵਿੱਚ ਪੰਜਾਬ ਨੂੰ ਬਣਦੀ ਨੁਮਾਇੰਦਗੀ ਦਿੱਤੀ ਜਾਵੇ।
MSP ਕਮੇਟੀ 'ਚ ਪੰਜਾਬ ਦੀ ਨੁਮਾਇੰਦਗੀ ਨੂੰ ਲੈਕੇ PM @narendramodi ,HM @AmitShah ਅਤੇ ਖੇਤੀਬਾੜੀ ਮੰਤਰੀ @nstomar ਨੂੰ ਚਿੱਠੀ ਲਿਖ ਮੰਗ ਕੀਤੀ ਕਿ ਕਮੇਟੀ ਵਿੱਚ ਪੰਜਾਬ ਦੀ ਬਣਦੀ ਨੁਮਾਇੰਦਗੀ ਨੂੰ ਯਕੀਨੀ ਬਣਾਇਆ ਜਾਵੇ.
ਪੰਜਾਬ ਦੇ ਕਿਸਾਨਾਂ ਨੇ ਹਰੀ ਕ੍ਰਾਂਤੀ ‘ਚ ਵੱਡਾ ਹਿੱਸਾ ਪਾਇਆ ਹੈ ਅਤੇ ਉਹਨਾਂ ਦੇ ਹੱਕਾਂ ਨੂੰ ਵਿਸਾਰਿਆ ਨਹੀਂ ਜਾ ਸਕਦਾ pic.twitter.com/59GSoWNcVX— Bhagwant Mann (@BhagwantMann) July 22, 2022