ਐਮਪੀ ਰਾਘਵ ਚੱਢਾ ਨੇ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨਾਲ ਕੀਤੀ ਮੁਲਾਕਾਤ
ਅਮਰੀਕਾ ਵਿੱਚ ਘਰੇਲੂ ਹਿੰਸਾ ਤੋਂ ਤੰਗ ਆ ਕੇ ਖੁਦਕੁਸ਼ੀ ਕਰਨ ਵਾਲੀ ਮਨਦੀਪ ਕੌਰ ਦਾ ਮੁੱਦਾ ਚੁੱਕਿਆ
ਚੰਡੀਗੜ੍ਹ,8 ਅਗਸਤ(ਵਿਸ਼ਵ ਵਾਰਤਾ)-ਪੰਜਾਬ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਅੱਜ ਕੇਂਦਰੀ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨਾਲ ਮੁਲਾਕਾਤ ਕੀਤੀ । ਇਸ ਦੌਰਾਨ ਚੱਢਾ ਨੇ ਪਿਛਲੇ ਦਿਨੀਂ ਅਮਰੀਕਾ ਵਿੱਚ ਘਰੇਲੂ ਕਲੇਸ਼ ਦੀ ਵਜ੍ਹਾ ਨਾਲ ਖੁਦਕੁਸ਼ੀ ਕਰਨ ਵਾਲੀ ਮਨਦੀਪ ਕੌਰ ਦਾ ਮੁੱਦਾ ਵਿਦੇਸ਼ ਮੰਤਰੀ ਕੋਲ ਉਠਾਇਆ ਅਤੇ ਮਨਦੀਪ ਕੌਰ ਲਈ ਇਨਸਾਫ਼ ਦੀ ਮੰਗ ਵੀ ਕੀਤੀ। ਦੱਸ ਦਈਏ ਕਿ ਮਨਦੀਪ ਨੇ ਘਰੇਲੂ ਹਿੰਸਾ ਤੋਂ ਬਾਅਦ 3 ਅਗਸਤ ਨੂੰ ਖੁਦਕੁਸ਼ੀ ਕਰ ਲਈ ਸੀ।