
ਸਕੂਲ ਚੇਅਰਮੈਨ ਰਾਮਜੀ ਦਾਸ ਭੂੰਬਲਾ ਅਤੇ ਪ੍ਰਿੰਸੀਪਲ ਰਿਤੂ ਬਤਰਾ ਵਲੋਂ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਵਧਾਈ
ਬਲਾਚੌਰ, 14 ਜੁਲਾਈ (ਵਿਸ਼ਵ ਵਾਰਤਾ)-ਸੀ.ਬੀ.ਐਸ.ਈ. ਵੱਲੋਂ ਐਲਾਨੇ ਬਾਰ੍ਹਵੀਂ ਜਮਾਤ ਦੇ ਨਤੀਜੇ ਵਿੱਚ ਐਮ.ਆਰ.ਸਿਟੀ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਬਲਾਚੌਰ ਦਾ ਨਤੀਜਾ ਸੌ ਫੀਸਦੀ ਰਿਹਾ। ਸਕੂਲ ਦੇ ਚੇਅਰਮੈਨ ਸ਼੍ਰੀ ਰਾਮਜੀ ਦਾਸ ਭੂੰਬਲਾ ਨੇ ਦੱਸਿਆ ਕਿ ਇਸ ਵਾਰ ਸਕੂਲ ਦੇ ਬਾਰ੍ਹਵੀ ਜਮਾਤ ਦੇ 225 ਵਿਦਿਆਰਥੀਆਂ ਨੇ ਇਮਤਿਹਾਨ ਦਿਤਾ, ਜਿਸ ਵਿੱਚ 25 ਵਿਦਿਆਰਥੀਆਂ ਨੇ 90% ਤੋਂ ਵੱਧ ਅਤੇ 34 ਵਿਦਿਆਰਥੀਆਂ ਨੇ 85% ਤੋਂ ਵੱਧ, 63 ਵਿਦਿਆਰਥੀਆਂ ਨੇ 75% ਤੋਂ ਵੱਧ ਅੰਕ ਪ੍ਰਾਪਤ ਕੀਤੇ।ਉਹਨਾਂ ਨੇ ਇਸ ਮੌਕੇ ਤੇ ਸਮੂਹ ਸਟਾਫ, ਵਿਦਿਆਰਥੀਆਂ ਅਤੇ ਮਾਪਿਆਂ ਨੂੰ ਵਧਾਈ ਦਿੱਤੀ ਅਤੇ ਬੱਚਿਆਂ ਦੇ ਸੁਨਹਿਰੀ ਭਵਿੱਖ ਲਈ ਕਾਮਨਾ ਕੀਤੀ। ਉਨ੍ਹਾਂ ਨੇ ਦੱਸਿਆ ਕਿਾ ਨਾਨ-ਮੈਡੀਕਲ ਗਰੁੱਪ ਵਿੱਚੋਂ ਅਰਸ਼ਾ 96% ਅੰਕ ਲੈ ਕੇ ਪਹਿਲੇ ਸਥਾਨ ਤੇ ਰਹੀ, ਜਦੋਂ ਕਿ ਪ੍ਰਯਿੰਕਾ 94.8% ਅੰਕ ਲੈ ਕੇ ਦੂਜੇ ਸਥਾਨ ਤੇ ਅਤੇ ਅਮੀਸ਼ਾ 94.6% ਅੰਕ ਲੈ ਕੇ ਤੀਸਰੇ ਸਥਾਨ ਤੇ ਰਹੀ। ਕਾਮਰਸ ਗਰੁੱਪ ਵਿੱਚੋਂ ਅਕਾਸ਼ਦੀਪ ਸਿੰਘ 95.4% ਅੰਕ ਲੈ ਕੇ ਪਹਿਲੇ ਸਥਾਨ ਤੇ ਰਿਹਾ ਜਦੋਂ ਕਿ ਪਾਰੁਲ 95.2% ਅੰਕ ਲੈ ਕੇ ਦੂਜੇ ਸਥਾਨ ਤੇ ਅਤੇ ਦਾਮਿਨੀ 93.8% ਅੰਕ ਲੈ ਕੇ ਤੀਸਰੇ ਸਥਾਨ ਤੇ ਰਹੀ। ਮੈਡੀਕਲ ਗਰੁੱਪ ਵਿੱਚੋਂ ਮੋਹਿਤ 95.2% ਅੰਕ ਲੈ ਕੇ ਪਹਿਲੇ ਸਥਾਨ ਤੇ, ਨਿਕਿਤਾ ਸ਼ਰਮਾ 94.2% ਅੰਕ ਲੈ ਕੇ ਦੂਜੇ ਸਥਾਨ ਤੇ ਅਤੇ ਗੀਤਾਂਜਲੀ 93.6% ਅੰਕ ਲੈ ਕੇ ਤੀਸਰੇ ਸਥਾਨ ਤੇ ਰਹੀ । ਸਕੂਲ ਦੇ ਚੇਅਰਮੈਨ ਸ਼੍ਰੀ ਰਾਮਜੀ ਦਾਸ ਭੂੰਬਲਾ ਅਤੇ ਪ੍ਰਿੰਸੀਪਲ ਸ਼੍ਰੀਮਤੀ ਰਿਤੂ ਬਤਰਾ ਨੇ ਵਿਦਿਆਰਥੀਆਂ ਅਤੇ ਉਹਨਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ ਅਤੇ ਅਧਿਆਪਕਾਂ ਦੀ ਸਖਤ ਮਿਹਨਤ ਲਈ ਉਹਨਾਂ ਦੀ ਪ੍ਰਸ਼ੰਸ਼ਾ ਕੀਤੀ ਅਤੇ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਮਿਹਨਤ ਕਰਦੇ ਰਹਿਣ ਅਤੇ ਸਕੂਲ ਦਾ ਨਾਂ ਰੌਸ਼ਨ ਕਰਨ ਲਈ ਕਿਹਾ।
Hukamnama Sri Darbar Sahib Today – 18 November 2026 | Ang 609 I ਅੱਜ ਦਾ ਹੁਕਮਨਾਮਾ
ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 18-11-2026 |...






















