• Latest
  • Trending
ਐਮ.ਓ.ਯੂ. ਦਾ ਸਮਾਂ ਪੁੱਗਿਆ, ਨਿਵੇਸ਼ ਨੂੰ ਹੁਲਾਰਾ ਦੇਣ ਲਈ ਹੁਣ ਤੋਂ ਉਦਯੋਗਪਤੀਆਂ ਨਾਲ ਦਿਲ ਤੋਂ ਸਮਝੌਤੇ ਹੋਣਗੇ- ਮੁੱਖ ਮੰਤਰੀ

ਐਮ.ਓ.ਯੂ. ਦਾ ਸਮਾਂ ਪੁੱਗਿਆ, ਨਿਵੇਸ਼ ਨੂੰ ਹੁਲਾਰਾ ਦੇਣ ਲਈ ਹੁਣ ਤੋਂ ਉਦਯੋਗਪਤੀਆਂ ਨਾਲ ਦਿਲ ਤੋਂ ਸਮਝੌਤੇ ਹੋਣਗੇ- ਮੁੱਖ ਮੰਤਰੀ

4 years ago
Big News: ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ ਪਹੁੰਚੇ MP ਅੰਮ੍ਰਿਤਪਾਲ ਸਿੰਘ

Big News: ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ ਪਹੁੰਚੇ MP ਅੰਮ੍ਰਿਤਪਾਲ ਸਿੰਘ

47 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

58 minutes ago
ਸੜਕ ’ਤੇ ਸਫ਼ਰ ਕਰਦੇ ਸਮੇਂ ਇਨ੍ਹਾਂ ਨਿਯਮਾਂ ਦਾ ਰੱਖੋ ਧਿਆਨ, ਹਾਦਸਿਆਂ ਤੋਂ ਹੋਵੇਗਾ ਬਚਾਅ

ਸੜਕ ’ਤੇ ਸਫ਼ਰ ਕਰਦੇ ਸਮੇਂ ਇਨ੍ਹਾਂ ਨਿਯਮਾਂ ਦਾ ਰੱਖੋ ਧਿਆਨ, ਹਾਦਸਿਆਂ ਤੋਂ ਹੋਵੇਗਾ ਬਚਾਅ

1 hour ago
Ind Vs NZ 1st Test: ਭਾਰਤ ਨੇ ਲਈ ਲੀਡ: ਕਪਤਾਨ ਗਿੱਲ ਸੈਂਕੜੇ ਤੋਂ ਖੁੰਝੇ

Ind Vs NZ 1st Test: ਭਾਰਤ ਨੇ ਲਈ ਲੀਡ: ਕਪਤਾਨ ਗਿੱਲ ਸੈਂਕੜੇ ਤੋਂ ਖੁੰਝੇ

2 hours ago
National: ਮਾਂ ਦੀ ਅੰਤਿਮ ਵਿਦਾਈ ਮੌਕੇ ਭਾਵੁਕ ਹੋਏ ਯੋਗੀ ਆਦਿੱਤਿਆਨਾਥ, ਅੱਖਾਂ ’ਚੋਂ ਛਲਕੇ ਹੰਝੂ

National: ਮਾਂ ਦੀ ਅੰਤਿਮ ਵਿਦਾਈ ਮੌਕੇ ਭਾਵੁਕ ਹੋਏ ਯੋਗੀ ਆਦਿੱਤਿਆਨਾਥ, ਅੱਖਾਂ ’ਚੋਂ ਛਲਕੇ ਹੰਝੂ

2 hours ago
Punjab: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਏਅਰਪੋਰਟ ਤੋਂ ਆਪਣੇ ਜੱਦੀ ਪਿੰਡ ਲਈ ਰਵਾਨਾ

Punjab: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਏਅਰਪੋਰਟ ਤੋਂ ਆਪਣੇ ਜੱਦੀ ਪਿੰਡ ਲਈ ਰਵਾਨਾ

2 hours ago
Entertainment: ਗੋਆ ਵਿੱਚ 57ਵੇਂ ਕੌਮਾਂਤਰੀ ਫਿਲਮ ਮੇਲੇ ਦਾ ਆਗਾਜ਼, ਦੁਨੀਆ ਭਰ ਦੇ ਸਿਨੇਮਾ ਦੀਆਂ ਪ੍ਰਤਿਭਾਵਾਂ ਇਕ ਮੰਚ ’ਤੇ

Entertainment: ਗੋਆ ਵਿੱਚ 57ਵੇਂ ਕੌਮਾਂਤਰੀ ਫਿਲਮ ਮੇਲੇ ਦਾ ਆਗਾਜ਼, ਦੁਨੀਆ ਭਰ ਦੇ ਸਿਨੇਮਾ ਦੀਆਂ ਪ੍ਰਤਿਭਾਵਾਂ ਇਕ ਮੰਚ ’ਤੇ

3 hours ago
National: ਦਿੱਲੀ ’ਚ ਅੱਜ 27 ਤੋਂ ਵੱਧ ਵਿਆਹ ਸਮਾਗਮ, ਟ੍ਰੈਫਿਕ ਪ੍ਰਭਾਵਿਤ ਹੋਣ ਦਾ ਖ਼ਦਸ਼ਾ

National: ਦਿੱਲੀ ’ਚ ਅੱਜ 27 ਤੋਂ ਵੱਧ ਵਿਆਹ ਸਮਾਗਮ, ਟ੍ਰੈਫਿਕ ਪ੍ਰਭਾਵਿਤ ਹੋਣ ਦਾ ਖ਼ਦਸ਼ਾ

3 hours ago
Punjab: ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਜਥਾ 22 ਨਵੰਬਰ ਨੂੰ ਜਾਵੇਗਾ ਪਾਕਿਸਤਾਨ

Punjab: ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਜਥਾ 22 ਨਵੰਬਰ ਨੂੰ ਜਾਵੇਗਾ ਪਾਕਿਸਤਾਨ

4 hours ago
Breaking: ਦਾਦੀ ਦੇ ਸਸਕਾਰ ‘ਚ ਸ਼ਾਮਿਲ ਹੋਣ ਲਈ MP ਅੰਮ੍ਰਿਤਪਾਲ ਸਿੰਘ ਪਹੁੰਚੇ ਅੰਮ੍ਰਿਤਸਰ

Breaking: ਦਾਦੀ ਦੇ ਸਸਕਾਰ ‘ਚ ਸ਼ਾਮਿਲ ਹੋਣ ਲਈ MP ਅੰਮ੍ਰਿਤਪਾਲ ਸਿੰਘ ਪਹੁੰਚੇ ਅੰਮ੍ਰਿਤਸਰ

4 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

5 hours ago
THOUGHT OF THE DAY: ਅੱਜ ਦਾ ਵਿਚਾਰ Aaj da vichar

THOUGHT OF THE DAY: ਅੱਜ ਦਾ ਵਿਚਾਰ Aaj da vichar

5 hours ago
Hindi News
English News
Saturday, November 21, 2026
No Result
View All Result
26 °c
Chandigarh
19 ° Sun
19 ° Mon
19 ° Tue
19 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਐਮ.ਓ.ਯੂ. ਦਾ ਸਮਾਂ ਪੁੱਗਿਆ, ਨਿਵੇਸ਼ ਨੂੰ ਹੁਲਾਰਾ ਦੇਣ ਲਈ ਹੁਣ ਤੋਂ ਉਦਯੋਗਪਤੀਆਂ ਨਾਲ ਦਿਲ ਤੋਂ ਸਮਝੌਤੇ ਹੋਣਗੇ- ਮੁੱਖ ਮੰਤਰੀ

February 24, 2023
in ਖਬਰਾਂ, ਚੰਡੀਗੜ੍ਹ, ਪੰਜਾਬ
ਐਮ.ਓ.ਯੂ. ਦਾ ਸਮਾਂ ਪੁੱਗਿਆ, ਨਿਵੇਸ਼ ਨੂੰ ਹੁਲਾਰਾ ਦੇਣ ਲਈ ਹੁਣ ਤੋਂ ਉਦਯੋਗਪਤੀਆਂ ਨਾਲ ਦਿਲ ਤੋਂ ਸਮਝੌਤੇ ਹੋਣਗੇ- ਮੁੱਖ ਮੰਤਰੀ

ਐਮ.ਓ.ਯੂ. ਦਾ ਸਮਾਂ ਪੁੱਗਿਆ, ਨਿਵੇਸ਼ ਨੂੰ ਹੁਲਾਰਾ ਦੇਣ ਲਈ ਹੁਣ ਤੋਂ ਉਦਯੋਗਪਤੀਆਂ ਨਾਲ ਦਿਲ ਤੋਂ ਸਮਝੌਤੇ ਹੋਣਗੇ- ਮੁੱਖ ਮੰਤਰੀ

*ਐਮ.ਓ.ਡੀ.ਐਸ. ਪਵਿੱਤਰ ਸਮਝੌਤਾ ਹੈ ਜੋ ਪੰਜਾਬ ਨੂੰ ਉਦਯੋਗਿਕ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਲਈ ਆਪਸੀ ਵਿਸ਼ਵਾਸ ਅਤੇ ਉਤਸ਼ਾਹ ‘ਤੇ ਅਧਾਰਤ ਹੋਵੇਗਾ*

*ਮੁੱਖ ਮੰਤਰੀ ਨੇ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਦੇ ਸਮਾਪਤੀ ਸਮਾਰੋਹ ਦੀ ਪ੍ਰਧਾਨਗੀ ਕੀਤੀ*

*ਨਿਵੇਸ਼ ਸੰਮੇਲਨ ਵਿੱਚ ਆਪਣੇ ਤੌਰ ਉਤੇ ਸ਼ਮੂਲੀਅਤ ਕਰਨ ਲਈ ਸਨਅਤਕਾਰਾਂ ਦਾ ਧੰਨਵਾਦ ਕੀਤਾ*

*ਉਦਯੋਗ ਨੂੰ ਹੁਲਾਰਾ ਦੇਣ ਲਈ ਵਿੱਤੀ ਸਾਲ ਦੀ ਹਰੇਕ ਤਿਮਾਹੀ ਨੂੰ ਵੱਖ ਵੱਖ ਖੇਤਰਾਂ ਬਾਰੇ ਸੰਮੇਲਨ ਕਰਵਾਉਣ ਦਾ ਐਲਾਨ*

ਐਸ.ਏ.ਐਸ ਨਗਰ (ਮੁਹਾਲੀ), 24 ਫਰਵਰੀ (ਵਿਸ਼ਵ ਵਾਰਤਾ):-ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਸੂਬੇ ਵਿੱਚ ਮੈਮੋਰੰਡਮ ਆਫ ਅੰਡਰਸਟੈਂਡਿੰਗ (ਐਮ.ਓ.ਯੂ.) ਦਾ ਸਮਾਂ ਹੁਣ ਬੀਤ ਚੁੱਕਾ ਹੈ ਅਤੇ ਪੰਜਾਬ ਵਿੱਚ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਸੂਬਾ ਸਰਕਾਰ ਉਦਯੋਗਪਤੀਆਂ ਨਾਲ ਨਿਵੇਸ਼ ਲਈ ਮੈਮੋਰੰਡਮ ਆਫ ਦਿਲ ਸੇ (ਐਮ.ਓ.ਡੀ.ਐਸ.) ਕਰੇਗੀ।

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਦੇ ਦੂਜੇ ਦਿਨ ਸਮਾਪਤੀ ਮੌਕੇ ਉਦਯੋਗਪਤੀਆਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਐਮ.ਓ.ਡੀ.ਐਸ ਸਿੱਧੇ ਤੌਰ ‘ਤੇ ਦਿਲੋਂ ਕੀਤਾ ਪਵਿੱਤਰ ਸਮਝੌਤਾ ਹੈ ਅਤੇ ਪੰਜਾਬ ਨੂੰ ਉਦਯੋਗਿਕ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਲਈ ਆਪਸ ਵਿੱਚ ਪੂਰਨ ਵਿਸ਼ਵਾਸ ਅਤੇ ਉਤਸ਼ਾਹ ਹੋਣਾ ਲਾਜ਼ਮੀ ਹੈ। ਉਨ੍ਹਾਂ ਕਿਹਾ ਕਿ ਸਨਅਤਕਾਰਾਂ ਦੀ ਬਾਂਹ ਮਰੋੜ ਕੇ ਜ਼ਬਰਦਸਤੀ ਸਮਝੌਤੇ ਕਰਨ ਦੀ ਪਹਿਲੀ ਪ੍ਰਥਾ ਹੁਣ ਖਤਮ ਹੋ ਗਈ ਹੈ। ਭਗਵੰਤ ਮਾਨ ਨੇ ਕਿਹਾ ਕਿ ਅੱਜ ਸੂਬੇ ‘ਚ ਵੱਡੇ ਪੱਧਰ ‘ਤੇ ਉਦਯੋਗੀਕਰਨ ਨੂੰ ਯਕੀਨੀ ਬਣਾਉਣ ‘ਤੇ ਧਿਆਨ ਦਿੱਤਾ ਜਾ ਰਿਹਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਸੰਮੇਲਨ ਵਿੱਚ ਹਿੱਸਾ ਲੈਣ ਵਾਲੇ ਲੋਕ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਭਾਈਵਾਲ ਬਣਨ ਲਈ ਆਪਣੇ ਬਲਬੂਤੇ ਆਏ ਹਨ। ਉਨ੍ਹਾਂ ਕਿਹਾ ਕਿ ਕੰਪਨੀਆਂ ਆਪਣੇ ਟੀਚੇ ਦੇ ਅਨੁਸਾਰ ਸੂਬੇ ਵਿੱਚ ਵਿਸਤਾਰ ਦੀਆਂ ਸੰਭਾਵਨਾਵਾਂ ਤਲਾਸ਼ ਰਹੀਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਇਸ ਨਾਲ ਸੂਬੇ ਵਿੱਚ ਤਰੱਕੀ ਅਤੇ ਖੁਸ਼ਹਾਲੀ ਆਵੇਗੀ ਅਤੇ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣਗੇ।

ਮੁੱਖ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਉਦਯੋਗ ਨੂੰ ਹੋਰ ਹੁਲਾਰਾ ਦੇਣ ਲਈ ਹਰ ਸਾਲ ਸੂਬਾ ਸਰਕਾਰ ਵੱਲੋਂ ਵਿੱਤੀ ਸਾਲ ਦੀ ਹਰ ਤਿਮਾਹੀ ਵਿੱਚ ਵੱਖ ਵੱਖ ਖੇਤਰਾਂ ਉੱਤੇ ਅਧਾਰਿਤ ਸੰਮੇਲਨ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਸੂਬੇ ਨੂੰ ਵਿਕਾਸ ਦੇ ਰਾਹ ‘ਤੇ ਪਾਉਣਾ ਸਮੇਂ ਦੀ ਲੋੜ ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਸੂਬੇ ਵਿੱਚ ਉਦਯੋਗਾਂ ਦੇ ਖੇਤਰੀ ਵਿਕਾਸ ਨੂੰ ਲੋੜੀਂਦਾ ਹੁਲਾਰਾ ਦੇਣ ਵਿੱਚ ਵੀ ਮਦਦ ਕਰੇਗਾ।

ਮੁੱਖ ਮੰਤਰੀ ਨੇ ਪੰਜਾਬ ਨੂੰ ਤਰੱਕੀਪਸੰਦ ,ਪ੍ਰਗਤੀਸ਼ੀਲ ਅਤੇ ਖੁਸ਼ਹਾਲ ਸੂਬਾ ਬਣਾਉਣ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ। ਉਨ੍ਹਾਂ ਕਿਹਾ ਕਿ ਸਨਅਤ ਦੇ ਸਰਗਰਮ ਸਹਿਯੋਗ ਨਾਲ ਇਸ ਕਾਰਜ ਨੂੰ ਜਲਦੀ ਨੇਪਰੇ ਚਾੜ੍ਹਿਆ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਪਹਿਲੇ ਦਿਨ ਤੋਂ ਹੀ ਉਨ੍ਹਾਂ ਦਾ ਮਨੋਰਥ ਨੌਜਵਾਨਾਂ ਲਈ ਵੱਧ ਤੋਂ ਵੱਧ ਨੌਕਰੀਆਂ ਪੈਦਾ ਕਰਨਾ ਹੈ ਤਾਂ ਜੋ ਉਨ੍ਹਾਂ ਦੀ ਊਰਜਾ ਨੂੰ ਸਕਾਰਾਤਮਕ ਦਿਸ਼ਾ ਵਿੱਚ ਲਾ ਕੇ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਕੀਤਾ ਜਾ ਸਕੇ।

ਮੁੱਖ ਮੰਤਰੀ ਨੇ ਉਮੀਦ ਜ਼ਾਹਰ ਕੀਤੀ ਕਿ ਉਦਯੋਗਪਤੀਆਂ ਨੂੰ ਸੂਬੇ ਵਿੱਚ ਬਿਤਾਏ ਗਏ ਸਮੇਂ ਦਾ ਯਾਦਗਾਰੀ ਤਜਰਬਾ ਹਾਸਲ ਹੋਵੇਗਾ। ਮੁੱਖ ਮੰਤਰੀ ਨੇ ਉਨ੍ਹਾਂ ਨੂੰ ਸੂਬੇ ਦੀਆਂ ਪ੍ਰਮੁੱਖ ਵਿਸ਼ੇਸ਼ਤਾਵਾਂ ਜਿਵੇਂ ਕਿ ਵਪਾਰ ਕਰਨ ਵਿੱਚ ਸੌਖ ਅਤੇ ਸਭ ਤੋਂ ਅਨੁਕੂਲ ਵਪਾਰਕ ਮਾਹੌਲ ਦੇ ਤਜਰਬੇ ਨੂੰ ਦੂਜੇ ਸੂਬਿਆਂ ਵਿੱਚ ਆਪਣੇ ਸਾਥੀਆਂ ਤੱਕ ਪਹੁੰਚਾਉਣ ਲਈ ਸੂਬੇ ਦੇ ਦੂਤ ਬਣਨ ਲਈ ਕਿਹਾ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਨੂੰ ਦੇਸ਼ ਦਾ ਉਦਯੋਗਿਕ ਧੁਰਾ ਬਣਾਉਣ ਲਈ ਇਸ ਵਿੱਚ ਵੱਧ ਤੋਂ ਵੱਧ ਨਿਵੇਸ਼ ਨੂੰ ਯਕੀਨੀ ਬਣਾਉਣਾ ਹੈ।

ਮੁੱਖ ਮੰਤਰੀ ਨੇ ਇਨਵੈਸਟ ਪੰਜਾਬ ਨੂੰ ਇਸ ਸਮਾਗਮ ਦੀ ਸਫਲਤਾ ਲਈ ਵਧਾਈ ਵੀ ਦਿੱਤੀ। ਉਨ੍ਹਾਂ ਨੇ ਡਿਪਟੀ ਕਮਿਸ਼ਨਰਾਂ ਨੂੰ ਵੀ ਵਧਾਈ ਦਿੱਤੀ, ਜਿਨ੍ਹਾਂ ਨੇ ਇਸ ਸਮਾਗਮ ਨੂੰ ਵੱਡੀ ਪੱਧਰ ‘ਤੇ ਸਫ਼ਲ ਬਣਾਉਣ ਲਈ ਜ਼ਮੀਨੀ ਪੱਧਰ ‘ਤੇ ਸਖ਼ਤ ਮਿਹਨਤ ਕੀਤੀ। ਭਗਵੰਤ ਮਾਨ ਨੇ ਸੂਬੇ ਵਿੱਚ ਨਿਵੇਸ਼ ਕਰਨ ਲਈ ਵੱਡੀ ਗਿਣਤੀ ਵਿੱਚ ਆਏ ਉਦਯੋਗਪਤੀਆਂ ਦਾ ਧੰਨਵਾਦ ਵੀ ਕੀਤਾ।

ਸੂਬੇ ਦੀਆਂ ਪ੍ਰਾਪਤੀਆਂ ਨੂੰ ਦਰਸਾਉਂਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਉਦਯੋਗਿਕ ਵਿਕਾਸ ਲਈ ਇੱਥੇ ਸਭ ਤੋਂ ਵੱਧ ਸਾਜ਼ਗਾਰ ਮਾਹੌਲ ਹੈ। ਉਨ੍ਹਾਂ ਕਿਹਾ ਕਿ ਇਹ ਨਿਰਮਾਣ ਖੇਤਰ ਦਾ ਧੁਰਾ ਹੈ ਜੋ ਫ਼ਾਰਮਾ, ਆਈ.ਟੀ. ਅਤੇ ਹੋਰ ਖੇਤਰਾਂ ਵਿੱਚ ਦੇਸ਼ ਦੀ ਅਗਵਾਈ ਕਰਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦਾ ਧਿਆਨ ਵਪਾਰ ਕਰਨ ਦੀ ਸੌਖ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਕਾਰੋਬਾਰ ਕਰਨ ਦੀ ਗਤੀ ਹੋਰ ਤੇਜ਼ ਕਰਨ ‘ਤੇ ਵੀ ਹੈ ਜਿਸ ਲਈ ਲੋੜੀਂਦੇ ਕਦਮ ਚੁੱਕੇ ਜਾ ਰਹੇ ਹਨ।

ਮੁੱਖ ਮੰਤਰੀ ਨੇ ਸੂਬੇ ਨੂੰ ਵਿਸ਼ਵ ਭਰ ਵਿੱਚ ‘ਸਿਹਤ ਸੰਭਾਲ’ ਦੇ ਧੁਰੇ ਵਜੋਂ ਉਭਰਨ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਮੈਡੀਕਲ ਸਿੱਖਿਆ ਨੂੰ ਅੱਗੇ ਵਧਾਉਣ ਲਈ ਸੂਬਾ ਸਰਕਾਰ ਨੇ ਆਉਣ ਵਾਲੇ ਪੰਜ ਸਾਲਾਂ ਵਿੱਚ 16 ਨਵੇਂ ਮੈਡੀਕਲ ਕਾਲਜਾਂ ਦੀ ਉਸਾਰੀ ਕਰਨ ਦਾ ਫੈਸਲਾ ਕੀਤਾ ਹੈ ਜਿਸ ਨਾਲ ਸੂਬੇ ਵਿੱਚ ਮੈਡੀਕਲ ਕਾਲਜਾਂ ਦੀ ਕੁੱਲ ਗਿਣਤੀ 25 ਹੋ ਜਾਵੇਗੀ, ਜਿਸ ਨਾਲ ਇਹ ਯਕੀਨੀ ਬਣਾਇਆ ਜਾਵੇਗਾ ਕਿ ਸੂਬੇ ਦੇ ਹਰੇਕ ਜ਼ਿਲ੍ਹੇ ਵਿੱਚ ਇੱਕ ਮੈਡੀਕਲ ਕਾਲਜ ਹੋਵੇ। ਭਗਵੰਤ ਮਾਨ ਨੇ ਕਿਹਾ ਕਿ ਇੱਕ ਪਾਸੇ ਇਹ ਵਿਦਿਆਰਥੀਆਂ ਨੂੰ ਮਿਆਰੀ ਮੈਡੀਕਲ ਸਿੱਖਿਆ ਪ੍ਰਦਾਨ ਕਰੇਗਾ ਅਤੇ ਦੂਜੇ ਪਾਸੇ ਲੋਕਾਂ ਨੂੰ ਵਿਸ਼ਵ ਪੱਧਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਵਿੱਚ ਮਦਦ ਕਰੇਗਾ।

ਮੁੱਖ ਮੰਤਰੀ ਨੇ ਉਮੀਦ ਪ੍ਰਗਟਾਈ ਕਿ ਸੂਬਾ ਸਰਕਾਰ ਵੱਲੋਂ ਸਥਾਪਿਤ ਕੀਤੇ ਜਾ ਰਹੇ 117 ਸਕੂਲ ਆਫ਼ ਐਮੀਨੈਂਸ ਪੰਜਾਬ ਦੇ ਵਿਦਿਆਰਥੀਆਂ ਨੂੰ ਅਕਾਦਮਿਕ ਖੇਤਰ ਵਿੱਚ ਵਧੀਆ ਪ੍ਰਦਰਸ਼ਨ ਕਰਨ ਲਈ ਤਿਆਰ ਕਰਨਗੇ। ਉਨ੍ਹਾਂ ਕਿਹਾ ਕਿ ਇਹ ਸਕੂਲ ਵਿਦਿਆਰਥੀਆਂ ਨੂੰ ਨਵੀਂ ਦਿਸ਼ਾ ਦੇ ਕੇ ਉਨ੍ਹਾਂ ਦੇ ਜੀਵਨ ਨੂੰ ਬਦਲਣ ਲਈ ਅਹਿਮ ਸਾਬਤ ਹੋਣਗੇ। ਭਗਵੰਤ ਮਾਨ ਨੇ ਕਿਹਾ ਕਿ ਸਕੂਲ ਆਫ਼ ਐਮੀਨੈਂਸ ਕਲਾਸ ਦੀਆਂ ਬਿਹਤਰ ਸਹੂਲਤਾਂ ਅਤੇ ਅਤਿ ਆਧੁਨਿਕ ਬੁਨਿਆਦੀ ਢਾਂਚੇ ਨਾਲ ਲੈਸ ਹਨ ਤਾਂ ਜੋ ਵਿਦਿਆਰਥੀਆਂ ਨੂੰ ਆਲਮੀ ਪੱਧਰ ‘ਤੇ ਮੁਕਾਬਲੇ ਦੇ ਯੋਗ ਬਣਾਇਆ ਜਾ ਸਕੇ।

ਇਸ ਤੋਂ ਪਹਿਲਾਂ ਇਨਵੈਸਟਮੈਂਟ ਪ੍ਰਮੋਸ਼ਨ ਮੰਤਰੀ ਅਨਮੋਲ ਗਗਨ ਮਾਨ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਵੱਲੋਂ ਸੂਬੇ ਵਿੱਚ ਉਦਯੋਗ ਨੂੰ ਉਤਸ਼ਾਹਿਤ ਕਰਨ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਸਮਾਗਮ ਨੂੰ ਸੁਚਾਰੂ ਢੰਗ ਨਾਲ ਕਰਵਾਉਣ ਲਈ ਸਾਰੇ ਅਧਿਕਾਰੀਆਂ ਵਿਸ਼ੇਸ਼ ਤੌਰ ‘ਤੇ ਪ੍ਰਮੁੱਖ ਸਕੱਤਰ ਦਲੀਪ ਕੁਮਾਰ ਅਤੇ ਸੀ.ਈ.ਓ. ਇਨਵੈਸਟ ਪੰਜਾਬ ਕੇ.ਕੇ. ਯਾਦਵ ਦਾ ਧੰਨਵਾਦ ਵੀ ਕੀਤਾ। ਅਨਮੋਲ ਗਗਨ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਪੰਜਾਬ ਦੇ ਹਰ ਖੇਤਰ ਵਿੱਚ ਬੇਮਿਸਾਲ ਵਿਕਾਸ ਵੇਖਣ ਨੂੰ ਮਿਲੇਗਾ।

ਰਾਜ ਸਭਾ ਮੈਂਬਰ ਵਿਕਰਮਜੀਤ ਸਾਹਨੀ ਨੇ ਆਪਣੇ ਸੰਬੋਧਨ ਵਿੱਚ ਉਦਯੋਗ ਨੂੰ ਪ੍ਰਫੁੱਲਤ ਕਰਨ ਲਈ ਮੁੱਖ ਮੰਤਰੀ ਵੱਲੋਂ ਕੀਤੀਆਂ ਪਹਿਲਕਦਮੀਆਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਉਦਯੋਗ ਨੂੰ ਉਤਸ਼ਾਹਿਤ ਕਰਨ ਲਈ ਕਈ ਅਹਿਮ ਫੈਸਲੇ ਲਏ ਹਨ। ਵਿਕਰਮਜੀਤ ਸਾਹਨੀ ਨੇ ਕਿਹਾ ਕਿ ਮੁੱਖ ਮੰਤਰੀ ਕੋਲ ਸੂਬੇ ਨੂੰ ਪ੍ਰਗਤੀਸ਼ੀਲ ਪੰਜਾਬ ਬਣਾਉਣ ਦੀ ਦੂਰਅੰਦੇਸ਼ ਪਹੁੰਚ ਅਤੇ ਲਗਨ ਹੈ।

ਇਸ ਤੋਂ ਪਹਿਲਾਂ ਪ੍ਰਮੁੱਖ ਸਕੱਤਰ ਨਿਵੇਸ਼ ਪ੍ਰੋਤਸਾਹਨ ਦਲੀਪ ਕੁਮਾਰ ਨੇ ਇਸ ਮੌਕੇ ਹਾਜ਼ਰ ਪ੍ਰਮੁੱਖ ਸਖਸ਼ੀਅਤਾਂ ਦਾ ਸਵਾਗਤ ਕੀਤਾ।

ਮੁੱਖ ਮੰਤਰੀ ਨੇ ਜੀ.ਐਸ.ਟੀ. ਵਿੱਚ ਵਧੀਆ ਪ੍ਰਦਰਸ਼ਨ ਕਰਨ ਵਾਲੀਆਂ ਉਦਯੋਗਿਕ ਇਕਾਈਆਂ ਦੀ ਵੀ ਸ਼ਲਾਘਾ ਕੀਤੀ। ਭਗਵੰਤ ਮਾਨ ਨੇ ਉਦਯੋਗ ਨੂੰ ਪ੍ਰਫੁੱਲਤ ਕਰਨ ਵਾਸਤੇ ਉੱਤਮ ਕਾਰਗੁਜ਼ਾਰੀ ਲਈ ਸੰਗਰੂਰ ਦੇ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ, ਕਪੂਰਥਲਾ ਦੇ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਅਤੇ ਬਠਿੰਡਾ ਦੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੂੰ ਵੀ ਸਨਮਾਨਿਤ ਕੀਤਾ। ਉਨ੍ਹਾਂ ਨੇ ਬਿਹਤਰ ਕਾਰਗੁਜ਼ਾਰੀ ਲਈ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ, ਤਰਨਤਾਰਨ ਦੇ ਡਿਪਟੀ ਕਮਿਸ਼ਨਰ ਡਾ. ਰਿਸ਼ੀ ਪਾਲ ਅਤੇ ਬਰਨਾਲਾ ਦੇ ਡਿਪਟੀ ਕਮਿਸ਼ਨਰ ਪੂਨਮ ਦੀਪ ਕੌਰ ਨੂੰ ਵੀ ਸਨਮਾਨਿਤ ਕੀਤਾ।

ਇਸ ਮੌਕੇ ਸੀ.ਈ.ਓ. ਇਨਵੈਸਟ ਪੰਜਾਬ ਕੇ.ਕੇ. ਯਾਦਵ ਨੇ ਧੰਨਵਾਦ ਮਤਾ ਪੇਸ਼ ਕੀਤਾ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big News: ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ ਪਹੁੰਚੇ MP ਅੰਮ੍ਰਿਤਪਾਲ ਸਿੰਘ

Big News: ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ ਪਹੁੰਚੇ MP ਅੰਮ੍ਰਿਤਪਾਲ ਸਿੰਘ

by Ranjit Singh
November 21, 2026
0

Big News: ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ ਪਹੁੰਚੇ MP ਅੰਮ੍ਰਿਤਪਾਲ ਸਿੰਘ - ਆਪਣੀ ਦਾਦੀ ਦੇ ਅੰਤਿਮ ਸਸਕਾਰ 'ਚ ਹੋਣਗੇ ਸ਼ਾਮਿਲ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 21, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 21 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

ਸੜਕ ’ਤੇ ਸਫ਼ਰ ਕਰਦੇ ਸਮੇਂ ਇਨ੍ਹਾਂ ਨਿਯਮਾਂ ਦਾ ਰੱਖੋ ਧਿਆਨ, ਹਾਦਸਿਆਂ ਤੋਂ ਹੋਵੇਗਾ ਬਚਾਅ

ਸੜਕ ’ਤੇ ਸਫ਼ਰ ਕਰਦੇ ਸਮੇਂ ਇਨ੍ਹਾਂ ਨਿਯਮਾਂ ਦਾ ਰੱਖੋ ਧਿਆਨ, ਹਾਦਸਿਆਂ ਤੋਂ ਹੋਵੇਗਾ ਬਚਾਅ

by Ranjit Singh
November 21, 2026
0

ਸੜਕ ’ਤੇ ਸਫ਼ਰ ਕਰਦੇ ਸਮੇਂ ਇਨ੍ਹਾਂ ਨਿਯਮਾਂ ਦਾ ਰੱਖੋ ਧਿਆਨ, ਹਾਦਸਿਆਂ ਤੋਂ ਹੋਵੇਗਾ ਬਚਾਅ - ਓਵਰਟੇਕਿੰਗ ਲਈ ਸੱਜੇ ਪਾਸੇ ਦੀ...

Ind Vs NZ 1st Test: ਭਾਰਤ ਨੇ ਲਈ ਲੀਡ: ਕਪਤਾਨ ਗਿੱਲ ਸੈਂਕੜੇ ਤੋਂ ਖੁੰਝੇ

Ind Vs NZ 1st Test: ਭਾਰਤ ਨੇ ਲਈ ਲੀਡ: ਕਪਤਾਨ ਗਿੱਲ ਸੈਂਕੜੇ ਤੋਂ ਖੁੰਝੇ

by Ranjit Singh
November 21, 2026
0

Ind Vs NZ 1st Test: ਭਾਰਤ ਨੇ ਲਈ ਲੀਡ: ਕਪਤਾਨ ਗਿੱਲ ਸੈਂਕੜੇ ਤੋਂ ਖੁੰਝੇ - ਵੈਲਿੰਗਟਨ ਟੈਸਟ ਦੇ ਤੀਜੇ ਦਿਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big News: ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ ਪਹੁੰਚੇ MP ਅੰਮ੍ਰਿਤਪਾਲ ਸਿੰਘ

Big News: ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ ਪਹੁੰਚੇ MP ਅੰਮ੍ਰਿਤਪਾਲ ਸਿੰਘ

by Ranjit Singh
November 21, 2026
0

Big News: ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ ਪਹੁੰਚੇ MP ਅੰਮ੍ਰਿਤਪਾਲ ਸਿੰਘ - ਆਪਣੀ ਦਾਦੀ ਦੇ ਅੰਤਿਮ ਸਸਕਾਰ 'ਚ ਹੋਣਗੇ ਸ਼ਾਮਿਲ...

Most Popular

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
2 weeks ago
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 10 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 