ਐਮ.ਪੀ. ਪਟਿਆਲਾ ਪ੍ਰਨੀਤ ਕੌਰ ਨੇ ਮਰਹੂਮ ਐਮ.ਪੀ. ਸੰਤੋਖ ਸਿੰਘ ਚੌਧਰੀ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ
ਚੰਡੀਗੜ੍ਹ 23 ਜਨਵਰੀ(ਵਿਸ਼ਵ ਵਾਰਤਾ) -ਪਟਿਆਲਾ ਤੋਂ ਕਾਂਗਰਸੀ ਐਮਪੀ ਪ੍ਰਨੀਤ ਕੌਰ ਨੇ ਅੱਜ ਕਾਂਗਰਸ ਦੇ ਮਰਹੂਮ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਦੇ ਦੇਹਾਂ ਤੇ ਉਹਨਾਂ ਦੇ ਪਰਿਵਾਰ ਨਾਲ ਮਿਲ ਕੇ ਦੁੱਖ ਵੰਡਾਇਆ । ਇਸ ਦੌਰਾਨ ਪ੍ਰਨੀਤ ਕੌਰ ਨੇ ਟਵੀਟ ਕਰਦਿਆਂ ਲਿਖਿਆ ਕਿ ”ਅੱਜ ਮਰਹੂਮ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਜੀ ਦੇ ਦੇਹਾਂਤ ‘ਤੇ ਉਨ੍ਹਾਂ ਦੇ ਪਰਿਵਾਰ ਨਾਲ ਦਿਲੀ ਹਮਦਰਦੀ ਪ੍ਰਗਟ ਕੀਤੀ।ਸੰਤੋਖ ਜੀ ਇੱਕ ਦੂਰਅੰਦੇਸ਼ੀ ਨੇਤਾ ਅਤੇ ਇੱਕ ਚੰਗੇ ਦੋਸਤ ਸਨ ਅਤੇ ਉਹਨਾਂ ਦਾ ਚਲਾਣਾ ਸਾਡੇ ਸਾਰਿਆਂ ਲਈ ਬਹੁਤ ਵੱਡਾ ਘਾਟਾ ਹੈ। ਵਾਹਿਗੁਰੂ ਜੀ ਅੱਗੇ ਅਰਦਾਸ ਕਰਦਾ ਹਾਂ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖਸ਼ਣ।”
Shared my heartfelt condolences on the sad demise of deceased MP Santokh Singh Chaudhary ji with his family today.
Santokh ji was a visionary leader & a good friend and his passing away is a great loss for us all. I Pray to Waheguru Ji to grant eternal peace to the departed soul. pic.twitter.com/j3wdPY9I5b— Preneet Kaur (@preneet_kaur) January 23, 2023