ਐਲੋਨ ਮਸਕ ਨੇ ਟਵਿੱਟਰ ਦੇ ਸੀਈਓ ਪਰਾਗ ਅਗਰਵਾਲ ਅਤੇ ਕਈ ਹੋਰ ਅਧਿਕਾਰੀਆਂ ਨੂੰ ਦਿਖਾਇਆ ਬਾਹਰ ਦਾ ਰਸਤਾ
ਪੜ੍ਹੋ, ਕੀ ਹੈ ਮਾਮਲਾ
ਚੰਡੀਗੜ੍ਹ, 28ਅਕਤੂਬਰ(ਵਿਸ਼ਵ ਵਾਰਤਾ)-ਦੁਨੀਆ ਦੇ ਸਭ ਤੋਂ ਅਮੀਰ ਵਿਅਕਤੀ ਅਤੇ ਟੇਸਲਾ ਕੰਪਨੀ ਦੇ ਮਾਲਕ ਐਲੋਨ ਮਸਕ ਨੇ ਵੀਰਵਾਰ ਨੂੰ ਟਵਿੱਟਰ ਨੂੰ ਖਰੀਦ ਲਿਆ। ਕੁਝ ਘੰਟਿਆਂ ਬਾਅਦ ਸੀਈਓ ਪਰਾਗ ਅਗਰਵਾਲ ਨੂੰ ਹਟਾ ਦਿੱਤਾ ਗਿਆ। ਉਨ੍ਹਾਂ ਦੇ ਨਾਲ, ਦੋ ਹੋਰ ਅਧਿਕਾਰੀਆਂ, ਮੁੱਖ ਵਿੱਤੀ ਅਧਿਕਾਰੀ (ਸੀਐਫਓ) ਨੇਦ ਸਹਿਗਲ ਅਤੇ ਕਾਨੂੰਨੀ ਮਾਮਲਿਆਂ ਅਤੇ ਨੀਤੀ ਮੁਖੀ ਵਿਜੇ ਗਾਡੇ ਨੂੰ ਵੀ ਬਰਖਾਸਤ ਕਰ ਦਿੱਤਾ ਗਿਆ ਹੈ।ਮਸਕ ਨੇ ਇਨ੍ਹਾਂ ‘ਤੇ ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਫਰਜ਼ੀ ਖਾਤਿਆਂ ਦੀ ਗਿਣਤੀ ਬਾਰੇ ਉਸ ਨੂੰ ਅਤੇ ਟਵਿੱਟਰ ਨਿਵੇਸ਼ਕਾਂ ਨੂੰ ਗੁੰਮਰਾਹ ਕਰਨ ਦਾ ਦੋਸ਼ ਲਗਾਇਆ ਹੈ। ਮੀਡੀਆ ਰਿਪੋਰਟਾਂ ਮੁਤਾਬਕ ਪਰਾਗ ਅਗਰਵਾਲ ਅਤੇ ਨੇਦ ਸਹਿਗਲ ਨੇ ਕੰਪਨੀ ਦਾ ਸੈਨ ਫਰਾਂਸਿਸਕੋ ਹੈੱਡਕੁਆਰਟਰ ਛੱਡ ਦਿੱਤਾ ਹੈ।