ਐਸਆਈਟੀ ਸਾਹਮਣੇ ਪੇਸ਼ ਨਹੀਂ ਹੋਣਗੇ ਬਿਕਰਮ ਸਿੰਘ ਮਜੀਠੀਆ
ਚੰਡੀਗੜ੍ਹ 18 ਜੂਨ (ਵਿਸ਼ਵ ਵਾਰਤਾ): ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਅੱਜ ਐਸਆਈਟੀ ਦੇ ਸਾਹਮਣੇ ਪੇਸ਼ ਨਹੀਂ ਹੋਣਗੇ। ਜਾਣਕਾਰੀ ਅਨੁਸਾਰ ਐਸਆਈਟੀ ਦੇ ਅਫਸਰਾਂ ਦੇ ਹੋਰ ਰੁਝੇਵਿਆਂ ਕਰਕੇ ਬਿਕਰਮ ਸਿੰਘ ਮਜੀਠੀਆ ਦੀ ਅੱਜ ਦੀ ਪੇਸ਼ੀ ਟਲ ਗਈ ਹੈ। ਬਿਕਰਮ ਸਿੰਘ ਮਜੀਠੀਆ ਨੂੰ ਪੰਜਾਬ ਪੁਲਿਸ ਵੱਲੋਂ ਸੰਮਨ ਭੇਜ ਕੇ 18 ਤਰੀਕ ਨੂੰ ਪੇਸ਼ ਹੋਣ ਦੇ ਹੁਕਮ ਜਾਰੀ ਕੀਤੇ ਗਏ ਸਨ। ਐਨਡੀਪੀਐਸ ਐਕਟ ਦੇ ਤਹਿਤ ਇਹ ਸਮਨ ਬਿਕਰਮ ਸਿੰਘ ਮਜੀਠੀਆ ਨੂੰ ਜਾਰੀ ਕੀਤੇ ਗਏ ਸਨ।
ਚਰਨਜੀਤ ਸਿੰਘ ਚੰਨੀ ਦੀ ਸਰਕਾਰ ਵੇਲੇ ਬਿਕਰਮ ਸਿੰਘ ਮਜੀਠੀਆ ਤੇ ਐਨਡੀਪੀਐਸ ਐਕਟ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਇਸੇ ਮਾਮਲੇ ਦੇ ਵਿੱਚ ਮਜੀਠੀਆ ਕਈ ਮਹੀਨੇ ਜੇਲ ਦੇ ਵਿੱਚ ਵੀ ਰਹਿ ਚੁੱਕੇ ਹਨ। ਇਸ ਵੇਲੇ ਬਿਕਰਮ ਸਿੰਘ ਮਜੀਠੀਆ ਜਮਾਨਤ ਤੇ ਬਾਹਰ ਹਨ, ਤੇ ਇਸੇ ਕੇਸ ਦੇ ਜਾਂਚ ਦੇ ਸਿਲਸਿਲੇ ਦੇ ਵਿੱਚ ਐਸਆਈਟੀ ਨੇ ਬਿਕਰਮ ਸਿੰਘ ਮਜੀਠੀਆ ਨੂੰ ਇਹ ਸੰਮਨ ਭੇਜਿਆ ਸੀ।
ਦੱਸ ਦਈਏ ਕਿ ਸਪੈਸ਼ਲ ਟਾਸਕ ਫੋਰਸ ਦੀ ਰਿਪੋਰਟ ਦੇ ਅਧਾਰ ਤੇ ਕਾਂਗਰਸ ਦੀ ਸਰਕਾਰ ਦੌਰਾਨ ਦਸੰਬਰ 2021 ਦੇ ਵਿੱਚ ਮਜੀਠੀਆ ਖਿਲਾਫ ਐਨਡੀਪੀਐਸ ਐਕਟ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਬਿਕਰਮ ਮਜੀਠੀਆ ਨੇ ਵਿਧਾਨ ਸਭਾ ਚੋਣਾਂ ਤੋਂ ਬਾਅਦ ਫਰਵਰੀ 2022 ਦੇ ਵਿੱਚ ਅਦਾਲਤ ਵਿੱਚ ਆਤਮ ਸਮਰਪਣ ਕੀਤਾ ਸੀ।