ਐਸਜੀਪੀਸੀ ਦੇ ਜਨਰਲ ਸਕੱਤਰ ਗੁਰਚਰਨ ਸਿੰਘ ਨੇ ਦਿੱਲੀ ਦੇ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਮ ਗੁਰੂ ਤੇਗ ਬਹਾਦਰ ਦੇ ਨਾਮ ਤੇ ਰੱਖਣ ਦੀ ਕੇਂਦਰ ਨੂੰ ਕੀਤੀ ਅਪੀਲ
ਚੰਡੀਗੜ੍ਹ 29 ਨਵੰਬਰ(ਵਿਸ਼ਵ ਵਾਰਤਾ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਗੁਰਚਰਨ ਸਿੰਘ ਨੇ ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਸਥਿਤ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਮ ਸਿੱਖਾਂ ਦੇ ਨੌਵੇਂ ਗੁਰੂ ਤੇਗ ਬਹਾਦਰ ਦੇ ਨਾਮ ਤੇ ਰੱਖੇ ਜਾਣ ਦੀ ਮੰਗ ਕੀਤੀ ਹੈ। ਇਸ ਸੰਬੰਧ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੋਸ਼ਲ ਮੀਡੀਆ ਤੇ ਗੁਰਚਰਨ ਸਿੰਘ ਵੱਲੋਂ ਵੀਡੀਓ ਸੰਦੇਸ਼ ਵੀ ਜਾਰੀ ਕੀਤਾ ਗਿਆ ਹੈ। ਜਿਸ ਵਿੱਚ ਉਹ ਕੇਂਦਰ ਸਰਕਾਰ ਤੋਂ ਇਹ ਮੰਗ ਕਰ ਰਹੇ ਹਨ। ਇਸ ਦੇ ਨਾਲ ਹੀ ਦੱਸ ਦਈਏ ਕਿ ਦਿੱਲੀ ਦੇ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਮ ਇਸ ਸਮੇਂ ਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਨਾਮ ਤੇ ਹੈ।
ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ (ਨਵੀਂ ਦਿੱਲੀ) ਦਾ ਨਾਮ ਬਦਲ ਕੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਨਾਮ ਉੱਤੇ ਰੱਖਿਆ ਜਾਵੇ: ਭਾਈ ਗੁਰਚਰਨ ਸਿੰਘ, ਜਨਰਲ ਸਕੱਤਰ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ। @PMOIndia @HMOIndia @MoCA_GoI @JM_Scindia @Officejmscindia pic.twitter.com/9kaQcSMiwh
— Shiromani Gurdwara Parbandhak Committee (@SGPCAmritsar) November 29, 2022