ਐਸਵਾਈਐਲ ਨਹਿਰ ਦੇ ਮੁੱਦੇ ਨਾਲ ਜੁੜੀ ਵੱਡੀ ਖਬਰ
ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀਆਂ ਵਿਚਾਲੇ 14 ਅਕਤੂਬਰ ਨੂੰ ਹੋਵੇਗੀ ਮੀਟਿੰਗ
ਚੰਡੀਗੜ੍ਹ 11 ਅਕਤੂਬਰ(ਵਿਸ਼ਵ ਵਾਰਤਾ)- ਐਸਵਾਈਐਲ ਨਹਿਰ ਨੂੰ ਲੈ ਕੇ ਇਸ ਸਮੇਂ ਦੀ ਵੱਡੀ ਖਬਰ ਇਹ ਸਾਹਮਣੇ ਆ ਰਹੀ ਹੈ ਕਿ ਇਸ ਮੁੱਦੇ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀਆਂ ਦੇ ਵਿਚਾਲੇ ਅਹਿਮ ਬੈਠਕ ਹੋਣ ਜਾ ਰਹੀ ਹੈ। ਇਹ ਮੀਟਿੰਗ 14 ਅਕਤੂਬਰ ਨੂੰ ਸਵੇਰੇ 11:30 ਵਜੇ ਹੋਵੇਗੀ। ਇਸ ਮੀਟਿੰਗ ਵਿੱਚ ਦੋਵਾਂ ਸੂਬਿਆਂ ਵਿਚਾਲੇ ਬਣੇ ਹੋਏ ਰੇੇੜ੍ਹਕੇ ਦਾ ਹੱਲ ਕੱਢਿਆ ਜਾ ਸਕਦਾ ਹੈ। ਦੱਸ ਦਈਏ ਕਿ ਇਹ ਮੀਟਿੰਗ ਸੁਪਰੀਮ ਕੋਰਟ ਦੇ ਆਦੇਸ਼ਾਂ ਤੋਂ ਬਾਅਦ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਇਹ ਵੀ ਦੱਸ ਦਈਏ ਕਿ ਇਸ ਮੀਟਿੰਗ ਵਿੱਚ ਕੇਂਦਰ ਸਰਕਾਰ ਦਾ ਕੋਈ ਵੀ ਅਧਿਕਾਰੀ ਜਾਂ ਨੁਮਾਇੰਦਾ ਸ਼ਾਮਿਲ ਨਹੀਂ ਹੋਵੇਗਾ। ਇਸ ਦੀ ਜਾਣਕਾਰੀ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਇੱਕ ਨਿੱਜੀ ਨਿਊਜ਼ ਚੈਨਲ ਨਾਲ ਸਾਂਝੀ ਕੀਤੀ ਹੈ।