ਐਸਵਾਈਐਲ ਨਹਿਰ ਮੁੱਦਾ – ਮੁੱਖ ਮੰਤਰੀ ਭਗਵੰਤ ਮਾਨ ਅਤੇ ਮਨੋਹਰ ਲਾਲ ਖੱਟੜ ਵਿਚਾਲੇ ਦਿੱਲੀ ‘ਚ ਮੀਟਿੰਗ ਸ਼ੁਰੂ
ਚੰਡੀਗੜ੍ਹ 4 ਜਨਵਰੀ(ਵਿਸ਼ਵ ਵਾਰਤਾ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਹਰਿਆਣਾ ਦੇ ਮੁੱਖ ਮਨੋਹਰ ਲਾਲ ਖੱਟੜ ਵਿਚਾਲੇ ਅੱਜ ਪਿਛਲੇ ਲੰਮੇ ਸਮੇਂ ਤੋਂ ਵਿਵਾਦ ਦਾ ਕਾਰਣ ਬਣੀ ਹੋਈ ਐਸਵਾਈਐਲ ਨਹਿਰ ਦੇ ਮੁੱਦੇ ਨੂੰ ਲੈ ਕੇ ਮੀਟਿੰਗ ਕਰਨ ਜਾ ਰਹੇ ਹਨ। ਇਸ ਦੇ ਨਾਲ ਹੀ ਦੱਸ ਦਈਏ ਕਿ ਇਹ ਮੀਟਿੰਗ ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸ਼ੇਖਾਵਤ ਦੀ ਅਗਵਾਈ ਵਿੱਚ ਇਹ ਮੀਟਿੰਗ ਦਿੱਲੀ ਦੇ ਸ਼੍ਰਮ ਸ਼ਕਤੀ ਭਵਨ ਵਿਖੇ ਹੋ ਰਹੀ ਹੈ। ਦੋਵੇਂ ਮੁੱਖ ਮੰਤਰੀ ਇੱਥੇ ਪਹੁੰਚ ਚੁੱਕੇ ਹਨ। ਥੋੜ੍ਹੀ ਦੇਰ ਵਿੱਚ ਮੀਟਿੰਗ ਸ਼ੁਰੂ ਹੋ ਜਾਵੇਗੀ।