ਐਸਵਾਈਐਲ ਮੁੱਦਾ – ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀਆਂ ਵਿਚਾਲੇ ਇੱਕ ਵਾਰ ਫਿਰ ਤੋਂ ਮੀਟਿੰਗ
ਚੰਡੀਗੜ੍ਹ 2 ਜਨਵਰੀ(ਵਿਸ਼ਵ ਵਾਰਤਾ)- ਇਸ ਸਮੇਂ ਦੀ ਇੱਕ ਵੱਡੀ ਖਬਰ ਪੰਜਾਬ ਅਤੇ ਹਰਿਆਣਾ ਵਿਚਾਲੇ ਮੁੱਦਾ ਬਣੀ ਹੋਈ ਐਸਵਾਈਐਲ ਨਹਿਰ ਨਾਲ ਜੁੜੀ ਹੋਈ ਸਾਹਮਣੇ ਆ ਰਹੀ ਹੈ। ਜਾਣਕਾਰੀ ਅਨੁਸਾਰ ਐਸਵਾਈਐਲ ਦੇ ਮੁੱਦੇ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਵਿਚਾਲੇ ਇੱਕ ਵਾਰ ਫਿਰ ਤੋਂ ਮੀਟਿੰਗ ਹੋਣ ਜਾ ਰਹੀ ਹੈ। ਦੱਸ ਦਈਏ ਕਿ ਇਸ ਤੋਂ ਪਹਿਲਾਂ ਅਕਤੂਬਰ ਮਹੀਨੇ ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਚੰਡੀਗੜ੍ਹ ਵਿੱਚ ਮੀਟਿੰਗ ਕਰ ਚੁੱਕੇ ਹਨ। ਪਰ, ਇਹ ਮੀਟਿੰਗ ਬੇਸਿੱਟਾ ਰਹੀ ਸੀ। ਜਿਸ ਤੋਂ ਬਾਅਦ ਹੁਣ 4 ਜਨਵਰੀ ਨੂੰ ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸ਼ੇਖਾਵਤ ਦੀ ਅਗਵਾਈ ਵਿੱਚ ਦੋਵਾਂ ਸੂਬਿਆਂ ਦੇ ਮੁੱਖ ਮੰਤਰੀ ਇੱਕ ਵਾਰ ਫਿਰ ਤੋਂ ਮੀਟਿੰਗ ਕਰਨਗੇ। ਦੱਸ ਦਈਏ ਕਿ ਜਨਵਰੀ ਮਹੀਨੇ ਵਿੱਚ ਹੀ ਸੁਪਰੀਮ ਕੋਰਟ ਵਿੱਚ ਐਸਵਾਈਐਲ ਨੂੰ ਲੈ ਕੇ ਸੁਣਵਾਈ ਹੋਣ ਹੈ। ਪਰ, ਸੁਪਰੀਮ ਕੋਰਟ ਨੇ ਦੋਵਾਂ ਸੂਬਿਆਂ ਨੂੰ ਆਪਸੀ ਸਹਿਮਤੀ ਨਾਲ ਇਹ ਮਸਲਾ ਹੱਲ ਕਰਨ ਲਈ ਕਿਹਾ ਹੈੈ।