ਐਸਵਾਈਐਲ ਨਹਿਰ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀਆਂ ਵਿਚਾਲੇ ਮੀਟਿੰਗ ਸਮਾਪਤ
ਮੀਟਿੰਗ ਤੋਂ ਬਾਅਦ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਦਾ ਵੱਡਾ ਬਿਆਨ
ਮੁੱਖ ਮੰਤਰੀ ਭਗਵੰਤ ਮਾਨ ਕਰ ਰਹੇ ਹਨ ਪ੍ਰੈੱਸ ਕਾਨਫਰੰਸ
ਦੇਖੋ ਲਾਈਵ ਵੀਡੀਓ
ਚੰਡੀਗੜ੍ਹ 14 ਅਕਤੂਬਰ(ਵਿਸ਼ਵ ਵਾਰਤਾ) ਐਸਵਾਈਐਲ ਨਹਿਰ ਨੂੰ ਲੈ ਕੇ ਅੱਜ ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀਆਂ ਦੀ ਮੀਟਿੰਗ ਹੋਈ ਹੈ। ਕਰੀਬ 2 ਘੰਟਿਆਂ ਤੱਕ ਚੱਲੀ ਇਹ ਮੀਟਿੰਗ ਹੁਣ ਸਮਾਪਤ ਹੋ ਚੁੱਕੀ ਹੈ। ਇਸ ਮੀਟਿੰਗ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਹਰਿਆਣਾ ਦੇ ਮੁੱਖ ਮਤੰਰੀ ਮਨੋਹਰ ਲਾਲ ਖੱਟੜ ਤੋਂ ਇਲਾਵਾ ਦੋਵਾਂ ਸੂਬਿਆਂ ਦੇ ਉੱਚ ਅਧਿਕਾਰੀ ਸ਼ਾਮਿਲ ਹੋਏ ਹਨ। ਮੀਟਿੰਗ ਤੋਂ ਬਾਅਦ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਹੈ ਕਿ ਅੱਜ ਦੀ ਮੀਟਿੰਗ ਵਿੱਚ ਪੰਜਾਬ ਅਤੇ ਹਰਿਆਣਾ SYL ਦੇ ਨਿਰਮਾਣ ਨੂੰ ਲੈ ਕੇ ਕਿਸੇ ਵੀ ਸਹਿਮਤੀ ‘ਤੇ ਨਹੀਂ ਪਹੁੰਚੇ ਹਨ।
ਮੁੱਖ ਮੰਤਰੀ ਭਗਵੰਤ ਮਾਨ ਵੱਲੋੋਂ ਵੀ ਪ੍ਰੈੱਸ ਕਾਨਫਰੰਸ ਕੀਤੀ ਜਾ ਰਹੀ ਹੈ।
SYL ਦੇ ਮਸਲੇ ‘ਤੇ ਪੰਜਾਬ-ਹਰਿਆਣੇ ਦੀ ਮੀਟਿੰਗ ਤੋਂ ਬਾਅਦ ਮੀਡੀਆ ਦੇ ਸਾਥੀਆਂ ਨੂੰ ਜਾਣਕਾਰੀ…Live https://t.co/HE7AWZZqzm
— Bhagwant Mann (@BhagwantMann) October 14, 2022