ਐਸ ਜੀ ਪੀ ਸੀ ਮੈਂਬਰ ਗੁਰਪ੍ਰੀਤ ਸਿੰਘ ਝੱਬਰ ਦੀ ਮਾਤਾ ਦਾ ਦੇਹਾਂਤ

ਮਾਨਸਾ 21 ਅਪ੍ਰੈਲ(ਵਿਸ਼ਵ ਵਾਰਤਾ)- :ਜੋਗਾ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਗੁਰਪ੍ਰੀਤ ਸਿੰਘ ਝੱਬਰ ਦੀ ਮਾਤਾ ਜਰਨੈਲ ਕੌਰ (65) ਪਤਨੀ ਸੁਖਦੇਵ ਸਿੰਘ ਵਾਸੀ ਪਿੰਡ ਝੱਬਰ ਦਾ ਅਚਾਨਕ ਦੇਹਾਂਤ ਹੋ ਗਿਆ ਹੈ। ਉਹ ਕੁਝ ਦਿਨਾਂ ਤੋਂ ਬੀਮਾਰ ਸਨ। ਇਹ ਦੁੱਖ ਦੀ ਘੜੀ ਵਿਚ ਝੱਬਰ ਪਰਿਵਾਰ ਨਾਲ ਪਿੰਡ ਵਾਸੀਆਂ,ਰਾਜਨੇਤਾਵਾਂ ਆਦਿ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।






















