ਲੋਕਾਂ ਨੂੰ ਵੀ ਆਪਣਾ ਟੈਸਟ ਕਰਵਾਉਣ ਲਈ ਅੱਗੇ ਆਉਣ ਅਤੇ ਅਫ਼ਵਾਹਾਂ ਤੋਂ ਸੁਚੇਤ ਰਹਿਣ ਦੀ ਕੀਤੀ ਅਪੀਲ
ਨਵਾਂਸ਼ਹਿਰ, 8 ਸਤੰਬਰ (ਵਿਸ਼ਵ ਵਾਰਤਾ)-ਜ਼ਿਲਾ ਵਾਸੀਆਂ ਲਈ ਮਿਸਾਲ ਬਣਦਿਆਂ ਐਸ. ਡੀ. ਐਮ ਨਵਾਂਸ਼ਹਿਰ ਜਗਦੀਸ਼ ਸਿੰਘ ਜੌਹਲ ਵੱਲੋਂ ਆਪਣਾ ਕੋਵਿਡ ਟੈਸਟ ਕਰਵਾਇਆ ਗਿਆ, ਜੋ ਕਿ ਨੈਗੇਟਿਵ ਆਇਆ ਹੈ। ਉਨਾਂ ਕੋਵਿਡ-19 ਤੋਂ ਬਚਾਅ ਲਈ ਜ਼ਿਲਾ ਵਾਸੀਆਂ ਨੂੰ ਟੈਸਟ ਕਰਵਾਉਣ ਲਈ ਅੱਗੇ ਆਉਣ ਦੀ ਅਪੀਲ ਕਰਦਿਆਂ ਕਿਹਾ ਕਿ ਉਹ ਸ਼ਰਾਰਤੀ ਅਨਸਰਾਂ ਵੱਲੋਂ ਕੋਵਿਡ ਸਬੰਧੀ ਫ਼ੇਲਾਈਆਂ ਜਾ ਰਹੀਆਂ ਝਠੀਆਂ ਅਫ਼ਵਾਹਾਂ ’ਤੇ ਯਕੀਨ ਨਾ ਕਰਨ, ਕਿਉਂਕਿ ਕੋਵਿਡ ਟੈਸਟ ਨਾ ਕਰਵਾਉਣਾ ਇਸ ਬਿਮਾਰੀ ਨੂੰ ਬੜਾਵਾ ਦੇਣ ਬਰਾਬਰ ਹੈ। ਉਨਾਂ ਕਿਹਾ ਕਿ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਦੀ ਅਗਵਾਈ ਹੇਠ ਸਮੁੱਚਾ ਜ਼ਿਲਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਇਸ ਬਿਮਾਰੀ ਦੇ ਖ਼ਾਤਮੇ ਲਈ ਆਪਣੀਆਂ ਜਾਨਾਂ ਜ਼ੋਖਿਮ ਵਿਚ ਪਾ ਕੇ ਜੀਅ-ਜਾਨ ਨਾਲ ਦਿਨ-ਰਾਤ ਜ਼ਿਲਾ ਵਾਸੀਆਂ ਦੀ ਸੇਵਾ ਵਿਚ ਜੁੱਟਿਆ ਹੋਇਆ ਹੈ। ਇਸ ਲਈ ਜ਼ਿਲਾ ਵਾਸੀਆਂ ਨੂੰ ਵੀ ਸਹਿਯੋਗ ਕਰ ਕੇ ਜ਼ਿਲੇ ਨੂੰ ਕੋਵਿਡ ਮੁਕਤ ਬਣਾਉਣ ਵਿਚ ਮਦਦ ਕਰਨੀ ਚਾਹੀਦੀ ਹੈ।
ਉਨਾਂ ਕਿਹਾ ਕਿ ਸਰਕਾਰ ਵੱਲੋਂ ਹਣ ਕੋਰੋਨਾ ਦੇ ਲੱਛਣ ਨਾ ਆਉਣ ਜਾਂ ਘੱਟ ਆਉਣ ਵਾਲੇ ਕੋਵਿਡ ਪਾਜ਼ੀਟਿਵ ਮਰੀਜ਼ਾਂ ਨੂੰ ਆਪਣੇ ਘਰਾਂ ਵਿਚ ਹੀ ਇਕਾਂਤਵਾਸ ਰਹਿਣ ਦੀ ਸਹੂਲਤ ਵੀ ਦੇ ਦਿੱਤੀ ਹੈ, ਇਸ ਲਈ ਜ਼ਿਲੇ ਦੇ ਨਾਗਰਿਕਾਂ ਨੂੰ ਆਪਣਾ ਟੈਸਟ ਕਰਵਾਉਣ ਲਈ ਅੱਗੇ ਆਉਣਾ ਚਾਹੀਦਾ ਹੈ, ਜਿਸ ਨਾਲ ਉਹ ਆਪਣੇ ਪਰਿਵਾਰ, ਰਿਸ਼ਤੇਦਾਰਾਂ ਅਤੇ ਦੋਸਤਾਂ-ਮਿੱਤਰਾਂ ਨੂੰ ਵੀ ਇਸ ਬਿਮਾਰੀ ਤੋਂ ਬਚਾਅ ਸਕਦੇ ਹਨ। ਉਨਾਂ ਕਿਹਾ ਕਿ ਇਸ ਬਿਮਾਰੀ ਦਾ ਪਹਿਲੀ ਸਟੇਜ ’ਤੇ ਇਲਾਜ ਆਸਾਨੀ ਨਾਲ ਹੋ ਜਾਂਦਾ ਹੈ, ਪਰੰਤੂ ਬਿਮਾਰੀ ਦੇ ਵਧਣ ਨਾਲ ਇਲਾਜ ਮੁਸ਼ਕਲ ਹੁੰਦਾ ਹੈ।
ਸ. ਜੌਹਲ ਨੇ ਕਿਹਾ ਕਿ ਜ਼ਿਲੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿਚ ਕੋਵਿਡ ਦਾ ਟੈਸਟ ਅਤੇ ਇਲਾਜ ਮੁਫ਼ਤ ਕੀਤਾ ਜਾਂਦਾ ਹੈ ਅਤੇ ਹਰੇਕ ਪ੍ਰਕਾਰ ਦੀ ਸਹੂਲਤ ਮੁਹੱਈਆ ਕਰਵਾਈ ਜਾਂਦੀ ਹੈ। ਉਨਾਂ ਕਿਹਾ ਕਿ ਜ਼ਿਲਾ ਪ੍ਰਸ਼ਾਸਨ ਜ਼ਿਲਾ ਵਾਸੀਆਂ ਨਾਲ ਖੜਾ ਹੈ ਅਤੇ ਇਸ ਔਖੀ ਘੜੀ ਵਿਚ ਕਿਸੇ ਨੂੰ ਵੀ ਇਲਾਜ ਤੋਂ ਸੱਖਣਾ ਨਹੀਂ ਰਹਿਣ ਦਿੱਤਾ ਜਾਵੇਗਾ। ਉਨਾਂ ਕਿਹਾ ਕਿ ਕੋਰੋਨਾ ਤੋਂ ਡਰਨ ਦੀ ਬਜਾਏ ਹੌਸਲੇ ਨਾਲ ਇਸ ਬਿਮਾਰੀ ਦਾ ਟਾਕਰਾ ਕਰਨ ਦੀ ਲੋੜ ਹੈ। ਉਨਾਂ ਕਿਹਾ ਕਿ ਪਿਛਲੇ ਕੁਝ ਦਿਨਾਂ ਤੋਂ ਸੋਸ਼ਲ ਮੀਡੀਆ ’ਤੇ ਕੋਰੋਨਾ ਸਬੰਧੀ ਸ਼ਰਾਰਤੀ ਅਨਸਰਾਂ ਵੱਲੋਂ ਗੁੰਮਰਾਹਕੁੰਨ ਅਫ਼ਵਾਹਾਂ ਫੈਲਾਈਆਂ ਜਾ ਰਹੀਆਂ ਹਨ, ਜਿਸ ਨੂੰ ਕਿਸੇ ਵੀ ਹਾਲਤ ਵਿਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਅਜਿਹਾ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।