ਹੁਸ਼ਿਆਰਪੁਰ 4 ਜੁਲਾਈ (ਵਿਸ਼ਵ ਵਾਰਤਾ)-
ਸ੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਮਾਹਿਲਪੁਰ ਦੇ ਐੱਨ ਐੱਸ ਐੱਸ ਵਿੰਗ ਦੇ ਵਿਦਿਆਰਥੀਆਂ ਵਲੋਂ ਮਾਹਿਲਪੁਰ ਦੇ ਵੱਖ ਵੱਖ ਪਿੰਡਾਂ ਵਿੱਚ ਲੋਕਾਂ ਦੇ ਘਰ ਘਰ ਜਾ ਕੇ ਉਨ੍ਹਾਂ ਨੂੰ ਕਰੋਨਾ ਵਾਇਰਸ ਤੋਂ ਬਚਾਅ ਸਬੰਧੀ ਜਾਗਰੂਕ ਕੀਤਾ ਗਿਆ ਅਤੇ ਪੰਜਾਬ ਸਰਕਾਰ ਵਲੋਂ ਜਾਰੀ ਹਦਾਇਤਾਂ ਤੇ ਅਮਲ ਕਰਨ ਲਈ ਪ੍ਰੇਰਿਤ ਕੀਤਾ ਗਿਆ। ਇਸ ਬਾਰੇ ਗੱਲ ਕਰਦਿਆਂ ਕਾਲਜ ਦੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਅਤੇ ਐੱਨ ਐੱਸ ਐੱਸ ਦੇ ਯੂਨਿਟ ਇੰਚਾਰਜ ਪ੍ਰੋ ਬਲਬੀਰ ਕੌਰ ਰੀਹਲ ਨੇ ਦੱਸਿਆ ਕਿ ਯੂਨਿਟ ਦੇ ਵਲੰਟੀਅਰ ਵਿਦਿਆਰਥੀਆਂ ਨਿਤਿਨ ਮਿਨਹਾਸ, ਕਿਰਨਦੀਪ ਅਤੇ ਪਰਵੀਨ ਵਲੋਂ ਹੇਠ ਲੋਕਾਂ ਨੂੰ ਕਰੋਨਾ ਤੋਂ ਬਚਾਅ ਲਈ ਹੱਥ ਧੋਣ, ਸਮਾਜਿਕ ਦੂਰੀ ਬਣਾ ਕੇ ਰੱਖਣ, ਮਾਸਕ ਲਗਾਉਣ ਅਤੇ ਸੈਨੇਟਾਈਜ਼ਰ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ ਗਿਆ। ਉਨ੍ਹਾਂ ਦੱਸਿਆ ਇਸ ਸਬੰਧੀ ਲੋਕਾਂ ਨੂੰ ਪੰਜਾਬ ਸਰਕਾਰ ਵਲੋਂ ਜਾਰੀ ਕੋਵਾ ਐਪ ਡਾਊਨਲਾਊਡ ਕਰਨ ਲਈ ਵੀ ਜਾਗਰੂਕ ਕੀਤਾ ਗਿਆ। ਉਨ੍ਹਾਂ ਕਰੋਨਾ ਵਾਇਰਸ ਤੋਂ ਬਚਾਅ ਲਈ ਐੱਨ ਐੱਸ ਐੱਸ ਯੂਨਿਟ ਦੇ ਵਲੰਟੀਅਰਾਂ ਵਲੋਂ ਨਿਭਾਈ ਭੂਮਿਕਾ ਦੀ ਸ਼ਲਾਘਾ ਕੀਤੀ।
Punjab: ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਕੈਪਟਨ ਅਮਰਿੰਦਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ
Punjab: ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਕੈਪਟਨ ਅਮਰਿੰਦਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ): ਪੰਜਾਬ...






















