ਐੱਸਟੀਐਫ ਨੇ ਗ੍ਰਿਫਤਾਰ ਕੀਤਾ ਪ੍ਰੀਖਿਆ ਪਾਸ ਕਰਵਾਉਣ ਵਾਲੇ ਗਿਰੋਹ ਦਾ ਮਾਸਟਰਮਾਈਂਡ
ਲੱਖਾਂ ਰੁਪਏ ਲੈ ਕੇ, ਗੈਰਕਾਨੂੰਨੀ ਢੰਗ ਨਾਲ ਕਰਵਾਉਂਦਾ ਸੀ ਇਮਤਿਹਾਨ
ਚੰਡੀਗੜ੍ਹ, 10ਅਕਤੂਬਰ(ਵਿਸ਼ਵ ਵਾਰਤਾ)- ਅੱਜ ਐੱਸਟੀਐਫ ਨੂੰ ਇਕ ਵੱਡੀ ਸਫਲਤਾ ਮਿਲੀ ਹੈ। ਪੂਰੇ ਦੇਸ਼ ਵਿੱਚ ਆਨਲਾਈਨ ਪ੍ਰੀਖਿਆ ਪਾਸ ਕਰਵਾਉਣ ਵਾਲੇ ਗਿਰੋਹ ਦੇ ਮਾਸਟਰਮਾਈਂਡ ਨੂੰ ਐੱਸਟੀਐੱਫ ਨੇ ਦਿੱਲੀ ਹਵਾਈ ਅੱਡੇ ਤੋਂ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਮਿਲੀ ਹੈ ਕਿ ਉਹ ਦੇਸ਼ ਛੱਡ ਕੇ ਵਿਦੇਸ਼ ਭੱਜਣਾ ਚਾਹੁੰਦਾ ਸੀ। ਐੱਸਟੀਐੱਫ ਦੇ ਇੰਚਾਰਜ ਸਤੀਸ਼ ਦੇਸ਼ਵਾਲ ਨੇ ਦੱਸਿਆ ਕਿ ਗ੍ਰਿਫਤਾਰ ਕੀਤਾ ਗਿਆ ਮੁਲਜ਼ਮ ਬਹੁਤ ਹੀ ਤੇਜ਼ ਹੈ, ਉਹ ਸੌਫਟਵੇਅਰ ਹੈਕ ਕਰਦਾ ਸੀ ਅਤੇ ਪੇਪਰ ਦੇਣ ਵਾਲੇ ਵਿਅਕਤੀ ਤੋਂ ਲੱਖਾਂ ਰੁਪਏ ਵਸੂਲ ਕਰਕੇ ਗੈਰਕਾਨੂੰਨੀ ਢੰਗ ਨਾਲ ਲੋਕਾਂ ਨੂੰ ਨੌਕਰੀਆਂ ਤੇ ਲਗਵਾਉਂਦਾ ਸੀ। ਜਿਸ ਨੂੰ ਕਿ ਗੁਪਤ ਸੂਚਨਾ ਦੇ ਆਧਾਰ ਤੇ ਦਿੱਲੀ ਏਅਰਪੋਰਟ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਜਾਂਚ ਦੌਰਾਨ ਇਹ ਪਤਾ ਲੱਗਿਆ ਹੈ ਕਿ ਗ੍ਰਿਫਤਾਰ ਕੀਤਾ ਗਿਆ ਉਕਤ ਦੋਸ਼ੀ ਹਰਿਆਣਾ ਦੇ ਸੋਨੀਪਤ ਦਾ ਵਸਨੀਕ ਹੈ। ਜਿਸ ਤੋਂ ਵਧੇਰੇ ਜਾਣਕਾਰੀ ਪ੍ਰਾਪਤ ਕਰਨ ਲਈ ਹੁਣ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਤੇ ਲਿਆ ਜਾਵੇਗਾ।