ਐੱਸਡੀਐਮ ਖਰੜ ਨੇ ਆਮ ਆਦਮੀ ਪਾਰਟੀ ਨੂੰ ਨੋਟਿਸ ਕੀਤਾ ਜਾਰੀ
ਖਰੜ ਵਿਖੇ ਸ਼ੁਰੂ ਕੀਤੇ ਡੋਰ-ਟੂ-ਡੋਰ ਪ੍ਰਚਾਰ ਤੇ ਮੰਗਿਆ ਜਵਾਬ
ਚੰਡੀਗੜ੍ਹ, 12 ਜਨਵਰੀ(ਵਿਸ਼ਵ ਵਾਰਤਾ)- ਅੱਜ ਪੰਜਾਬ ਵਿੱਚ ਆਮ ਆਦਮੀ ਪਾਰਟੀ ਵੱਲੋਂ ਖਰੜ ਵਿਖੇ ਡੋਰ-ਟੂ-ਡੋਰ ਪ੍ਰਚਾਰ ਸ਼ੁਰੂ ਕੀਤਾ ਗਿਆ, ਜਿਸਦਾ ਚੋਣ ਕਮਿਸ਼ਨ ਹਲਕਾ ਖਰੜ ਦੇ ਰਿਟਰਨਿੰਗ ਅਫ਼ਸਰ ਅਤੇ ਐਸਡੀਐਮ ਖਰੜ ਵੱਲੋਂ ਸਖ਼ਤ ਨੋਟਿਸ ਲਿਆ ਗਿਆ ਹੈ। ਜਿਸ ਤੋਂ ਬਾਅਦ ਆਮ ਆਦਮੀ ਪਾਰਟੀ ਨੂੰ ਇਸ ਸੰਬੰਧੀ ਜਵਾਬ ਦੇਣ ਲਈ ਨੋਟਿਸ ਜਾਰੀ ਕੀਤਾ ਗਿਆ ਹੈ ਅਤੇ ਇਸ ਨੋਟਿਸ ਦਾ ਜਵਾਬ 24 ਘੰਟਿਆਂ ਦੇ ਅੰਦਰ ਦੇਣ ਲਈ ਕਿਹਾ ਗਿਆ ਹੈ। ਦੱਸ ਦੱਈਏ ਕਿ ਵਿਧਾਨ ਸਭਾ ਚੋਣਾਂ ਲਈ ਖਰੜ ਹਲਕੇ ਤੋਂ ਅਨਮੋਲ ਗਗਨ ਮਾਨ ਚੋਣ ਲੜ ਰਹੇ ਹਨ। ਜਿਹਨਾਂ ਦੇ ਹੱਕ ਵਿੱਚ ਇਹ ਪ੍ਰਚਾਰ ਕੀਤਾ ਗਿਆ।