ਅੰਮ੍ਰਿਤਸਰ, 25 ਅਗਸਤ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ.ਜੀ.ਪੀ.ਸੀ) ਨੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਨੂੰ ਰੱਦ ਕਰ ਦਿੱਤਾ ਹੈ। ਇਸ ਸਬੰਧੀ ਅੱਜ ਇਥੇ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ‘ਚ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਨੂੰ ਜਨਤਕ ਕਰਨ ਉਤੇ ਚਿੰਤਾ ਪ੍ਰਗਟਾਈ ਗਈ।
ਇਸ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਸੰਬੰਧੀ ਜਸਟਿਸ (ਸੇਵਾ ਮੁਕਤ) ਰਣਜੀਤ ਸਿੰਘ ਕਮਿਸ਼ਨ ਦੀ ਜਾਂਚ ਰਿਪੋਰਟ ਨੂੰ ਬੋਗਸ ਕਰਾਰ ਦਿੰਦਿਆਂ ਰੱਦ ਕਰਨ ਦਾ ਮਤਾ ਪਾਸ ਕੀਤਾ ਗਿਆ।