ਚੰਡੀਗੜ 3 ਜੁਲਾਈ (ਵਿਸ਼ਵ ਵਾਰਤਾ) – ਔਰਤਾਂ ਨੂੰ ਨਸ਼ਿਆਂ ਦੀ ਦਲਦਲ ਵਿਚ ਧੱਕਣ ਵਾਲੇ ਡੀ.ਐੱਸ.ਪੀ ਦਲਜੀਤ ਸਿੰਘ ਢਿੱਲੋਂ ਨੂੰ ਅੱਜ ਗ੍ਰਿਫਤਾਰ ਕਰਕੇ ਮੋਹਾਲੀ ਕੋਰਟ ਵਿਚ ਪੇਸ਼ ਕੀਤਾ ਗਿਆ ਜਿਥੇ ਅਦਾਲਤ ਨੇ ਉਸ ਨੂੰ 4 ਦਿਨਾਂ ਦੇ ਰਿਮਾਂਡ ਉਤੇ ਭੇਜਣ ਦਾ ਹੁਕਮ ਸੁਣਾਇਆ।
ਦੱਸਣਯੋਗ ਹੈ ਕਿ ਬੀਤੇ ਦਿਨੀਂ ਔਰਤਾਂ ਨੂੰ ਨਸ਼ਿਆਂ ਵਿੱਚ ਧੱਕਣ ਦੇ ਗੰਭੀਰ ਦੋਸ਼ਾਂ ਦੇ ਮੱਦੇਨਜ਼ਰ ਡੀ.ਐਸ.ਪੀ. ਦਲਜੀਤ ਸਿੰਘ ਢਿੱਲੋਂ ਸਣੇ ਦੋ ਪੁਲਿਸ ਮੁਲਾਜ਼ਮਾਂ ਨੂੰ ਉਨਾਂ ਦੀਆਂ ਸੇਵਾਵਾਂ ਤੋਂ ਬਰਖ਼ਾਸਤ ਕਰ ਦਿੱਤਾ ਗਿਆ ਸੀ।ਲੁਧਿਆਣਾ ਦੀ ਇਕ ਲੜਕੀ ਨੂੰ ਨਸ਼ੇ ਵਿਚ ਧੱਕਣ ਦੇ ਦੋਸ਼ਾਂ ਕਾਰਨ ਢਿੱਲੋਂ ਨੂੰ 28 ਜੂਨ 2018 ਨੂੰ ਮੁਅੱਤਲ ਕੀਤਾ ਗਿਆ ਸੀ ਜਦਕਿ ਇੰਦਰਜੀਤ ਸਿੰਘ ਨੂੰ ਜਲੰਧਰ ਦੀ ਇਕ ਔਰਤ ਵੱਲੋਂ ਲਾਏ ਗਏ ਇਸੇ ਤਰਾਂ ਦੇ ਦੋਸ਼ਾਂ ਵਿਚ ਮੁਅੱਤਲ ਕੀਤਾ ਗਿਆ ਸੀ। ਇੰਦਰਜੀਤ ਸਿੰਘ ‘ਤੇ ਵਿਆਹ ਦੇ ਬਹਾਨੇ ਜਿਨਸੀ ਸੋਸ਼ਨ ਕਰਨ ਦਾ ਦੋਸ਼ ਲਾਇਆ ਗਿਆ ਸੀ।