ਕਣਕ ਖਰੀਦ ਪ੍ਰਬੰਧਾਂ ਦੀ ਸਮੀਖਿਆ ਲਈ ਮੁੱਖ ਮੰਤਰੀ ਭਗਵੰਤ ਮਾਨ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨਾਲ ਕਰ ਰਹੇ ਹਨ ਮੀਟਿੰਗ
ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵੀ ਮੀਟਿੰਗ ਵਿੱਚ ਮੌਜੂਦ
ਚੰਡੀਗੜ੍ਹ,4 ਅਪ੍ਰੈਲ(ਵਿਸ਼ਵ ਵਾਰਤਾ)- ਪੰਜਾਬ ਵਿੱਚ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਹੋ ਚੁੱਕੀ ਹੈ। ਕਣਕ ਦੇ ਖਰੀਦ ਪ੍ਰਬੰਧਾਂ ਦੀ ਸਮੀਖਿਆ ਲਈ ਮੁੱਖ ਮੰਤਰੀ ਭਗਵੰਤ ਮਾਨ ਚੰਡੀਗੜ ਦੇ ਪੰਜਾਬ ਭਵਨ ਵਿਖੇ ਪੰਜਾਬ ਦੇ ਸਾਰੇ ਜਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਅਤੇ ਹੋਰ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕਰ ਰਹੇ ਹਨ। ਇਸ ਮੀਟਿੰਗ ਵਿੱਚ ਪੰਜਾਬ ਦੇ ਖੁਰਾਕ,ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਦੇ ਮੰਤਰੀ ਲਾਲ ਚੰਦ ਕਟਾਰੂਚੱਕ ਵੀ ਮੀਟਿੰਗ ਵਿੱਚ ਮੌਜੂਦ ਹਨ।