• Latest
  • Trending
ਕਣਕ ਦੀ ਫਸਲ ਦੀ ਖਰੀਦ ਸਬੰਧੀ ਸਮੁਚੀਆਂ ਤਿਆਰੀਆਂ ਮੁਕੰਮਲ : ਆਸ਼ੂ

ਕਣਕ ਦੀ ਫਸਲ ਦੀ ਖਰੀਦ ਸਬੰਧੀ ਸਮੁਚੀਆਂ ਤਿਆਰੀਆਂ ਮੁਕੰਮਲ : ਆਸ਼ੂ

7 years ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

6 minutes ago
ਆਮ ਆਦਮੀ ਪਾਰਟੀ ਵੱਲੋਂ MC ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ

ਆਮ ਆਦਮੀ ਪਾਰਟੀ ਵੱਲੋਂ MC ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ

6 minutes ago
ਤਾਮਿਲਨਾਡੂ ਵਿੱਚ ਬਰਡ ਫਲੂ ਦੀ ਨਿਗਰਾਨੀ ਤੇਜ਼ ; ਕੁਡਾਲੋਰ ਵਿੱਚ 40,000 ਮੁਰਗੀਆਂ ਨੂੰ ਮਾਰਿਆ ਗਿਆ

ਤਾਮਿਲਨਾਡੂ ਵਿੱਚ ਬਰਡ ਫਲੂ ਦੀ ਨਿਗਰਾਨੀ ਤੇਜ਼ ; ਕੁਡਾਲੋਰ ਵਿੱਚ 40,000 ਮੁਰਗੀਆਂ ਨੂੰ ਮਾਰਿਆ ਗਿਆ

22 minutes ago
ਕਾਂਗੋ ਵਿੱਚ ਈਬੋਲਾ ਦਾ ਪ੍ਰਕੋਪ ਦੂਰ-ਦੁਰਾਡੇ ਇਲਾਕਿਆਂ ਤੱਕ ਫੈਲਿਆ ; ਮਰਨ ਵਾਲਿਆਂ ਦੀ ਗਿਣਤੀ 5,500 ਤੋਂ ਪਾਰ

ਕਾਂਗੋ ਵਿੱਚ ਈਬੋਲਾ ਦਾ ਪ੍ਰਕੋਪ ਦੂਰ-ਦੁਰਾਡੇ ਇਲਾਕਿਆਂ ਤੱਕ ਫੈਲਿਆ ; ਮਰਨ ਵਾਲਿਆਂ ਦੀ ਗਿਣਤੀ 5,500 ਤੋਂ ਪਾਰ

31 minutes ago
26 ਨਵੰਬਰ ਨੂੰ ‘ਆਪ‘ ਦੇ 14ਵੇਂ ਸਥਾਪਨਾ ਦਿਵਸ ’ਤੇ ਮੋਗਾ ਵਿੱਚ ਹੋਵੇਗੀ ਵੱਡੀ ਰੈਲੀ ; ਪਾਰਟੀ ਆਪਣੇ ਚੋਣ ਪ੍ਰਚਾਰ ਦਾ ਕਰੇਗੀ ਰਸਮੀ ਆਗਾਜ਼

26 ਨਵੰਬਰ ਨੂੰ ‘ਆਪ‘ ਦੇ 14ਵੇਂ ਸਥਾਪਨਾ ਦਿਵਸ ’ਤੇ ਮੋਗਾ ਵਿੱਚ ਹੋਵੇਗੀ ਵੱਡੀ ਰੈਲੀ ; ਪਾਰਟੀ ਆਪਣੇ ਚੋਣ ਪ੍ਰਚਾਰ ਦਾ ਕਰੇਗੀ ਰਸਮੀ ਆਗਾਜ਼

1 hour ago
SGPC ਚੋਣਾਂ ਲਈ ਸੰਸਦ ਭਵਨ ਤੱਕ ਮਾਰਚ ਕਰੇਗਾ ਪੁਨਰ ਸੁਰਜੀਤ : ਗਿਆਨੀ ਹਰਪ੍ਰੀਤ ਸਿੰਘ

SGPC ਚੋਣਾਂ ਲਈ ਸੰਸਦ ਭਵਨ ਤੱਕ ਮਾਰਚ ਕਰੇਗਾ ਪੁਨਰ ਸੁਰਜੀਤ : ਗਿਆਨੀ ਹਰਪ੍ਰੀਤ ਸਿੰਘ

2 hours ago
ਫਿਰੋਜ਼ਪੁਰ-ਫਾਜ਼ਿਲਕਾ ਹਾਈਵੇਅ ‘ਤੇ ਵਾਪਰਿਆ ਭਿਆਨਕ ਸੜਕ ਹਾਦਸਾ ; ਤਿੰਨ ਬੱਚਿਆਂ ਸਮੇਤ ਪੰਜ ਲੋਕਾਂ ਦੀ ਮੌਤ, 10 ਤੋਂ ਵੱਧ ਜ਼ਖਮੀ

ਫਿਰੋਜ਼ਪੁਰ-ਫਾਜ਼ਿਲਕਾ ਹਾਈਵੇਅ ‘ਤੇ ਵਾਪਰਿਆ ਭਿਆਨਕ ਸੜਕ ਹਾਦਸਾ ; ਤਿੰਨ ਬੱਚਿਆਂ ਸਮੇਤ ਪੰਜ ਲੋਕਾਂ ਦੀ ਮੌਤ, 10 ਤੋਂ ਵੱਧ ਜ਼ਖਮੀ

3 hours ago
ਬਦਰੀਨਾਥ ਧਾਮ ਦੇ ਕਪਾਟ ਅੱਜ ਹੋ ਜਾਣਗੇ ਬੰਦ 

ਬਦਰੀਨਾਥ ਧਾਮ ਦੇ ਕਪਾਟ ਅੱਜ ਹੋ ਜਾਣਗੇ ਬੰਦ 

3 hours ago
ਪੰਜਾਬ ਵਿੱਚ ਪਰਾਲੀ ਸਾੜਨ ਦੇ 5,972 ਮਾਮਲੇ ਦਰਜ; 2,219 ਘਟਨਾਵਾਂ ਵਿੱਚ ਲਗਾਏ ਗਏ ਜੁਰਮਾਨੇ

ਪੰਜਾਬ ਵਿੱਚ ਪਰਾਲੀ ਸਾੜਨ ਦੇ 5,972 ਮਾਮਲੇ ਦਰਜ; 2,219 ਘਟਨਾਵਾਂ ਵਿੱਚ ਲਗਾਏ ਗਏ ਜੁਰਮਾਨੇ

3 hours ago
ਭਾਰਤ ਅਤੇ ਮਿਸਰ ਨੇ ਵਪਾਰ ਅਤੇ ਨਿਵੇਸ਼ ਨੂੰ ਮਜ਼ਬੂਤ ​​ਕਰਨ ਦੇ ਮੌਕਿਆਂ ‘ਤੇ ਕੀਤੀ ਚਰਚਾ 

ਭਾਰਤ ਅਤੇ ਮਿਸਰ ਨੇ ਵਪਾਰ ਅਤੇ ਨਿਵੇਸ਼ ਨੂੰ ਮਜ਼ਬੂਤ ​​ਕਰਨ ਦੇ ਮੌਕਿਆਂ ‘ਤੇ ਕੀਤੀ ਚਰਚਾ 

3 hours ago
ਚੱਕਰਵਾਤ ‘Akwan’ ਦੇ ਹੋਰ ਤੇਜ਼ ਹੋਣ ਦੀ ਸੰਭਾਵਨਾ ; 18-19 ਨਵੰਬਰ ਨੂੰ ਚੇਨਈ ਵਿੱਚ ਭਾਰੀ ਮੀਂਹ ਪੈਣ ਦੇ ਆਸਾਰ

ਚੱਕਰਵਾਤ ‘Akwan’ ਦੇ ਹੋਰ ਤੇਜ਼ ਹੋਣ ਦੀ ਸੰਭਾਵਨਾ ; 18-19 ਨਵੰਬਰ ਨੂੰ ਚੇਨਈ ਵਿੱਚ ਭਾਰੀ ਮੀਂਹ ਪੈਣ ਦੇ ਆਸਾਰ

3 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

4 hours ago
Hindi News
English News
Monday, November 16, 2026
No Result
View All Result
26 °c
Chandigarh
20 ° Tue
20 ° Wed
19 ° Thu
20 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕਣਕ ਦੀ ਫਸਲ ਦੀ ਖਰੀਦ ਸਬੰਧੀ ਸਮੁਚੀਆਂ ਤਿਆਰੀਆਂ ਮੁਕੰਮਲ : ਆਸ਼ੂ

April 14, 2020
in ਖਬਰਾਂ, ਪੰਜਾਬ
ਕਣਕ ਦੀ ਫਸਲ ਦੀ ਖਰੀਦ ਸਬੰਧੀ ਸਮੁਚੀਆਂ ਤਿਆਰੀਆਂ ਮੁਕੰਮਲ : ਆਸ਼ੂ

ਭਲਕੇ ਤੋਂ ਸ਼ੁਰੂ ਹੋਵੇਗੀ ਕਣਕ ਦੀ ਖਰੀਦ
ਕਣਕ ਦੀ ਖਰੀਦ ਲਈ 1867 ਖਰੀਦ ਕੇਂਦਰ ਅਤੇ 1824 ਰਾਈਸ ਮਿਲਾਂ ਨੂੰ ਮੰਡੀ ਯਾਰਡ ਐਲਾਨਿਆ

ਪੰਜਾਬ ਦੇ ਸਾਰੇ ਜ਼ਿਲ੍ਹਿਆਂ ਨੂੰ ਲੋੜ ਅਨੁਸਾਰ ਬਾਰਦਾਨਾਂ ਕੀਤਾ ਗਿਆ ਸਪਲਾਈ

ਕਣਕ ਦੀ ਬੋਲੀ ਦਾ ਸਮਾ ਸਵੇਰੇ 10.00 ਵਜੇ ਤੋਂ 6.00 ਵਜੇ ਤੱਕ ਕੀਤਾ ਗਿਆ ਨਿਰਧਾਰਤ

ਚੰਡੀਗੜ੍ਹ, 14 ਅਪ੍ਰੈਲ( ਵਿਸ਼ਵ ਵਾਰਤਾ)-ਪੰਜਾਬ ਰਾਜ ਵਿੱਚ 15 ਅਪ੍ਰੈਲ 2020 ਤੋਂ  ਰੱਬੀ ਸੀਜ਼ਨ 2020-21  ਦੀ ਫਸਲ ਕਣਕ ਦੀ ਖਰੀਦ ਸ਼ੁਰੂ ਹੋ ਜਾਵੇਗੀ ਇਸ ਸਬੰਧੀ ਸਮੁੱਚੇ ਪ੍ਰਬੰਧ ਕਰ ਲਏ ਗਏ ਹਨ। ਉਕਤ ਪ੍ਰਗਟਾਵਾ ਅੱਜ ਇਥੇ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਸ੍ਰੀ ਭਾਰਤ ਭੂਸ਼ਨ ਆਸ਼ੂ ਨੇ ਕੀਤਾ।
ੳੁਨ੍ਹਾਂ ਦੱਸਿਆ ਕਿ ਇਸ
ਸੀਜ਼ਨ ਦੌਰਾਨ ਭਾਰਤ ਸਰਕਾਰ ਵੱਲੋਂ ਕਣਕ ਦੀ ਖਰੀਦ ਦੇ ਨਿਸ਼ਚਿਤ ਕੀਤੇ ਗਏ ਘੱਟੋ ਘੱਟ ਸਮਰਥਨ ਮੁੱਲ 1925/- ਰੁਪਏ ਤੇ ਸਮੂਹ ਖਰੀਦ ਏਜੰਸੀਆਂ ਸਮੇਤ ਐਫ.ਸੀ.ਆਈ.ਵੱਲੋਂ ਕਣਕ ਦੀ ਖਰੀਦ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬੇ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਵੱਲੋਂ ਰਾਜ ਦੀਆਂ ਮੰਡੀਆਂ ਵਿੱਚ 135 ਲੱਖ ਮੀ.ਟਨ ਕਣਕ ਆਉਣ ਦੀ ਸੰਭਾਵਨਾ ਪ੍ਰਗਟਾਈ ਗਈ ਹੈ ਜਿਸ ਦੇ ਮੱਦੇਨਜ਼ਰ  ਪਨਗਰੇਨ 26% (35.10), ਮਾਰਕਫੈਡ 23.50% (31.72), ਪਨਸਪ 21.50% (29.02), ਵੇਅਰ ਹਾਊਸ 14% (18.90) ਅਤੇ ਐਫ.ਸੀ.ਆਈ 15% (20.25) ਵਿਚਕਾਰ ਕਣਕ ਦੀ ਖਰੀਦ ਦੇ ਸ਼ੇਅਰ/ਟੀਚੇ ਨਿਰਧਾਰਤ ਕੀਤੇ ਗਏ ਹਨ।
ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਕੋਵਿਡ-19 ਦੀ ਮਹਾਮਾਰੀ ਦੇ ਮੱਦੇਨਜ਼ਰ  ਕਿਸਾਨਾਂ ਦੀ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਮਕਸਦ ਨਾਲ  ਰਾਜ ਸਰਕਾਰ ਵੱਲੋਂ ਕਣਕ ਦੀ ਖਰੀਦ ਲਈ 1867 ਖਰੀਦ ਕੇਂਦਰ ਅਤੇ 1824 ਰਾਈਸ ਮਿਲਾਂ ਨੂੰ ਮੰਡੀ ਯਾਰਡ ਘੋਸ਼ਿਤ ਕੀਤਾ ਗਿਆ ਹੈ, ਜਿਨ੍ਹਾਂ ਦੀ ਲਿਕਿੰਗ ਪਲਾਨ ਅਨੁਸਾਰ ਖਰੀਦ ਏਜੰਸੀਆਂ ਵਿਚਕਾਰ ਅਲਾਟਮੈਂਟ ਕੀਤੀ ਜਾ ਚੁੱਕੀ ਹੈ।
ਸ੍ਰੀ ਆਸ਼ੂ ਨੇ ਕਿਹਾ ਕਿ ਰਾਜ ਸਰਕਾਰ ਵੱਲੋਂ ਰੱਬੀ ਸੀਜ਼ਨ 2020-21 ਦੌਰਾਨ ਸੈਂਟਰਲ ਪੂਲ ਲਈ ਕਣਕ ਦੀ ਖਰੀਦ ਕਰਨ ਸਬੰਧੀ ਏਜੰਸੀਆਂ ਵੱਲੋਂ 50 ਕਿਲੋ ਦੀ ਭਰਤੀ ਦੀਆਂ ਨਵੀਆਂ ਜੂਟ/ਐੱਚ.ਡੀ.ਪੀ.ਈ/ਪੀ.ਪੀ ਬੋਰੀਆਂ ਦਾ ਲੋੜੀਂਦਾ ਪ੍ਰਬੰਧ ਕੀਤਾ ਗਿਆ ਹੈ ਅਤੇ ਨੈਸ਼ਨਲ ਫੂਡ ਸਕਿਉਰਿਟੀ ਐਕਟ ਤਹਿਤ ਵੰਡੀ ਜਾਣ ਵਾਲੀ ਕਣਕ ਦੀ ਭਰਾਈ ਲਈ ਲੋੜੀਂਦੀਆਂ 30 ਕਿਲੋ ਕਪੈਸਟੀ ਦੀਆਂ ਬੋਰੀਆਂ ਦਾ ਪ੍ਰਬੰਧ ਪਨਗਰੇਨ ਵੱਲੋ ਕੀਤਾ ਗਿਆ ਹੈ। ਇਸ ਪ੍ਰਬੰਧ ਤਹਿਤ ਹਰ ਇਕ ਜਿਲ੍ਹੇ ਵਿਚ ਲੋੜ ਅਨੁਸਾਰ ਬਾਰਦਾਨਾ ਸਪਲਾਈ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਰਾਜ ਸਰਕਾਰ ਦੀਆਂ ਹਦਾਇਤਾ ਅਨੁਸਾਰ ਮੰਡੀ ਬੋਰਡ ਵੱਲੋਂ ਮੰਡੀਵਾਈਜ਼, ਆੜ੍ਹਤੀ ਵਾਈਜ਼ ਜਾਰੀ ਕੀਤੇ ਟੋਕਨਾਂ ਅਨੁਸਾਰ ਹੀ ਬਾਰਦਾਨਾ ਮੰਡੀ ਵਿੱਚ ਭੇਜਦੇ ਹੋਏ ਸਬੰਧਤ ਆੜ੍ਹਤੀਆਂ ਨੂੰ ਜਾਰੀ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਕਣਕ ਦੀਆਂ ਬੋਰੀਆਂ ਤੇ ਨੀਲੇ ਰੰਗ ਦਾ ਛਾਪਾ ਨੀਲੇ ਰੰਗ ਦੇ ਧਾਗੇ ਨਾਲ ਸਿਲਾਈ ਕਰਨ ਸਬੰਧੀ ਹਦਾਇਤਾਂ ਜਾਰੀ ਕਰ ਦਿੱਤੀਆ ਗਈਆਂ ਹਨ।

ਸ੍ਰੀ ਆਸ਼ੂ ਨੇ ਕਿਹਾ ਕਿ ਕੋਵਿਡ 19 ਕਾਰਨ ਪੈਦਾ ਹੋਏ ਹਾਲਾਤਾਂ ਦੇ ਮੱਦੇਨਜ਼ਰ ਰਾਜ ਸਰਕਾਰ ਵੱਲੋਂ ਕਣਕ ਦੀ ਖਰੀਦ ਦਾ ਸੀਜ਼ਨ ਮਿਤੀ 15 ਅਪ੍ਰੈਲ 2020 ਤੋਂ ਸ਼ੁਰੂ ਕਰਨ ਦਾ ਫੈਸਲਾ ਲਿਆ ਗਿਆ ਸੀ ਅਤੇ ਇਹ ਖ੍ਰੀਦ ਪ੍ਰੀਕ੍ਰਿਆ 15 ਜੂਨ 2020 ਤੱਕ ਜਾਰੀ ਰਹੇਗੀ।  ਖੁਰਾਕ ਮੰਤਰੀ ਨੇ ਕਿਹਾ ਕਿ ਕਰੋਨਾ ਵਾਇਰਸ ਦੀ ਰੋਕਥਾਮ ਲਈ ਪੰਜਾਬ ਮੰਡੀ ਬੋਰਡ ਵੱਲੋਂ ਰਾਜ ਦੀਆਂ ਮੰਡੀਆਂ ਵਿੱਚ ਟੋਕਨ ਸਿਸਟਮ ਲਾਗੂ ਕੀਤਾ ਗਿਆ ਹੈ ਤਾਂ ਜੋ ਕਿਸਾਨਾਂ ਵੱਲੋਂ ਮੰਡੀਆਂ ਵਿਚ ਯੋਜਨਾਬੱਧ ਤਰੀਕੇ ਰਾਹੀਂ ਕਣਕ ਲਿਆਂਦੀ ਜਾ ਸਕੇ। ਇਸ ਤੋਂ ਇਲਾਵਾ ਪੰਜਾਬ ਮੰਡੀ ਬੋਰਡ ਵੱਲੋਂ ਰਾਜ ਦੀਆਂ ਮੰਡੀਆਂ ਵਿੱਚ ਸਖਤੀ ਨਾਲ ਸਮਾਜਿਕ ਦੂਰੀ ਬਣਾਏ ਰੱਖਣ ਲਈ ਉਪਰਾਲੇ ਕੀਤੇ ਗਏ ਹਨ, ਜਿਸ ਅਨੁਸਾਰ ਮੰਡੀਆਂ ਵਿੱਚ 2 ਮੀਟਰ ਦਾ ਫਾਸਲਾ ਰੱਖਦੇ ਹੋਏ 30 ਫੁੱਟ ਬਾੲੀ 30 ਫੁੱਟ ਦੇ ਬੋਕਸ ਦੇ ਨਿਸ਼ਾਨ ਲਗਾਏ ਗਏ ਹਨ, ਜਿਨ੍ਹਾਂ ਵਿੱਚ ਹੀ ਕਣਕ ਦੀ ਢੇਰੀ ਉਤਾਰੀ ਜਾਵੇਗੀ‌ਅਤੇ ਸੀਜ਼ਨ ਦੌਰਾਨ ਸਰਕਾਰ ਵੱਲੋਂ ਕਣਕ ਦੀ ਬੋਲੀ ਦਾ ਸਮਾ ਸਵੇਰੇ 10.00 ਵਜੇ ਤੋਂ 6.00 ਵਜੇ ਤੱਕ ਦਾ ਨਿਰਧਾਰਤ ਕੀਤਾ ਗਿਆ ਹੈ। ਕਣਕ ਦੀ ਬੋਲੀ ਲਗਾਉਣ ਸਮੇਂ ਉਚਿਤ ਦੂਰੀ ਰੱਖਦੇ ਹੋਏ ਕਣਕ ਦੀ ਬੋਲੀ ਲਗਾਉਣ ਦੀਆਂ ਹਦਾਇਤਾਂ ਜਾਰੀ ਕੀਤੀਆ ਗਈਆਂ ਹਨ।
                  ਉਨ੍ਹਾ ਕਿਹਾ ਕਿ ਕੋਵਿਡ-19 ਦੇ ਪ੍ਰਭਾਵ ਨੂੰ ਰੋਕਣ ਲਈ ਲੇਬਰ/ਢੋਆ ਢੋਆਈ ਦੇ ਠੇਕੇਦਾਰ ਵੱਲੋਂ ਲੇਬਰ ਨੂੰ ਲੋੜੀਂਦੇ ਮਾਸਕ ਮੁਹੱਈਆ ਕਰਵਾਏ ਜਾਣਗੇ। ਖਰੀਦ ਏਜੰਸੀਆਂ/ਮੰਡੀ ਬੋਰਡ ਦੇ ਨੁਮਾਇੰਦਿਆ ਵੱਲੋਂ ਮੰਡੀਆਂ ਵਿੱਚ ਕੰਮ ਰਹੀ ਲੇਬਰ ਤੇ ਧਿਆਨ ਰੱਖਿਆ ਜਾਵੇਗਾ ਕਿ ਕਿਸੇ ਲੇਬਰ ਨੂੰ ਖੰਘ, ਜੁਕਾਮ ਅਤੇ ਬੁਖਾਰ ਆਦਿ ਨਾ ਹੋਵੇ। ਇਕ ਮੰਡੀ ਤੋਂ ਇਕ ਸਟੋਰੇਜ਼ ਪੁਆਇੰਟ ਵਿਚਕਾਰ ਹੀ ਇਕ ਰੂਟ ਤੇ ਕਣਕ ਦੀ ਢੋਆ ਢੋਆਈ ਅਤੇ ਸਮੇਂ ਸਮੇਂ ਤੇ ਸੈਨੇਟਾਈਜ਼ ਕਰਵਾਉਣ,  ਟਰੱਕ ਡਰਾਇਵਰ/ਹੈਲਪਰ ਨੂੰ ਵੀ ਮੂੰਹ ਢੱਕਣ ਲਈ ਮਾਸਕ ਮੁਹੱਈਆ ਕਰਵਾਏ ਲਈ ਹਦਾਇਤਾਂ ਕੀਤੀਆ ਗਈਆਂ ਹਨ। ਰੱਬੀ ਸੀਜ਼ਨ 2020-21 ਦੌਰਾਨ ਖਰੀਦ ਕੀਤੀ ਗਈ ਕਣਕ ਦੀ ਅਦਾਇਗੀ ਆਨਲਾਈਨ ਵਿਧੀ ਨਾਲ Anaaj Kharid Portal ਰਾਹੀਂ ਕੀਤੀ ਜਾਵੇਗੀ।
     ਸ੍ਰੀ ਆਸ਼ੂ ਨੇ ਕਿਹਾ ਕਿ ਰਾਜ ਸਰਕਾਰ ਵੱਲੋਂ ਸਮੂਹ ਡਿਪਟੀ ਕਮਿਸ਼ਨਰ, ਪੰਜਾਬ ਰਾਜ ਨੂੰ ਰਾਜ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਦੇ ਸਮੁੱਚੇ ਪ੍ਰਬੰਧ ਕਰਨ, ਸਰਕਾਰ ਵੱਲੋਂ ਨਿਸ਼ਚਿਤ ਸਮੇਂ ਦੌਰਾਨ ਕਣਕ ਦੀ ਕਟਾਈ ਕਰਨ,  ਚੇਅਰਮੈਨ ਬਿਜਲੀ ਬੋਰਡ ਪੰਜਾਬ ਨੂੰ ਰਾਜ ਦੇ ਘੋਸ਼ਿਤ ਕੀਤੇ ਗਏ 1867 ਖਰੀਦ ਕੇਂਦਰ, 1824 ਰਾਈਸ ਮਿਲ-ਕਮ- ਮੰਡੀ ਯਾਰਡਾਂ ਵਿੱਚ 24 ਘੰਟੇ ਬਿਜਲੀ ਦੀ ਸਪਲਾਈ ਜਾਰੀ ਰੱਖਣ ਅਤੇ ਜਨਰਲ ਆਫ ਪੁਲਿਸ ਪੰਜਾਬ ਨੂੰ ਇਨ੍ਹਾਂ ਖਰੀਦ ਕੇਂਦਰਾਂ ਵਿੱਚ ਸੀਜ਼ਨ ਦੌਰਾਨ ਸਕਿਓਰਟੀ ਦਾ ਪ੍ਰਬੰਧ ਕਰਨ ਲਈ ਲਿਖਿਆ ਜਾ ਚੁੱਕਾ ਹੈ ਤਾਂ ਜੋ ਖਰੀਦ ਦੇ ਕੰਮ ਨੂੰ ਸੁਚਾਰੂ ਢੰਗ ਨਾਲ ਚਲਾਇਆ ਜਾ ਸਕੇ। ਕਿਸਾਨਾਂ ਦੀ ਸਹੂਲਤ ਲਈ ਜਿਲ੍ਹਾ ਪੱਧਰ ਤੇ ਕੰਟਰੋਲ ਰੂਮ ਅਤੇ ਮੰਡੀਵਾਈਜ਼ ਸ਼ਿਕਾਇਤ ਨਿਵਾਰਨ ਕਮੇਟੀਆਂ ਬਣਾਈਆ ਗਈਆਂ ਹਨ ਜਿਸ ਦੌਰਾਨ ਪ੍ਰਾਪਤ ਹੋਈਆਂ ਸ਼ਿਕਾਇਤਾਂ ਦਾ ਮੌਕੇ ਤੇ ਹੀ ਨਿਪਟਾਰਾ ਕੀਤਾ ਜਾਵੇਗਾ। ਇਸ ਤੋਂ ਇਲਾਵਾ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਵੱਲੋਂ ਮੁੱਖ ਦਫਤਰ ਦੇ ਪੱਧਰ ਤੇ ਵੀ ਕਿਸਾਨਾਂ ਦੀਆਂ ਸ਼ਿਕਾਇਤਾਂ ਲਈ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ।
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Navjot
November 16, 2026
0

ਚੰਡੀਗੜ੍ਹ, 16 ਨਵੰਬਰ  (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਆਮ ਆਦਮੀ ਪਾਰਟੀ ਵੱਲੋਂ MC ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ

ਆਮ ਆਦਮੀ ਪਾਰਟੀ ਵੱਲੋਂ MC ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ

by Navjot
November 16, 2026
0

    ਚੰਡੀਗੜ੍ਹ, 16 ਨਵੰਬਰ (ਵਿਸ਼ਵ ਵਾਰਤਾ) ਆਮ ਆਦਮੀ ਪਾਰਟੀ ਵੱਲੋਂ MC ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਗਈ...

ਤਾਮਿਲਨਾਡੂ ਵਿੱਚ ਬਰਡ ਫਲੂ ਦੀ ਨਿਗਰਾਨੀ ਤੇਜ਼ ; ਕੁਡਾਲੋਰ ਵਿੱਚ 40,000 ਮੁਰਗੀਆਂ ਨੂੰ ਮਾਰਿਆ ਗਿਆ

ਤਾਮਿਲਨਾਡੂ ਵਿੱਚ ਬਰਡ ਫਲੂ ਦੀ ਨਿਗਰਾਨੀ ਤੇਜ਼ ; ਕੁਡਾਲੋਰ ਵਿੱਚ 40,000 ਮੁਰਗੀਆਂ ਨੂੰ ਮਾਰਿਆ ਗਿਆ

by Navjot
November 16, 2026
0

  ਚੇਨਈ, 16 ਨਵੰਬਰ (ਵਿਸ਼ਵ ਵਾਰਤਾ) - ਤਾਮਿਲਨਾਡੂ ਦੇ ਕੁਡਾਲੋਰ ਜ਼ਿਲ੍ਹੇ ਵਿੱਚ ਪੋਲਟਰੀ ਫਾਰਮਾਂ ਵਿੱਚ H5N1 ਵਾਇਰਸ ਦੀ ਪੁਸ਼ਟੀ ਹੋਣ...

ਕਾਂਗੋ ਵਿੱਚ ਈਬੋਲਾ ਦਾ ਪ੍ਰਕੋਪ ਦੂਰ-ਦੁਰਾਡੇ ਇਲਾਕਿਆਂ ਤੱਕ ਫੈਲਿਆ ; ਮਰਨ ਵਾਲਿਆਂ ਦੀ ਗਿਣਤੀ 5,500 ਤੋਂ ਪਾਰ

ਕਾਂਗੋ ਵਿੱਚ ਈਬੋਲਾ ਦਾ ਪ੍ਰਕੋਪ ਦੂਰ-ਦੁਰਾਡੇ ਇਲਾਕਿਆਂ ਤੱਕ ਫੈਲਿਆ ; ਮਰਨ ਵਾਲਿਆਂ ਦੀ ਗਿਣਤੀ 5,500 ਤੋਂ ਪਾਰ

by Navjot
November 16, 2026
0

  ਸਿਓਲ, 16 ਨਵੰਬਰ (ਵਿਸ਼ਵ ਵਾਰਤਾ) - ਡੈਮੋਕਰੇਟਿਕ ਰਿਪਬਲਿਕ ਆਫ਼ ਕਾਂਗੋ (ਡੀ.ਆਰ.ਸੀ.) ਵਿੱਚ ਈਬੋਲਾ ਦੇ ਪ੍ਰਕੋਪ ਨੂੰ ਛੇ ਮਹੀਨੇ ਬੀਤ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Navjot
November 16, 2026
0

ਚੰਡੀਗੜ੍ਹ, 16 ਨਵੰਬਰ  (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਉਦਯੋਗ ਦੀਆਂ ਲੋੜਾਂ ਮੁਤਾਬਕ ਹੁਨਰਮੰਦ ਬਣਾਉਣ ਅਤੇ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਲਈ ਦੋ ਅਹਿਮ ਸਮਝੌਤੇ ਸਹੀਬੱਧ

ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਉਦਯੋਗ ਦੀਆਂ ਲੋੜਾਂ ਮੁਤਾਬਕ ਹੁਨਰਮੰਦ ਬਣਾਉਣ ਅਤੇ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਲਈ ਦੋ ਅਹਿਮ ਸਮਝੌਤੇ ਸਹੀਬੱਧ

by Ankit
6 days ago
0

ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਉਦਯੋਗ ਦੀਆਂ ਲੋੜਾਂ ਮੁਤਾਬਕ ਹੁਨਰਮੰਦ ਬਣਾਉਣ ਅਤੇ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 