ਕਪੂਰਥਲਾ ਜਿਲ੍ਹੇ ਦੇ ਚਾਰਾਂ ਵਿਧਾਨ ਸਭਾ ਹਲਕਿਆਂ ਲਈ ਪਹਿਲੇ ਦਿਨ ਕੋਈ ਨਾਮਜਦਗੀ ਨਹੀਂ
ਕਪੂਰਥਲਾ, 25 ਜਨਵਰੀ(ਵਿਸ਼ਵਵ ਵਾਰਤਾ)-ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ ਨੇ ਦੱਸਿਆ ਕਿ ਵਿਧਾਨ ਸਭਾ ਚੋਣਾਂ ਸਬੰਧੀ ਨਾਮਜ਼ਦਗੀਆਂ ਭਰਨ ਦੀ ਪ੍ਰਕ੍ਰਿਆ ਸ਼ੁਰੂ ਹੋ ਗਈ ਹੈ, ਜਿਸ ਹਤ ਪਹਿਲੇ ਦਿਨ ਚਾਰਾਂ ਵਿਧਾਨ ਸਭਾ ਹਲਕਿਆਂਂ ਸੁਲਤਾਨਪੁਰ ਲੋਧੀ,ਫਗਵਾੜਾ,ਭੁਲੱਥ ਅਤੇ ਕਪੂਰਥਲਾ ਵਿਖੇਂ ਕਿਸੇ ਵੀ ਉਮੀਦਵਾਰ ਵਲੋਂਂ ਨਾਮਜ਼ਦਗੀ ਪੱਤਰ ਦਾਖਲ ਨਹੀਂ ਕੀਤਾ ਗਿਆ। ਨਾਮਜ਼ਦਗੀ ਪੱਤਰ ਸਬੰਧਤ ਰਿਟਰਿਨਿੰਗ ਅਫ਼ਸਰ ਦੇ ਦਫ਼ਤਰ ਵਿਖੇ ਸਵੇਰੇ 11 ਵਜੇ ਤੋਂਂ 3 ਵਜੇ ਤੱਕ ਜ਼ਮ੍ਹਾਂ ਕਰਵਾਏ ਜਾ ਸਕਦੇ ਹਨ।
ਉਨ੍ਹਾਂ ਦੱਸਿਆ ਕਿ ਮਿਤੀ 26 ਜਨਵਰੀ, 2022 ਨੈਗੋਸ਼ੀਏਬਲ ਇੰਸਟਰੁਮੈਂਟਸ ਐਕਟ 1881 ਅਧੀਨ ਛੁੱਟੀ ਵਾਲਾ ਦਿਨ ਹੈ, ਜਿਸ ਕਾਰਨ ਇਸ ਦਿਨ ਨਾਮਜ਼ਦਗੀ ਪੱਤਰ ਨਹੀਂ ਪ੍ਰਾਪਤ ਕੀਤੇ ਜਾਣਗੇ।