ਫਗਵਾੜਾ, 30 ਨਵੰਬਰ – ਕਪੂਰਥਲਾ ਪੁਲਿਸ ਨੇ ਅੱਜ ਨਸ਼ਿਆਂ ਖਿਲਾਫ ਵੱਡੀ ਸਫਲਤਾ ਹਾਸਿਲ ਕਰਦਿਆਂ 25 ਕਰੋੜ ਮੁਲ ਦੀ ਹੈਰੋਇਨ ਬਰਾਮਦ ਕਰਕੇ ਇੱਕ ਲੜਕੀ ਨੂੰ ਗ੍ਰਿਫਤਾਰ ਕੀਤਾ ਹੈ।
ਇਸ ਸਬੰਧੀ ਐੱਸ.ਐੱਸ.ਪੀ ਕਪੂਰਥਲਾ ਨੇ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ ਗ੍ਰਿਫਤਾਰ ਕੀਤੀ ਗਈ ਲੜਕੀ ਦਾ ਸਬੰਧ ਦਿੱਲੀ ਨਾਲ ਹੈ, ਜਿਸ ਕੋਲੋਂ ਪੁਛਗਿਛ ਕੀਤੀ ਜਾ ਰਹੀ ਹੈ।