ਕਪੂਰਥਲਾ 6 ਜੂਨ – ਕਪੂਰਥਲਾ ਦੀ ਲੋਕ ਅਦਾਲਤ ਨੇ ਪੰਜਾਬ ਦੇ ਸਿਹਤ ਮੰਤਰੀ ਬ੍ਰਹਮ ਮਹਿੰਦਰਾ ਨੂੰ 10 ਹਜ਼ਾਰ ਰੁਪਏ ਜ਼ੁਰਮਾਨਾ ਕੀਤਾ ਗਿਆ ਹੈ।
ਦੱਸਣਯੋਗ ਹੈ ਕਿ ਸਿਵਲ ਹਸਪਤਾਲ ਵਿਚ ਸਿਹਤ ਸਹੂਲਤਾਂ ਦੀ ਘਾਟ ਕਾਰਨ ਇਕ ਪਟੀਸ਼ਨ ਦਾਇਰ ਕੀਤੀ ਗਈ ਸੀ ਅਤੇ ਕਪੂਰਥਲਾ ਦੀ ਲੋਕ ਅਦਾਲਤ ਵਲੋਂ ਕੋਰਟ ਵਿਚ ਪੇਸ਼ ਨਾ ਹੋਣ ’ਤੇ ਸਿਹਤ ਮੰਤਰੀ ਬ੍ਰਹਮ ਮਹਿੰਦਰਾ ਤੇ ਸਿਹਤ ਵਿਭਾਗ ਦੇ ਮੁੱਖ ਸਕੱਤਰ ਸਮੇਤ 5 ਜਣਿਆਂ ਨੂੰ ਜੁਰਮਾਨਾ ਕੀਤਾ ਹੈ।