ਕਬੂਤਰਬਾਜੀ ਮਾਮਲੇ ਵਿੱਚ ਦਲੇਰ ਮਹਿੰਦੀ ਦੀ ਪਟੀਸ਼ਨ ਤੇ ਹਾਈਕੋਰਟ ਵਿੱਚ ਸੁਣਵਾਈ ਅੱਜ
ਚੰਡੀਗੜ੍ਹ,15 ਸਤੰਬਰ(ਵਿਸ਼ਵ ਵਾਰਤਾ)- 2003 ਦੇ ਕਬੂਤਰਬਾਜੀ ਮਾਮਲੇ ਵਿੱਚ ਪਟਿਆਲਾ ਜੇਲ੍ਹ ਵਿੱਚ ਬੰਦ ਪੰਜਾਬੀ ਅਤੇ ਬਾਲੀਵੁੱਡ ਗਾਇਕ ਦਲੇਰ ਮਹਿੰਦੀ ਵੱਲੋਂ ਹਾਈਕੋਰਟ ਵਿੱਚ ਪਾਈ ਗਈ ਪਟੀਸ਼ਨ ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਸੁਣਵਾਈ ਹੋਵੇਗੀ। ਦੱਸ ਦਈਏ ਕਿ ਇਸਤੋਂ ਪਹਿਲਾਂ 20 ਜੁਲਾਈ ਨੂੰ ਇਸ ਮਾਮਲੇ ਤੇ ਸੁਣਵਾਈ ਹੋਈ ਸੀ, ਪਰ ਉਸ ਸਮੇਂ ਹਾਈਕੋਰਟ ਨੇ ਮਹਿੰਦੀ ਨੂੰ ਕੋਈ ਵੀ ਰਾਹਤ ਨਹੀਂ ਦਿੱਤੀ ਸੀ। ਇਸ ਦੇ ਨਾਲ ਹੀ ਦੱਸ ਦਈਏ ਦਲੇਰ ਮਹਿੰਦੀ ਨੂੰ ਅਦਾਲਤ ਵੱਲੋਂ 2 ਸਾਲ ਦੀ ਸਜਾ ਸੁਣਾਈ ਗਈ ਹੈ ਜਿਸ ਤੋਂ ਬਾਅਦ ਉਹ ਪਟਿਆਲਾ ਜੇਲ੍ਹ ਵਿੱਚ ਬੰਦ ਹਨ।