ਕਬੂਤਰਬਾਜੀ ਮਾਮਲੇ ਵਿੱਚ ਦਲੇਰ ਮਹਿੰਦੀ ਨੂੰ ਹਾਈਕੋਰਟ ਤੋਂ ਵੱਡੀ ਰਾਹਤ
ਚੰਡੀਗੜ੍ਹ,15 ਸਤੰਬਰ(ਵਿਸ਼ਵ ਵਾਰਤਾ)- 2003 ਦੇ ਕਬੂਤਰਬਾਜੀ ਮਾਮਲੇ ਵਿੱਚ ਪਟਿਆਲਾ ਦੀ ਜੇਲ੍ਹ ਵਿੱਚ 2 ਸਾਲ ਦੀ ਸਜਾ ਕੱਟ ਰਹੇ ਪੰਜਾਬੀ ਅਤੇ ਬਾਲੀਵੁੱਡ ਦੇ ਮਸ਼ਹੂਰ ਗਾਇਕ ਦਲੇਰ ਮਹਿੰਦੀ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਵੱਡੀ ਰਾਹਤ ਦਿੱਤੀ ਹੈ।ਜਿਕਰਯੋਗ ਹੈ ਕਿ ਦਲੇਰ ਨੂੰ ਇਸ ਮਾਮਲੇ ਵਿੱਚ ਪਟਿਆਲਾ ਦੀ ਇੱਕ ਅਦਾਲਤ ਨੇ ਦੋ ਸਾਲ ਦੀ ਸਜ਼ਾ ਸੁਣਾਈ ਸੀ।ਅੱਜ ਹਾਈਕੋਰਟ ਨੇ ਪਟਿਆਲਾ ਅਦਾਲਤ ਦੇ ਉਸ ਫੈਸਲੇ ‘ਤੇ ਰੋਕ ਲਗਾ ਦਿੱਤੀ। ਗਾਇਕ ਜੁਲਾਈ ਤੋਂ ਪਟਿਆਲਾ ਜੇਲ੍ਹ ਵਿੱਚ ਬੰਦ ਹੈ ਜਦੋਂ ਉਸ ਦੀ ਸਜ਼ਾ ਦਾ ਫੈਸਲਾ ਬਰਕਰਾਰ ਰੱਖਿਆ ਗਿਆ ਸੀ। ਇਸ ਦੇ ਨਾਲ ਹੀ ਹੁਣ ਜਲਦ ਹੀ ਦਲੇਰ ਮਹਿੰਦੀੋ ਦੀ ਜੇਲ੍ਹ ਵਿੱਚੋਂ ਰਿਹਾਈ ਵੀ ਹੋ ਜਾਵੇਗੀ।