ਕਬੂਤਰਬਾਜੀ ਮਾਮਲੇ ਵਿੱਚ ਦਲੇਰ ਮਹਿੰਦੀ ਨੂੰ ਨਹੀਂ ਮਿਲੀ ਹਾਈਕੋਰਟ ਤੋਂ ਕੋਈ ਰਾਹਤ
ਚੰਡੀਗੜ੍ਹ,20 ਜੁਲਾਈ(ਵਿਸ਼ਵ ਵਾਰਤਾ)- ਪੰਜਾਬ ਦੇ ਮਸ਼ਹੂਰ ਗਾਇਕ ਦਲੇਰ ਮਹਿੰਦੀ ਨੂੰ ਫਿਲਹਾਲ ਹਾਈਕੋਰਟ ਤੋਂ ਕੋਈ ਵੀ ਰਾਹਤ ਨਹੀਂ ਮਿਲੀ ਹੈ। ਜਾਣਕਾਰੀ ਲਈ ਦੱਸ ਦਈਏ ਕਿ ਪਿਛਲੇ ਦਿਨੀਂ ਪਟਿਆਲਾ ਅਦਾਲਤ ਨੇ ਦਲੇਰ ਮਹਿੰਦੀ ਨੂੰ ਕਬੂਤਰਬਾਜੀ ਦੇ ਇੱਕ ਪੁਰਾਣੇ ਮਾਮਲੇ ਵਿੱਚ 2 ਸਾਲ ਲਈ ਜੇਲ੍ਹ ਭੇਜ ਦਿੱਤਾ ਸੀ। ਦਲੇਰ ਮਹਿੰਦੀ ਨੇ ਆਪਣੇ ਵਕੀਲਾਂ ਜਰੀਏ ਹਾਈਕੋਰਟ ਵਿੱਚ ਪਟੀਸ਼ਨ ਪਾਈ ਸੀ। ਜਿਸ ਤੇ ਹਾਈਕੋਰਟ ਨੇ 15 ਸਤੰਬਰ ਤੱਕ ਜਵਾਬ ਮੰਗਿਆ ਹੈ।























