ਕਬੱਡੀ ਕੋਚ ਗੁਰਪ੍ਰੀਤ ਸਿੰਘ ਦਾ ਮਨੀਲਾ ਵਿੱਚ ਗੋਲੀ ਮਾਰ ਕੇ ਕਤਲ
ਚੰਡੀਗੜ੍ਹ, 4 ਜਨਵਰੀ (ਵਿਸ਼ਵ ਵਾਰਤਾ) ਮੋਗਾ ਜ਼ਿਲ੍ਹੇ ਦੇ ਪਿੰਡ ਪਾਖਰਵੱਡ ਦੇ ਕਬੱਡੀ ਕੋਚ ਗੁਰਪ੍ਰੀਤ ਸਿੰਘ ਦੀ ਫਿਲੀਪੀਨਜ਼ ਦੇ ਮਨੀਲਾ ਵਿੱਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਕਬੱਡੀ ਕੋਚ ਗੁਰਪ੍ਰੀਤ ਸਿੰਘ ਰੋਜ਼ਗਾਰ ਦੇ ਸਿਲਸਿਲੇ ਵਿਚ ਕਈ ਸਾਲ ਪਹਿਲਾਂ ਮਨੀਲਾ, ਫਿਲਪੀਨਜ਼ ਗਿਆ ਸੀ। ਜਿੱਥੇ ਉਹ ਕੰਮ ਦੇ ਨਾਲ-ਨਾਲ ਨੌਜਵਾਨਾਂ ਨੂੰ ਕਬੱਡੀ ਦੀ ਸਿਖਲਾਈ ਦੇ ਰਿਹਾ ਸੀ। ਗੁਰਪ੍ਰੀਤ ਸਿੰਘ ਦੇ ਕਤਲ ਦੀ ਖ਼ਬਰ ਤੋਂ ਬਾਅਦ ਉਪਮੰਡਲ ਨਿਹਾਲ ਸਿੰਘ ਵਾਲਾ ਦੇ ਪਿੰਡ ਪਾਖਰਵੱਡ ਵਿੱਚ ਸੋਗ ਦੀ ਲਹਿਰ ਦੌੜ ਗਈ। ਪਿੰਡ ਵਾਸੀਆਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਸ ਦੀ ਲਾਸ਼ ਨੂੰ ਅੰਤਿਮ ਸੰਸਕਾਰ ਲਈ ਘਰ ਵਾਪਸ ਲਿਆਂਦਾ ਜਾਵੇ।