ਇਸ ਸਮੇਂ ਦੀ ਵੱਡੀ ਖ਼ਬਰ
ਕਮੇਟੀ ਨੂੰ ਮਿਲਣ ਲਈ ਦਿੱਲੀ ਪਹੁੰਚੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ
ਸੋਨੀਆ, ਰਾਹੁਲ ਅਤੇ ਪ੍ਰਿਯੰਕਾ ਗਾਂਧੀ ਨੂੰ ਮਿਲ ਸਕਦੇ ਹਨ ਕੈਪਟਨ ਅਮਰਿੰਦਰ ਸਿੰਘ

ਦਿੱਲੀ,3 ਜੂਨ(ਵਿਸ਼ਵ ਵਾਰਤਾ): – ਦਿੱਲੀ ਵਿਖੇ ਕਾਂਗਰਸ ਹਾਈਕਮਾਨ ਕਮੇਟੀ ਅੱਗੇ ਪੰਜਾਬ ਕਾਂਗਰਸ ਦੇ ਅੰਦਰੂਨੀ ਮਸਲੇ ਨੂੰ ਲੈ ਕੇ ਬੁੱਧਵਾਰ ਨੂੰ ਲਗਾਤਾਰ ਤੀਜੇ ਦਿਨ ਮੁਲਾਕਾਤਾਂ ਦਾ ਲੰਮਾ ਦੌਰ ਜਾਰੀ ਰਿਹਾ। ਵਿਧਾਇਕਾਂ, ਲੋਕ ਸਭਾ ਅਤੇ ਰਾਜ ਸਭਾ ਮੈਂਬਰਾਂ ਦੇ ਨਾਲ ਸੋਮਵਾਰ ਤੋਂ ਚੱਲ ਰਹੇ ਗੱਲਬਾਤ ਦੇ ਇਸ ਸਿਲਸਿਲੇ ਤੋਂ ਬਾਅਦ ਅੱਜ ਵੀਰਵਾਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਮੇਟੀ ਨੂੰ ਮਿਲਣ ਲਈ ਦਿੱਲੀ ਪਹੁੰਚ ਗਏ ਹਨ। ਜਾਣਕਾਰ ਸੂਤਰਾਂ ਤੋਂ ਪਤਾ ਲੱਗਿਆ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਸੋਨੀਆ ਗਾਂਧੀ, ਪ੍ਰਿਯੰਕਾ ਅਤੇ ਰਾਹੁਲ ਗਾਂਧੀ ਨੂੰ ਵੀ ਮਿਲ ਸਕਦੇ ਹਨ।






















