ਤਖ਼ਤ ਪਟਨਾ ਸਾਹਿਬ ਵਿਖੇ ਸਟੇਜ ਤੇ ਹੀ ਆਪਸ ਵਿੱਚ ਭਿੜੇ ਪ੍ਰਬੰਧਕ
ਕਮੇਟੀ ਪ੍ਰਧਾਨ ਅਵਤਾਰ ਸਿੰਘ ਹਿਤ ਨਾਲ ਹੋਈ ਬਦਸਲੂਕੀ,ਕੀਤੀ ਗਈ ਹੱਥੋਪਾਈ

ਪਟਨਾ ਸਾਹਿਬ, 16 ਅਕਤੂਬਰ, 2021: ਤਖ਼ਤ ਸ੍ਰੀ ਪਟਨਾ ਸਾਹਿਬ ਵਿਖ਼ੇ ਇਕ ਸ਼ਰਮਨਾਕ ਘਟਨਾ ਵਾਪਰਨ ਦੀ ਵੀਡੀਓ ਸਾਹਮਣੇ ਆਈ ਹੈ।ਜਿਸ ਵਿੱਚ ਜਥੇਦਾਰ ਅਵਤਾਰ ਸਿੰਘ ਹਿੱਤ ਸੰਗਤ ਨੂੰ ਸੰਬੋਧਨ ਕਰਨ ਲਈ ਮਾਇਕ ਤੇ ਖੜ੍ਹੇ ਹੁੰਦੇ ਹਨ ਅਤੇ ਨਾਲ ਹੀ ਉਹਨਾਂ ਨੂੰ ਕਮੇਟੀ ਮੈਂਬਰ ਰਾਜਾ ਸਿੰਘ ਵੱਲੋਂ ਧੱਕਾ ਮਾਰ ਕੇ ਸਟੇਜ ਤੋਂ ਹੇਠਾਂ ਸੁੁੱਟ ਦਿੱਤਾ ਜਾਂਦਾ ਹੈ। ਇਹ ਸਾਰੀ ਘਟਨਾ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਅਤੇ ਤਖ਼ਤ ਦੇ ਜਥੇਦਾਰ ਗਿਆਨੀ ਰਣਜੀਤ ਸਿੰਘ ਦੀ ਹਾਜ਼ਰੀ ਵਿੱਚ ਵਾਪਰੀ ਹੈ ਅਤੇ ਇਸ ਘਟਨਾ ਦੀ ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਤੇ ਹੋਰਨਾਂ ਆਗੂਆਂ ਵੱਲੋਂ ਨਿੰਦਾ ਕੀਤੀ ਗਈ ਹੈ।





















