ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਮੌਕੇ ਹੋਵੇਗੀ ਛੁੱਟੀ : ਮੁੱਖ ਮੰਤਰੀ ਮਾਨ
ਚੰਡੀਗੜ੍ਹ,22ਮਾਰਚ(ਵਿਸ਼ਵ ਵਾਰਤਾ)-ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਵਿਧਾਨ ਸਭਾ ਵਿੱਚ ਬੋਲਦਿਆਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਮੌਕੇ ਸੂਬੇ ਵਿੱਚ ਛੁੱਟੀ ਦਾ ਐਲਾਨ ਕੀਤਾ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ 16 ਨਵੰਬਰ ਨੂੰ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਮੌਕੇ ਹੁਣ ਛੁੱਟੀ ਹੋਵੇਗੀ। ਉਨ੍ਹਾਂ ਕਿਹਾ ਕਿ ਮੈਂ ਜਦੋਂ ਕਰਤਾਰ ਸਿੰਘ ਸਰਾਭਾ ਦੇ ਪਿੰਡ ਗਿਆ ਸੀ ਤਾਂ ਉਸ ਸਮੇਂ ਬਹੁਤ ਲੋਕ ਮਿਲੇ ਸਨ ਜਿੰਨਾਂ ਮੰਗ ਕੀਤੀ ਸੀ ਕਿ ਕਰਤਾਰ ਸਿੰਘ ਸਰਾਭਾ ਦੇ ਜਨਮ ਦਿਨ ਮੌਕੇ ਛੁੱਟੀ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ 16 ਨਵੰਬਰ ਨੂੰ ਸ਼ਹੀਦ ਕਰਤਾਰ ਸਿੰਘ ਸ਼ਰਾਭਾ ਦੇ ਸ਼ਹੀਦੀ ਦਿਵਸ ਮੌਕੇ ਛੁੱਟੀ ਹੋਵੇਗੀ।