ਕਰਨਾਟਕ ‘ਚ ਕਾਂਗਰਸ ਦੀ ਨਵੀਂ ਸਰਕਾਰ ਦਾ ਸਹੁੰ ਚੁੱਕ ਸਮਾਗਮ ਅੱਜ
ਸਿਧਾਰਮਈਆ ਅੱਜ ਦੂਜੀ ਵਾਰ ਕਰਨਾਟਕ ਦੇ ਮੁੱਖ ਮੰਤਰੀ ਵਜੋਂ ਚੁੱਕਣਗੇ ਸਹੁੰ
ਚੰਡੀਗੜ੍ਹ,20ਮਈ(ਵਿਸ਼ਵ ਵਾਰਤਾ)-ਕਰਨਾਟਕ ਦੀ ਨਵੀਂ ਕਾਂਗਰਸ ਸਰਕਾਰ ਦਾ ਅੱਜ ਸਹੁੰ ਚੁੱਕ ਸਮਾਗਮ ਹੋਵੇਗਾ। ਸਿਧਾਰਮਈਆ ਅੱਜ ਦੂਜੀ ਵਾਰ ਕਰਨਾਟਕ ਦੇ ਮੁੱਖ ਮੰਤਰੀ ਬਣਨਗੇ। ਉਨ੍ਹਾਂ ਦੇ ਨਾਲ ਕਰਨਾਟਕ ਕਾਂਗਰਸ ਪ੍ਰਧਾਨ ਡੀਕੇ ਸ਼ਿਵਕੁਮਾਰ ਉਪ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਸਹੁੰ ਚੁੱਕ ਸਮਾਗਮ ਅੱਜ ਦੁਪਹਿਰ 12.30 ਵਜੇ ਬੈਂਗਲੁਰੂ ਦੇ ਕਾਂਤੀਰਾਵਾ ਸਟੇਡੀਅਮ ਵਿੱਚ ਹੋਵੇਗਾ। ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਦੱਸਿਆ ਕਿ ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ ਦੇ ਨਾਲ ਅੱਠ ਵਿਧਾਇਕ ਸਹੁੰ ਚੁੱਕਣ ਜਾ ਰਹੇ ਹਨ। ਹਾਲਾਂਕਿ ਅਜੇ ਤੱਕ ਉਨ੍ਹਾਂ ਦੇ ਨਾਂ ਜਨਤਕ ਨਹੀਂ ਕੀਤੇ ਗਏ ਹਨ।























