ਕਰਨਾਟਕ ‘ਚ ਕਾਂਗਰਸ ਸਰਕਾਰ ਦੇ ਮੰਤਰੀ ਮੰਡਲ ਦਾ ਅੱਜ ਹੋਵੇਗਾ ਵਿਸਥਾਰ
24 ਵਿਧਾਇਕ ਮੰਤਰੀ ਵਜੋਂ ਚੁੱਕਣਗੇ ਸਹੁੰ
ਚੰਡੀਗੜ੍ਹ,27ਮਈ(ਵਿਸ਼ਵ ਵਾਰਤਾ)- ਕਰਨਾਟਕ ਸਰਕਾਰ ਦੇ 24 ਵਿਧਾਇਕ ਅੱਜ ਸ਼ਨੀਵਾਰ ਨੂੰ ਮੰਤਰੀ ਵਜੋਂ ਸਹੁੰ ਚੁੱਕਣਗੇ। ਦਿੱਲੀ ਵਿੱਚ ਮੁੱਖ ਮੰਤਰੀ ਸਿੱਧਰਮਈਆ, ਡਿਪਟੀ ਸੀਐਮ ਡੀਕੇ ਸ਼ਿਵਕੁਮਾਰ ਅਤੇ ਹੋਰ ਨੇਤਾਵਾਂ ਨੇ ਨਾਵਾਂ ਨੂੰ ਅੰਤਿਮ ਰੂਪ ਦੇ ਦਿੱਤਾ ਹੈ। ਇਸ ਦੇ ਨਾਲ ਹੀ ਮੰਤਰੀਆਂ ਦੇ ਵਿਭਾਗ ਵੀ ਅੱਜ ਹੀ ਵੰਡੇ ਜਾ ਸਕਦੇ ਹਨ। ਦੱਸ ਦਈਏ ਕਿ 20 ਮਈ ਨੂੰ ਸਿੱਧਰਮਈਆ ਨੇ ਮੁੱਖ ਮੰਤਰੀ ਅਤੇ ਡੀਕੇ ਸ਼ਿਵਕੁਮਾਰ ਨੇ ਉਪ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਸੀ। ਇਸ ਦੇ ਨਾਲ ਹੀ ਰਾਜਪਾਲ ਥਾਵਰਚੰਦ ਗਹਿਲੋਤ ਨੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਦੇ ਬੇਟੇ ਸਮੇਤ 8 ਮੰਤਰੀਆਂ ਨੂੰ ਵੀ ਸਹੁੰ ਚੁਕਾਈ ਸੀ।






















