ਬੰਗਲੌਰ: ਕਰਨਾਟਕ ‘ਚ ਸੱਤਾ ਲਈ ਚੱਲ ਰਹੀ ਸਿਆਸੀ ਖਿੱਚੋਤਾਣ ਦਾ ਅੰਤ ਰਾਜਪਾਲ ਵਜੂਭਾਈਵਾਲਾ ਨੇ ਭਾਜਪਾ ਨੂੰ ਸੂਬੇ ਵਿਚ ਸਰਕਾਰ ਬਣਾਉਣ ਦਾ ਸੱਦਾ ਦੇ ਕੇ ਕਰ ਦਿੱਤਾ। ਸੂਤਰਾਂ ਅਨੁਸਾਰ ਬੀ.ਐਸ. ਯੇਦੂਰੱਪਾ 17 ਮਈ ਨੂੰ ਸੂਬੇ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਹਾਲਾਂਕਿ ਜੇ.ਡੀ.ਐਸ. ਦੇ ਐਚ.ਡੀ. ਕੁਮਾਰ ਸਵਾਮੀ ਨੇ ਵੀ ਕਾਂਗਰਸ ਦੀ ਹਮਾਇਤ ਨਾਲ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ ਸੀ ਪਰ ਰਾਜਪਾਲ ਨੇ ਯੇਦੂਰੱਪਾ ਨੂੰ ਸਰਕਾਰ ਬਣਾਉਣ ਲਈ ਸੱਦਾ ਦਿੱਤਾ ਹੈ। ਯੇਦੂਰੱਪਾ ਨੂੰ ਬਹੁਮਤ ਸਾਬਿਤ ਕਰਨ ਲਈ 15 ਦਿਨਾਂ ਸਮਾਂ ਦਿੱਤਾ ਗਿਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਰਾਜਪਾਲ ਵੱਲੋਂ ਭਾਜਪਾ ਨੂੰ ਸੂਬੇ ਵਿਚ ਸਭ ਤੋਂ ਵੱਡੇ ਦਲ ਦੇ ਰੂਪ ਵਿਚ ਉਭਰ ਕੇ ਸਾਹਮਣੇ ਆਉਣ ਕਾਰਨ ਸਰਕਾਰ ਬਣਾਉਣ ਲਈ ਸੱਦਾ ਦਿੱਤਾ ਹੈ। ਸੂਤਰਾਂ ਅਨੁਸਾਰ ਯੇਦੂਰੱਪਾ 17 ਜਾਂ 18 ਮਈ ਨੂੰ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਸਕਦੇ ਹਨ।
ਸਰਕਾਰੀ ਨੌਕਰੀ ਦੇ ਚੱਕਰ ’ਚ ਕਰੀਬ ਡੇਢ ਕਰੋੜ ਰੁਪਏ ਦੀ ਠੱਗੀ ਦਾ ਸ਼ਿਕਾਰ ਹੋਈਆਂ ਔਰਤਾਂ
ਸਰਕਾਰੀ ਨੌਕਰੀ ਦੇ ਚੱਕਰ ’ਚ ਕਰੀਬ ਡੇਢ ਕਰੋੜ ਰੁਪਏ ਦੀ ਠੱਗੀ ਦਾ ਸ਼ਿਕਾਰ ਹੋਈਆਂ ਔਰਤਾਂ ਚੰਡੀਗੜ੍ਹ ,3ਮਈ(ਵਿਸ਼ਵ ਵਾਰਤਾ)-: ਸ਼ਹਿਰ ਦੇ...