ਕਰਨਾਟਕ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਅੱਜ
ਚੰਡੀਗੜ੍ਹ,29ਮਾਰਚ(ਵਿਸ਼ਵ ਵਾਰਤਾ)- ਭਾਰਤੀ ਚੋਣ ਕਮਿਸ਼ਨ ਅੱਜ ਸਵੇਰੇ 11:30 ਵਜੇ ਕਰਨਾਟਕ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰਨ ਜਾ ਰਿਹਾ ਹੈ। ਕਰਨਾਟਕ ਦੀਆਂ 224 ਸੀਟਾਂ ‘ਤੇ ਅਪ੍ਰੈਲ ਦੇ ਦੂਜੇ ਹਫਤੇ ਚੋਣਾਂ ਹੋ ਸਕਦੀਆਂ ਹਨ। ਕਰਨਾਟਕ ਵਿੱਚ ਮੌਜੂਦਾ ਭਾਜਪਾ ਸਰਕਾਰ ਦਾ ਕਾਰਜਕਾਲ 24 ਮਈ ਨੂੰ ਖਤਮ ਹੋ ਰਿਹਾ ਹੈ।