ਕਰਨਾਲ ਤੋਂ ਫੜੇ ਗਏ ਖਾਲਿਸਤਾਨੀ ਅੱਤਵਾਦੀਆਂ ਦਾ ਮਾਮਲਾ
ਹੁਣ ਐਨਆਈਏ ਨੇ ਮਾਮਲੇ ਦੀ ਜਾਂਚ ਲਈ ਆਪਣੇ ਹੱਥਾਂ ‘ਚ
ਚੰਡੀਗੜ੍ਹ,26 ਮਈ(ਵਿਸ਼ਵ ਵਾਰਤਾ)- 5 ਮਈ ਨੂੰ ਕਰਨਾਲ ਦੇ ਬਸਤਾੜਾ ਟੋਲ ਪਲਾਜ਼ਾ ਤੋਂ ਫੜੇ ਗਏ 4 ਆਈਐਸਆਈ ਅਤੇ ਖਾਲਿਸਤਾਨੀ ਅੱਤਵਾਦੀਆਂ ਦੇ ਮਾਮਲੇ ਦੀ ਜਾਂਚ ਹੁਣ ਕੇਂਦਰੀ ਸੁਰੱਖਿਆ ਏਜੰਸੀ (ਐਨਆਈਏ) ਨੇ ਆਪਣੇ ਹੱਥਾਂ ਵਿੱਚ ਲੈ ਲਈ ਹੈ। ਇਸ ਦੇ ਨਾਲ ਹੀ ਐਨਆਈਏ ਨੇ ਚੰਡੀਗੜ੍ਹ ਦੀ ਬੁੜੈਲ ਜੇਲ੍ਹ ਵਿੱਚੋਂ ਮਿਲੇ ਆਈਈਡੀ ਦੀ ਜਾਂਚ ਦੀ ਜਿੰਮੇਵਾਰੀ ਵੀ ਸੰਭਾਲ ਲਈ ਹੈ।