ਕਰਨ ਜੌਹਰ ਨੇ ਆਪਣੇ ਜਨਮਦਿਨ ‘ਤੇ ਇਕ ਖਾਸ ਤਰੀਕੇ ਨਾਲ ਆਪਣੀ ਨਵੀਂ ਫਿਲਮ ਦਾ ਕੀਤਾ ਐਲਾਨ
ਚੰਡੀਗੜ੍ਹ, 25ਮਈ(ਵਿਸ਼ਵ ਵਾਰਤਾ)- ਅੱਜ ਫਿਲਮ ਨਿਰਮਾਤਾ ਅਤੇ ਨਿਰਦੇਸ਼ਕ ਕਰਨ ਜੌਹਰ ਆਪਣਾ ਜਨਮਦਿਨ ਮਨਾ ਰਹੇ ਹਨ। ਇਸ ਮੌਕੇ ‘ਤੇ ਪ੍ਰਸ਼ੰਸਕਾਂ ਦੇ ਨਾਲ-ਨਾਲ ਸਿਨੇਮਾ ਜਗਤ ਦੀਆਂ ਕਈ ਮਸ਼ਹੂਰ ਹਸਤੀਆਂ ਉਨ੍ਹਾਂ ਨੂੰ ਇਸ ਦਿਨ ਦੀਆਂ ਸ਼ੁਭਕਾਮਨਾਵਾਂ ਦੇ ਰਹੀਆਂ ਹਨ। ਇਸ ਦੇ ਨਾਲ ਹੀ ਕਰਨ ਜੌਹਰ ਨੇ ਵੀ ਆਪਣੇ ਪ੍ਰਸ਼ੰਸਕਾਂ ਨੂੰ ਵੱਡਾ ਤੋਹਫਾ ਦਿੱਤਾ ਹੈ। ਉਨ੍ਹਾਂ ਨੇ ਆਪਣੇ ਜਨਮਦਿਨ ਦੇ ਖਾਸ ਮੌਕੇ ‘ਤੇ ਆਪਣੀ ਅਗਲੀ ਨਵੀਂ ਫਿਲਮ ਦਾ ਐਲਾਨ ਕੀਤਾ ਹੈ।
ਕਰਨ ਜੌਹਰ ਨੇ ਆਪਣੇ ਜਨਮਦਿਨ ‘ਤੇ ਸ਼ਾਨਦਾਰ ਪਾਰਟੀ ਦਿੱਤੀ। ਬੀਤੀ ਰਾਤ ਉਨ੍ਹਾਂ ਦੀ ਜਨਮਦਿਨ ਪਾਰਟੀ ‘ਚ ਕਈ ਸਿਤਾਰਿਆਂ ਨੇ ਸ਼ਿਰਕਤ ਕੀਤੀ, ਜਿਸ ਦੀਆਂ ਤਸਵੀਰਾਂ ਅਤੇ ਵੀਡੀਓਜ਼ ਵਾਇਰਲ ਹੋ ਰਹੀਆਂ ਹਨ। ਇਸ ਦੇ ਨਾਲ ਬਾਲੀਵੁੱਡ ਦੇ ਕਈ ਸਿਤਾਰੇ ਉਸ ਨਾਲ ਬਿਤਾਏ ਪਲਾਂ ਨੂੰ ਯਾਦ ਕਰ ਰਹੇ ਹਨ ਅਤੇ ਉਸ ਨੂੰ ਵਧਾਈ ਦੇ ਰਹੇ ਹਨ। ਹੁਣ ਪਾਰਟੀ ਤੋਂ ਬਾਅਦ ਕਰਨ ਨੇ ਆਪਣੇ ਕੰਮ ‘ਤੇ ਵਾਪਸ ਆ ਕੇ ਆਪਣੀ ਅਗਲੀ ਫਿਲਮ ਦਾ ਐਲਾਨ ਕੀਤਾ ਹੈ, ਜਿਸ ਦਾ ਨਿਰਦੇਸ਼ਨ ਉਹ ਖੁਦ ਕਰਨ ਜਾ ਰਹੇ ਹਨ।