ਟਾਂਡਾ ਉੜਮੁੜ 20 ਜੂਨ(ਵਿਸ਼ਵ ਵਾਰਤਾ ) ਸਬਜ਼ੀ ਮੰਡੀ ਟਾਂਡਾ ਸਥਿਤ ਡਿੰਪੀ ਕਰਿਆਨਾ ਸਟੋਰ ਦੀ ਤੀਸਰੀ ਮੰਜ਼ਿਲ ਤੇ ਅੱਗ ਲੱਗਣ ਕਾਰਨ ਲੱਖਾਂ ਰੁਪਏ ਦਾ ਕਰਿਆਨੇ ਦਾ ਸਾਮਾਨ ਸੜ ਗਿਆ ।ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿੰਪੀ ਕਰਿਆਨਾ ਸਟੋਰ ਦੇ ਮਾਲਕ ਪ੍ਰਦੀਪ ਕੁਮਾਰ ਪੁੱਤਰ ਨਰੇਸ਼ ਕੁਮਾਰ ਚਾਵਲਾ ਵਾਸੀ ਵਾਰਡ ਨੰਬਰ 14 ਅਹੀਆਪੁਰ ਨੇ ਦੱਸਿਆ ਕਿ ਸਵੇਰੇ ਕਰੀਬ 3.30 ਵਜੇ ਸ਼ਾਰਟ ਸਰਕਟ ਕਾਰਨ ਦੁਕਾਨ ਦੀ ਤੀਸਰੀ ਮੰਜ਼ਿਲ ਤੇ ਲੱਗੀ ਅੱਗ ਕਾਰਨ ਅੰਦਰ ਪਿਆ ਉਸਦਾ ਕਰਿਆਨੇ ਦਾ ਸਾਮਾਨ ਸੜ ਗਿਆ ਅਤੇ ਅਗਜ਼ਨੀ ਦੀ ਇਸ ਘਟਨਾ ਵਿੱਚ ਉਸ ਦਾ ਕਰੀਬ 8 ਤੋਂ 10 ਲੱਖ ਰੁਪਏ ਦਾ ਨੁਕਸਾਨ ਹੋਇਆ ਹੈ।ਅੱਗ ਇੰਨੀ ਭਿਆਨਕ ਸੀ ਕਿ ਦੇਖਦਿਆਂ ਹੀ ਦੇਖਦਿਆਂ ਵਿਕਰਾਲ ਰੂਪ ਧਾਰਨ ਕਰ ਗਈ ਅਤੇ ਹੁਸ਼ਿਆਰਪੁਰ ਤੇ ਦਸੂਹਾ ਤੋਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਕਾਫੀ ਜੱਦੋ-ਜਹਿਦ ਉਪਰੰਤ ਸਵੇਰੇ 5.30 ਵਜੇ ਦੇ ਕਰੀਬ ਭਿਆਨਕ ਅੱਗ ਤੇ ਕਾਬੂ ਪਾਇਆ ਟਾਂਡਾ ਪੁਲਸ ਦੇ ਅਧਿਕਾਰੀਆਂ ਨੇ ਮੌਕੇ ਤੇ ਪਹੁੰਚ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Punjab : ਬਾਲ ਅਧਿਕਾਰ ਕਮਿਸ਼ਨ ਦੇ ਚੇਅਰਮੈਨ ਵੱਲੋਂ ਪੁਲਿਸ ਕਮਿਸ਼ਨਰ ਅਤੇ ਡਿਪਟੀ ਕਮਿਸ਼ਨਰ, ਲੁਧਿਆਣਾ ਨੂੰ ਤਾਲਿਬਾਨੀ ਸਜ਼ਾ ਦੇ ਮਾਮਲੇ ‘ਤੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਦੇ ਹੁਕਮ ਜਾਰੀ
Punjab : ਬਾਲ ਅਧਿਕਾਰ ਕਮਿਸ਼ਨ ਦੇ ਚੇਅਰਮੈਨ ਵੱਲੋਂ ਪੁਲਿਸ ਕਮਿਸ਼ਨਰ ਅਤੇ ਡਿਪਟੀ ਕਮਿਸ਼ਨਰ, ਲੁਧਿਆਣਾ ਨੂੰ ਤਾਲਿਬਾਨੀ ਸਜ਼ਾ ਦੇ ਮਾਮਲੇ...