ਚੇਨੱਈ, 7 ਅਗਸਤ – ਡੀ.ਐੱਮ.ਕੇ ਪ੍ਰਮੁੱਖ ਕਰੁਣਾਨਿਧੀ ਦੀ ਹਾਲਤ ਬੇਹੱਦ ਨਾਜ਼ੁਕ ਬਣੀ ਹੋਈ ਹੈ। ਇਸ ਸਬੰਧੀ ਕਾਵੇਰੀ ਹਸਪਤਾਲ ਦੇ ਡਾਕਟਰਾਂ ਵਲੋਂ ਜਾਰੀ ਮੈਡੀਕਲ ਬੁਲੇਟਨ ਵਿਚ ਕਿਹਾ ਗਿਆ ਹੈ ਕਿ ਉਹਨਾਂ ਦੀ ਹਾਲਤ ਬੇਹੱਦ ਨਾਜ਼ੁਕ ਹੈ।
ਇਸ ਦੌਰਾਨ ਹਸਪਤਾਲ ਦੇ ਬਾਹਰ ਉਹਨਾਂ ਦੇ ਸਮਰਥਕ ਇਕੱਠੇ ਹੋਣੇ ਸ਼ੁਰੂ ਹੋ ਗਏ ਹਨ ਜੋ ਕਰੁਣਾਨਿਧੀ ਦੇ ਛੇਤੀ ਸਿਹਤਮੰਦ ਹੋਣ ਲਈ ਅਰਦਾਸਾਂ ਕਰ ਰਹੇ ਹਨ।
ਉਹਨਾਂ ਨੂੰ 28 ਜੁਲਾਈ ਨੂੰ ਹਸਪਤਾਲ ਵਿਚ ਦਾਖਲ ਕਰਾਇਆ ਗਿਆ ਸੀ।