ਕਰੂਜ਼ ਸ਼ਿਪ ਡਰੱਗ ਮਾਮਲੇ ‘ਚ ਸ਼ਾਹਰੁਖ ਖਾਨ ਦੇ ਬੇਟੇ ਆਰੀਅਨ ਖਾਨ ਸਮੇਤ 5 ਹੋਰਨਾਂ ਨੂੰ ਮਿਲੀ ਕਲੀਨ ਚਿੱਟ
ਚੰਡੀਗੜ੍ਹ,27 ਮਈ(ਵਿਸ਼ਵ ਵਾਰਤਾ)- ਨਾਰਕੋਟਿਕਸ ਕੰਟਰੋਲ ਬਿਊਰੋ (ਐੱਨ.ਸੀ.ਬੀ.) ਨੇ ਕਰੂਜ਼ ਸ਼ਿਪ ਡਰੱਗ ਮਾਮਲੇ ‘ਚ ਬਾਲੀਵੁੱਡ ਅਭਿਨੇਤਾ ਸ਼ਾਹਰੁਖ ਖਾਨ ਦੇ ਬੇਟੇ ਆਰੀਅਨ ਖਾਨ ਅਤੇ ਪੰਜ ਹੋਰ ਦੋਸ਼ੀਆਂ ਨੂੰ ਸਬੂਤਾਂ ਦੀ ਘਾਟ ਕਾਰਨ ਕਲੀਨ ਚਿੱਟ ਦੇ ਦਿੱਤੀ ਹੈ। ਐਨਸੀਬੀ ਨੇ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟਾਂਸਿਜ਼ (ਐਨਡੀਪੀਐਸ) ਐਕਟ ਦੇ ਤਹਿਤ ਵਿਸ਼ੇਸ਼ ਜੱਜ ਦੇ ਸਾਹਮਣੇ ਅੱਜ ਇਸ ਕੇਸ ਵਿੱਚ ਚਾਰਜਸ਼ੀਟ ਦਾਖਲ ਕੀਤੀ,ਜਿਸ ਵਿੱਚ ਐਨਸੀਬੀ ਦੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਨੇ 20 ਵਿੱਚੋਂ 14 ਮੁਲਜ਼ਮਾਂ ਨੂੰ ਫਸਾਇਆ ਜਦੋਂਕਿ ਖਾਨ ਸਮੇਤ 6 ਮੁਲਜ਼ਮਾਂ ਖ਼ਿਲਾਫ਼ ਸਬੂਤਾਂ ਦੀ ਘਾਟ ਕਾਰਨ ਕਾਰਵਾਈ ਨਹੀਂ ਕੀਤੀ ਜਾ ਰਹੀ। ਖਾਨ ਤੋਂ ਇਲਾਵਾ ਜਿਨ੍ਹਾਂ ਪੰਜ ਦੋਸ਼ੀਆਂ ਨੂੰ ਕਲੀਨ ਚਿੱਟ ਦਿੱਤੀ ਗਈ ਹੈ, ਉਨ੍ਹਾਂ ‘ਚ ਅਵਿਨ ਸ਼ਾਹੂ, ਗੋਪਾਲ ਜੀ ਆਨੰਦ, ਸਮੀਰ ਸੈਘਨ, ਭਾਸਕਰ ਅਰੋਦਾ ਅਤੇ ਮਾਨਵ ਸਿੰਘਾ ਸ਼ਾਮਲ ਹਨ।
ਜਿਕਰਯੋਗ ਹੈ ਕਿ ਆਰੀਅਨ ਖਾਨ ਨੂੰ 2 ਅਕਤੂਬਰ, 2021 ਨੂੰ ਨਾਰਕੋਟਿਕਸ ਕੰਟਰੋਲ ਬਿਊਰੋ (ਐਨਸੀਬੀ) ਨੇ ਹਿਰਾਸਤ ਵਿੱਚ ਲੈ ਲਿਆ ਸੀ ।