
ਕੋਵਿਡ –19 ਦੀ ਲੜੀ ਨੂੰ ਰੋਕਣ ਲਈ ਮਿਸ਼ਨ ਫਤਿਹ ਨੂੰ ਕੀਤਾ ਜਾਵੇਗਾ ਸਫਲ
ਸਮੇਂ ਦੀ ਮੰਗ , ਕਰੋਨਾ ਦਾ ਖਾਤਮਾਂ ਕਰਨਾ ਹੈ ਤਾਂ ਹੋਣਾ ਪਵੇਗਾ ਜਾਗਰੁਕ, ਕਰਨੀ ਹੋਵੇਗੀ ਹਦਾਇਤਾਂ ਦੀ ਪਾਲਣਾ
ਅੰਮ੍ਰਿਤਸਰ 27 ਜੁਲਾਈ (ਵਿਸ਼ਵ ਵਾਰਤਾ)-ਪੰਜਾਬ ਸਰਕਾਰ ਵੱਲੋਂ ਕੋਵਿਡ 19 ਬਿਮਾਰੀ ਨਾਲ ਨਿਪਟਣ ਲਈ ਅਨੇਕ ਉਪਰਾਲੇ ਕੀਤੇ ਜਾ ਰਹੇ ਹਨ, ਅਤੇ ਇਸ ਨਾਲ ਸਾਡਾ ਵੀ ਫਰਜ ਬਣਦਾ ਹੈ ਕਿ ਅਸੀਂ ਸਿਹਤ ਵਿਭਾਗ ਵੱਲੋਂ ਦਿੱਤੀਆਂ ਜਾ ਰਹੀਆਂ ਹਦਾਇਤਾਂ ਦੀ ਪਾਲਣਾ ਕਰੀਏ ਤਾਂ ਜੋ ਕਰੋਨਾ ਦੇ ਫੈਲਾਅ ਨੂੰ ਵਧਣ ਤੋਂ ਰੋਕਿਆ ਜਾ ਸਕੇ ਅਤੇ ਇਸ ਦੀ ਲੜੀ ਨੂੰ ਤੋੜਿਆ ਜਾ ਸਕੇ।
ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰ ਸ਼ਿਵਦੁਲਾਰ ਸਿੰਘ ਢਿਲੋਂ ਨੇ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਿਲ੍ਹੇ ਦੇ ਨਾਲ ਨਾਲ ਪੂਰੇ ਪੰਜਾਬ ਅੰਦਰ ਜਾਗਰੁਕਤਾ ਪ੍ਰੋਗਰਾਮ ਮਿਸ਼ਨ ਫਤਿਹ ਚਲਾਇਆ ਜਾ ਰਿਹਾ ਹੈ ਅਤੇ ਕਰੋਨਾ ਮਹਾਂਮਾਰੀ ਨੂੰ ਫੈਲਣ ਤੋਂ ਰੋਕ ਕੇ ਮਿਸ਼ਨ ਫਤਿਹ ਨੂੰ ਕਾਮਯਾਬ ਕੀਤਾ ਜਾ ਸਕਦਾ ਹੈ ਅਤੇ ਇਸ ਦੇ ਨਾਲ ਹੀ ਸਿਹਤ ਵਿਭਾਗ ਵੱਲੋਂ ਦਿੱਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ ਅਤੇ ਆਪਣੀ ਸਿਹਤ ਪ੍ਰਤੀ ਜਾਗਰੁਕ ਹੋਣ ਦੀ ਲੋੜ ਹੈ।
ਸ੍ਰ ਢਿਲੋਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਸ ਮਹਾਂਮਾਰੀ ਨੂੰ ਰੋਕਣ ਲਈ ਵਿਆਪਕ ਪ੍ਰਬੰਧ ਕੀਤੇ ਗਏ ਹਨ। ਸਾਡੀ ਜਿਮ੍ਹੇਦਾਰੀ ਬਣਦੀ ਹੈ ਕਿ ਜਿਲ੍ਹਾ ਪ੍ਰਸਾਸਨ ਵੱਲੋਂ ਬਣਾਏ ਨਿਯਮਾਂ ਦੀ ਇੰਨ ਬਿੰਨ ਪਾਲਣਾ ਕਰੀਏ ਉਨ੍ਹਾਂ ਕਿਹਾ ਕਿ ਅਗਰ ਕੋਈ ਵਿਅਕਤੀ ਨਿਯਮਾਂ ਦੀ ਪਾਲਣਾ ਨਹੀਂ ਕਰਦਾ ਤਾਂ ਸਖਤ ਕਾਰਵਾਈ ਕੀਤੀ ਜਾਵੇਗੀ ਅਤੇ ਉਨ੍ਹਾਂ ਨੂੰ ਜੁਰਮਾਨੇ ਵੀ ਕੀਤੇ ਜਾਣਗੇ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਬਾਹਰ ਜਾਂਦੇ ਸਮੇਂ ਮਾਸਕ ਦੀ ਵਰਤੋਂ ਕਰਨ ਅਤੇ ਸਮਾਜਿਕ ਦੂਰੀ ਬਣਾਈ ਰੱਖਣ, ਨਿਯਮਾਂ ਦੀ ਪਾਲਣਾ ਕਰਨ। ਉਨ੍ਹਾਂ ਇਹ ਵੀ ਕਿਹਾ ਕਿ ਅਸੀਂ ਇਸ ਸਮੇਂ ਇਸ ਕਰੋਨਾ ਵਾਈਰਸ ਦੇ ਪ੍ਰਭਾਵ ਨੂੰ ਘਟਾ ਸਕਦੇ ਹਾਂ ਪਰ ਉਸ ਲਂਈ ਸਾਨੂੰ ਸਾਰਿਆਂ ਨੂੰ ਦਿੱਤੀਆਂ ਜਾ ਰਹੀਆਂ ਹਦਾਇਤਾਂ ਦੀ ਪਾਲਣਾ ਕਰਨੀ ਹੋਵੇਗੀ। ਉਨ੍ਹਾਂ ਕਿਹਾ ਕਿ ਅਗਰ ਹਰੇਕ ਨਾਗਰਿਕ ਪੂਰੀ ਤਰ੍ਹਾਂ ਨਾਲ ਜਾਗਰੁਕ ਹੋਵਾਗੇ ਤਾਂ ਕਰੋਨਾ ਦੇ ਅੱਗੇ ਵੱਧਣ ਦੀ ਕੜ੍ਹੀ ਨੂੰ ਤੋੜ ਸਕਾਂਗੇ ।






















