
ਦਿੱਲੀ, 7 ਅਪ੍ਰੈਲ (ਵਿਸ਼ਵ ਵਾਰਤਾ): ਦੇਸ਼ ਵਿੱਚ ਕੋਰੋਨਾ ਨਾਲ ਮਰਨ ਵਾਲੇ ਅਤੇ ਸੰਕਰਮਿਤ ਲੋਕਾਂ ਦੀ ਗਿਣਤੀ ਦਿਨੋ ਦਿਨ ਵੱਧ ਰਹੀ ਹੈ, ਜੋ ਕਿ ਪੂਰੇ ਦੇਸ਼ ਲਈ ਚਿੰਤਾ ਦਾ ਕਾਰਨ ਬਣਿਆ ਹੋਇਆ ਹੈ। ਹੁਣ ਤੱਕ ਮਰਨ ਵਾਲਿਆਂ ਦੀ ਗਿਣਤੀ ਵਧ ਕੇ 136 ਹੋ ਗਈ ਹੈ। ਜਦੋਂ ਕਿ ਕੋਰੋਨਾ ਵਾਇਰਸ ਨਾਲ ਸੰਕਰਮਿਤ ਲੋਕਾਂ ਦੀ ਸੰਖਿਆ 4,778 ਹੋ ਗਈ ਹੈ। ਇਸ ਤੋਂ ਇਲਾਵਾ 375 ਲੋਕ ਕੋਰੋਨਾ ਨੂੰ ਹਰਾ ਕੇ ਘਰ ਵਾਪਿਸ ਪਰਤੇ ਹਨ।





















