
ਚੇਅਰਮੈਨ ਨੇ ਕਣਕ ਦੀ ਨਿਰਵਿਘਨ ਖਰੀਦ ਦੀ ਸਫਲਤਾ ਦਾ ਸਿਹਰਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖਰੀਦ ਕਾਰਜਾਂ ਵਿੱਚ ਜੁਟੀਆਂ ਸਾਰੀਆਂ ਧਿਰਾਂ ਦੀ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਕੀਤੇ ਗਏ ਪੁਖਤਾ ਪ੍ਰਬੰਧ.
ਐਸ.ਏ.ਐਸ. ਨਗਰ (ਮੋਹਾਲੀ), 1 ਜੂਨ (ਵਿਸ਼ਵ ਵਾਰਤਾ) -ਕੋਵਿਡ-19 ਦੀ ਮਹਾਮਾਰੀ ਦੇ ਸੰਕਟ ਦੌਰਾਨ ਕਣਕ ਦੀ ਨਿਰਵਿਘਨ ਖਰੀਦ ਦੇ ਵਿਆਪਕ ਕਾਰਜ ਨੂੰ ਸਫਲਤਾਪੂਰਵਕ ਸਿਰੇ ਚੜ੍ਹਾਉਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਦਿੱਤੇ ਸਹਿਯੋਗ ਲਈ ਧੰਨਵਾਦ ਕਰਦਿਆਂ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ੍ਰੀ ਲਾਲ ਸਿੰਘ ਨੇ ਅੱਜ ਆਖਿਆ ਕਿ ਸਰਕਾਰ ਨੇ ਕਰੋਨਾਵਾਇਰਸ ਦੀ ਚੁਣੌਤੀ ਨਾਲ ਨਿਪਟਦੇ ਹੋਏ ਰਿਕਾਰਡ ਸਮੇਂ ਵਿੱਚ 128 ਲੱਖ ਮੀਟਰਕ ਟਨ ਕਣਕ ਦੀ ਖਰੀਦ ਕਰਕੇ ਮਿਸਾਲ ਕਾਇਮ ਕੀਤੀ ਹੈ।
ਕਣਕ ਦੀ ਸਰਕਾਰੀ ਖਰੀਦ 31 ਮਈ ਨੂੰ ਮੁਕੰਮਲ ਹੋਣ ‘ਤੇ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਚੇਅਰਮੈਨ ਨੇ ਕਿਹਾ ਕਿ ਮਹਾਮਾਰੀ ਦੇ ਮੱਦੇਨਜ਼ਰ ਕੀਤੇ ਗਏ ਸੁਚਾਰੂ ਪ੍ਰਬੰਧਾਂ ਸਦਕਾ ਜਿੱਥੇ ਲੱਖਾਂ ਕਿਸਾਨਾਂ ਨੂੰ ਆਪਣੀ ਫਸਲ ਵੇਚਣ ਵਿੱਚ ਕਿਸੇ ਤਰ੍ਹਾਂ ਮੁਸ਼ਕਲ ਪੇਸ਼ ਨਹੀਂ ਆਈ, ਉਥੇ ਹੀ ਮੰਡੀਆਂ ਵਿੱਚ ਉਨ੍ਹਾਂ ਦੀ ਸਿਹਤ ਸੁਰੱਖਿਆ ਨੂੰ ਵੀ ਪੂਰੀ ਤਰ੍ਹਾਂ ਯਕੀਨੀ ਬਣਾਇਆ ਗਿਆ। ਉਨ੍ਹਾਂ ਦੱਸਿਆ ਕਿ ਕਈ ਵਾਰ ਤਾਂ ਇਕ ਦਿਨ ਵਿੱਚ 7 ਲੱਖ ਮੀਟਰਕ ਟਨ ਤੋਂ ਵੱਧ ਕਣਕ ਦੀ ਆਮਦ ਮੰਡੀਆਂ ਵਿੱਚ ਦਰਜ ਕੀਤੀ ਗਈ ਪਰ ਸਰਕਾਰੀ ਏਜੰਸੀਆਂ ਨੇ ਇਸ ਦੀ ਸਮੇਂ ਸਿਰ ਖਰੀਦ ਕੀਤੀ।
ਸ੍ਰੀ ਲਾਲ ਸਿੰਘ ਨੇ ਦੱਸਿਆ ਕਿ ਜਦੋਂ ਪੂਰੀ ਦੁਨੀਆ ਕਰੋਨਾਵਾਇਰਸ ਦੇ ਸੰਕਟ ਨਾਲ ਜੂਝ ਰਹੀ ਸੀ ਤਾਂ ਉਸ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਸੂਬਾ ਸਰਕਾਰ ਨੇ ਕਣਕ ਦੀ ਨਿਰਵਿਘਨ ਖਰੀਦ ਦੀ ਚੁਣੌਤੀ ਨਾਲ ਨਿਪਟਣ ਲਈ ਵੱਡੇ ਪੱਧਰ ‘ਤੇ ਤਿਆਰੀਆਂ ਆਰੰਭੀਆਂ ਉਨ੍ਹਾਂ ਨੇ ਉਨ੍ਹਾਂ ਦੱਸਿਆ ਕਿ 15 ਅਪ੍ਰੈਲ ਤੋਂ ਕਣਕ ਦੀ ਖਰੀਦ ਦੀ ਸ਼ੁਰੂਆਤ ਹੋਣ ਮੌਕੇ ਪਹਿਲਾਂ-ਪਹਿਲ ਕੁਝ ਮੁਸ਼ਕਲਾਂ ਪੇਸ਼ ਆਈਆਂ ਸਨ ਜੋ ਇਸ ਕਰਕੇ ਸੁਭਾਵਿਕ ਸਨ ਕਿਉਂ ਜੋ ਕੋਵਿਡ ਕਾਰਨ ਫਸਲ ਮੰਡੀਆਂ ਵਿੱਚ ਲਿਆਉਣ ਲਈ ਪਹਿਲੀ ਵਾਰ ਕਿਸਾਨਾਂ ਨੂੰ ਪਾਸ ਜਾਰੀ ਕਰਨ ਦੀ ਵਿਧੀ ਅਪਣਾਈ ਗਈ ਸੀ ਤਾਂ ਕਿ ਸਮਾਜਿਕ ਦੂਰੀ ਦੀਆਂ ਹਦਾਇਤਾਂ ਦੀ ਕਿਸੇ ਤਰ੍ਹਾਂ ਉਲੰਘਣਾ ਨਾ ਹੋਵੇ।
ਚੇਅਰਮੈਨ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਕਿਸਾਨਾਂ ਨਾਲ ਕਣਕ ਦਾ ਇਕ-ਇਕ ਦਾਣਾ ਚੁੱਕਣ ਦਾ ਵਾਅਦਾ ਕੀਤਾ ਸੀ ਅਤੇ ਮੁੱਖ ਮੰਤਰੀ ਦੀਆਂ ਹਦਾਇਤਾਂ ‘ਤੇ ਖਰੀਦ ਕਾਰਜਾਂ ਦੇ ਪ੍ਰਬੰਧਾਂ ਲਈ ਮੰਡੀ ਬੋਰਡ ਤੇ ਖੁਰਾਕ ਤੇ ਸਿਵਲ ਸਪਲਾਈਜ਼ ਵਿਭਾਗ ਤੋਂ ਇਲਾਵਾ ਪੰਜਾਬ ਪੁਲੀਸ, ਗਾਰਡੀਅਨਜ਼ ਆਫ ਗਵਰਨੈਂਸ ਅਤੇ ਸੇਵਾ ਕੇਂਦਰਾਂ ਦੇ ਮੁਲਾਜ਼ਮਾਂ ਸਮੇਤ ਵੱਖ-ਵੱਖ ਵਿਭਾਗਾਂ ਦੀਆਂ ਸੇਵਾਵਾਂ ਲਈਆਂ ਗਈਆਂ ਜਿਨ੍ਹਾਂ ਨੇ ਸੁਚਾਰੂ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਦਿਨ-ਰਾਤ ਮਿਹਨਤ ਕੀਤੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਮੁਲਾਜ਼ਮਾਂ ਨੂੰ 1.50 ਲੱਖ ਰੈਗੂਲਰ ਮਾਸਕ ਅਤੇ 10,000 ਐਨ-95 ਮਾਸਕ ਵੀ ਮੁਹੱਈਆ ਕਰਵਾਏ ਗਏ ਤਾਂ ਕਿ ਸਿਹਤ ਸੁਰੱਖਿਆ ਦੀ ਪਾਲਣਾ ਵਿੱਚ ਕਿਸੇ ਤਰ੍ਹਾਂ ਦੀ ਕਮੀ ਨਾ ਰਹੇ।
ਸ੍ਰੀ ਲਾਲ ਸਿੰਘ ਨੇ ਦੱਸਿਆ ਕਿ ਸਭ ਤੋਂ ਵੱਡੀ ਚੁਣੌਤੀ ਮੰਡੀਆਂ ਵਿੱਚ ਕਣਕ ਲਿਆਉਣ ਵਾਲੇ ਕਿਸਾਨਾਂ ਅਤੇ ਖਰੀਦ ਕਰਨ ਵਾਲੀਆਂ ਏਜੰਸੀਆਂ ਦੇ ਮੁਲਾਜ਼ਮਾਂ ਦੀ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣਾ ਸੀ। ਇਸੇ ਲਈ ਮੰਡੀ ਬੋਰਡ ਨੇ ਪਹਿਲੀ ਵਾਰ ਮੰਡੀਆਂ ਦੀ ਗਿਣਤੀ ਪਿਛਲੇ ਸਾਲ ਨਾਲੋਂ ਦੁੱਗਣੀ ਕਰਕੇ ਲਗਪਗ 4000 ਮੰਡੀਆਂ ਸਥਾਪਤ ਕੀਤੀਆਂ ਗਈਆਂ ਜਿਨ੍ਹਾਂ ਵਿੱਚ ਸ਼ੈਲਰਾਂ ਨੂੰ ਵੀ ਆਰਜ਼ੀ ਖਰੀਦ ਕੇਂਦਰ ਐਲਾਨਿਆ ਗਿਆ। ਮੰਡੀਆਂ ਵਿੱਚ ਸਮਾਜਿਕ ਦੂਰੀ ਬਣਾਈ ਰੱਖਣ ਲਈ ਫਸਲ ਲਾਹੁਣ ਵਾਸਤੇ 30*30 ਫੁੱਟ ਦੇ ਖਾਨੇ ਬਣਾਏ ਗਏ ਅਤੇ ਕਿਸਾਨਾਂ ਦੇ ਹੱਥ ਸੈਨੀਟਾਈਜ਼ ਕਰਨ ਲਈ 34,000 ਲਿਟਰ ਸੈਨੀਟਾਈਜ਼ਰ ਮੁਹੱਈਆ ਕਰਵਾਇਆ ਗਿਆ। ਇਸੇ ਤਰ੍ਹਾਂ ਮੁੱਖ ਯਾਰਡਾਂ ਅਤੇ ਸਬ-ਯਾਰਡਾਂ ਵਿੱਚ 500 ਲਿਟਰ ਪਾਣੀ ਦੀ ਸਮਰਥਾ ਵਾਲੀ ਟੈਂਕੀ ਸਮੇਤ ਪੈਡਲ ਨਾਲ ਚੱਲਣ ਵਾਲੇ 1300 ਵਾਸ਼-ਬੇਸਨ ਲਵਾਏ ਗਏ। ਸਾਰੀਆਂ ਮੰਡੀਆਂ ਵਿੱਚ ਮੁਕੰਮਲ ਸਫਾਈ ਅਤੇ ਸਿਹਤ ਸੁਰੱਖਿਆ ਲਈ 12 ਲੱਖ ਲਿਟਰ ਸੋਡੀਅਮ ਹਾਈਪੋਲੋਰਾਈਟ ਨਾਲ ਛਿੜਕਾਅ ਕਰਵਾਇਆ ਗਿਆ। ਮੰਡੀਆਂ ਵਿੱਚ ਭੀੜ-ਭੜੱਕਾ ਰੋਕਣ ਲਈ ਮੰਡੀ ਬੋਰਡ ਨੇ ਕਿਸਾਨਾਂ ਨੂੰ ਆੜ੍ਹਤੀਆਂ ਰਾਹੀਂ ਪਾਸ ਜਾਰੀ ਕਰਨ ਦਾ ਫੈਸਲਾ ਲਿਆ ਅਤੇ ਸਮੁੱਚੀ ਖਰੀਦ ਪ੍ਰਕ੍ਰਿਆ ਦੌਰਾਨ ਕਿਸਾਨਾਂ ਨੂੰ ਲਗਪਗ 18 ਲੱਖ ਪਾਸ ਜਾਰੀ ਕੀਤੇ ਗਏ।
ਕਣਕ ਦੀ ਖਰੀਦ ਬਾਰੇ ਸਮੂਹ ਮੰਡੀ ਬੋਰਡ 154 ਮਾਰਕੀਟ ਕਮੇਟੀਆਂ ਦੇ ਮੁਲਾਜ਼ਮਾਂ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕਰਦਿਆਂ ਚੇਅਰਮੈਨ ਨੇ ਕਿਹਾ ਕਿ ਇਸ ਵਿਆਪਕ ਕਾਰਜ ਵਿੱਚ 5600 ਫੀਲਡ ਸਟਾਫ ਨੇ ਤਨਦੇਹੀ, ਸਮਰਪਿਤ ਭਾਵਨਾ ਅਤੇ ਲਗਨ ਨਾਲ ਆਪਣੀ ਡਿਊਟੀ ਨਿਭਾਈ।
ਸ੍ਰੀ ਲਾਲ ਸਿੰਘ ਨੇ ਦੱਸਿਆ ਕਿ ਕਿਸਾਨਾਂ ਅਤੇ ਆੜ੍ਹਤੀਆਂ ਦੀ ਸਹੂਲਤ ਲਈ ਮੰਡੀ ਬੋਰਡ ਦੇ ਮੁੱਖ ਦਫ਼ਤਰ ਵਿਖੇ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਜਿੱਥੇ 70 ਦੇ ਕਰੀਬ ਕਰਮਚਾਰੀ ਹਾਜ਼ਰ ਸਨ ਜਿਨ੍ਹਾਂ ਨੇ ਸ਼ਿਕਾਇਤਕਰਤਾਵਾਂ ਦੀਆਂ ਮੁਸ਼ਕਲਾਂ
ਚੇਅਰਮੈਨ ਨੇ ਦੱਸਿਆ ਕਿ ਮੁੱਖ ਮੰਤਰੀ ਦੀਆਂ ਹਦਾਇਤਾਂ ‘ਤੇ ਖਰੀਦ ਕਾਰਜਾਂ ਵਿੱਚ ਗਾਰਡੀਅਨਜ਼ ਆਫ ਗਵਰਨੈਂਸ ਨੂੰ ਵੀ ਸ਼ਾਮਲ ਕੀਤਾ ਗਿਆ ਅਤੇ 3195 ਜੀ.ਓ.ਜੀ ਨੂੰ ਲਗਪਗ 1683 ਮੰਡੀਆਂ ਵਿੱਚ ਖਰੀਦ ਕਾਰਜਾਂ ਦੀ ਨਿਗਰਾਨੀ ਦਾ ਜ਼ਿੰਮਾ ਸੌਂਪਿਆ ਗਿਆ ਸੀ। ਉਨ੍ਹਾਂ ਦੱਸਿਆ ਕਿ ਮੰਡੀਆਂ ਵਿੱਚ ਕੋਵਿਡ-19 ਬਾਰੇ ਸਿਹਤ ਸੁਰੱਖਿਆ ਪ੍ਰੋਟੋਕੋਲ ਦੀ ਪਾਲਣਾ ਲਈ ਪੰਜਾਬ ਪੁਲੀਸ ਨੇ ਵੀ ਮਹੱਤਵਪੂਰਨ ਭੂਮਿਕਾ ਨਿਭਾਈ ਅਤੇ ਕਿਸਾਨਾਂ ਨੂੰ ਵਾਰੋ-ਵਾਰੀ ਫਸਲ ਲਿਆਉਣ ਵਿੱਚ ਢੁਕਵਾਂ ਸਹਿਯੋਗ ਦਿੱਤਾ।





















