ਕਰੋੜਾਂ ਰੁਪਏ ਦੇ ਨਸ਼ੇ ਸਮੇਤ ਪਿਓ-ਪੁੱਤ ਗ੍ਰਿਫਤਾਰ
ਚੰਡੀਗੜ੍ਹ 12 ਨਵੰਬਰ(ਵਿਸ਼ਵ ਵਾਰਤਾ) – ਪੰਜਾਬ ਦੇ ਅੰਮ੍ਰਿਤਸਰ ਜਿਲ੍ਹੇ ਦੀ ਪੁਲਿਸ ਨੇ ਵੱਡੀ ਕਾਮਯਾਬੀ ਹਾਸਿਲ ਕਰਦੇ ਹੋਏ ਇੱਥੋਂ ਦੇ ਪਿਓ-ਪੁੱਤ ਨੂੰ ਨਸ਼ੇ ਦੀ ਵੱਡੀ ਖੇਪ ਸਮੇਤ ਕਾਬੂ ਕੀਤਾ ਹੈ। ਜਾਣਕਾਰੀ ਅਨੁਸਾਰ ਥਾਣਾ ਸੁਲਤਾਨਵਿੰਡ ਦੀ ਪੁਲਿਸ ਨੇ ਅੱਜ ਸਵੇਰੇ ਪਿਓ-ਪੁੱਤ ਨੂੰ ਚਾਰ ਕਿਲੋ ਹੈਰੋਇਨ ਸਮੇਤ ਉਸ ਸਮੇਂ ਗ੍ਰਿਫਤਾਰ ਕੀਤਾ ਜਦੋਂ ਮੁਲਜ਼ਮ ਆਪਣੀ ਕਾਰ ਵਿਚ ਉਕਤ ਨਸ਼ੇ ਦੀ ਵੱਡੀ ਖੇਪ ਕਿਸੇ ਹੋਰ ਤਸਕਰ ਨੂੰ ਸਪਲਾਈ ਕਰਨ ਜਾ ਰਹੇ ਸਨ। ਮੁਲਜ਼ਮਾਂ ਦੀ ਪਛਾਣ ਸੁਖਚੈਨ ਤੇ ਬਲਵਿੰਦਰ ਵਜੋਂ ਹੋਈ ਹੈ। ਇਸ ਦੇ ਨਾਲ ਹੀ ਕਾਰ ਨੂੰ ਘੇਰ ਕੇ ਜਦੋਂ ਕਾਰ ਦੀ ਤਲਾਸ਼ੀ ਲਈ ਤਾਂ ਉਸ ਵਿਚੋਂ ਸਾਢੇ ਚਾਰ ਲੱਖ ਦੀ ਨਸ਼ੀਲੀ ਰਕਮ ਵੀ ਬਰਾਮਦ ਹੋਈ। ਫਿਲਹਾਲ ਮੁਲਜ਼ਮਾਂ ਖਿਲਾਫ ਥਾਣਾ ਸੁਲਤਾਨਵਿੰਡ ‘ਚ ਮਾਮਲਾ ਦਰਜ ਕਰ ਲਿਆ ਗਿਆ ਹੈ।






















