ਬੁਢਲਾਡਾ 8 ਜੂਨ( ਵਿਸ਼ਵ ਵਾਰਤਾ): ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਵੱਲੋਂ ਆਪਣੇ ਖੇਤ ਵਿੱਚ ਜਾ ਕੇ ਫਾਹਾ ਲੈ ਕੇ ਆਤਮਹੱਤਿਆ ਕਰਨ ਦਾ ਸਮਾਚਾਰ ਮਿਿਲਆ ਹੈ। ਇੱਕਤਰ ਕੀਤੀ ਜਾਣਕਾਰੀ ਅਨੁਸਾਰ ਪਿੰਡ ਅੱਕਾਵਾਲੀ ਦੇ ਲੀਲਾ ਸਿੰਘ (56) ਪੁੱਤਰ ਕਰਤਾਰ ਸਿੰਘ ਜਿਸ ਤੇ ਬੈਂਕ ਦਾ ਕਰਜਾ ਹੋਣ ਕਾਰਨ ਕਾਫੀ ਸਮੇਂ ਤੋਂ ਮਾਨਸਿਕ ਤੌਰ ਤੇ ਪ੍ਰੇਸ਼ਾਨ ਰਹਿੰਦਾ ਸੀ ਜੋ ਅੱਜ ਆਪਣੇ ਘਰਦਿਆਂ ਨੂੰ ਦੱਸੇ ਬਿਨ੍ਹਾਂ ਆਪਣੇ ਖੇਤ ਗਿਆ ਅਤੇ ਉੱਥੇ ਜਾ ਕੇ ਫਾਹਾ ਲੈ ਕੇ ਆਤਮਹੱਤਿਆ ਕਰ ਲਈ। ਏ ਐਸ ਆਈ ਭੁਪਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਪੁੱਤਰ ਗੁਰਪ੍ਰੀਤ ਸਿੰਘ ਦੇ ਬਿਆਨ ਤੇ ਧਾਰਾ 174 ਅਧੀਨ ਕਾਰਵਾਈ ਕਰਦਿਆਂ ਪੋਸਟ ਮਾਰਟਮ ਉਪਰੰਤ ਲਾਸ਼ ਵਾਰਸਾਂ ਨੂੰ ਸੋਪ ਦਿੱਤੀ ਗਈ ਹੈ।